- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਜਪਾ ਮਹਿਲਾ ਮੋਰਚਾ ਹੋਇਆ ਸਰਗਰਮ

ਸੁਰਿੰਦਰ ਸਿੰਘ ਸੋਨੀ, ਪੰਜਾਬੀ ਜਾਗਰਣ, ਸ੍ਰੀ ਅਨੰਦਪੁਰ ਸਾਹਿਬ : ਸ੍ਰੀ ਅਨੰਦਪੁਰ ਸਾਹਿਬ ਵਿਖੇ ਭਾਰਤੀ ਜਨਤਾ ਪਾਰਟੀ ਦੇ ਮਹਿਲਾ ਮੋਰਚਾ ਦੀ ਕਾਰਜਕਾਰਨੀ ਦੀ ਮੀਟਿੰਗ ਪ੍ਰਧਾਨ ਮੀਨਾ ਗਾਂਧੀ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਭਾਜਪਾ ਦੀ ਜ਼ਿਲ੍ਹਾ ਪ੍ਰਧਾਨ ਮੋਨਿਕਾ ਸ਼ਰਮਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਦੇ ਨਾਲ ਕਾਰਜਕਾਰਨੀ ਮੈਂਬਰ ਪਰਮਿੰਦਰ ਕੌਰ ਅਤੇ ਨਿਰਮਲ ਦੇਵੀ ਵੀ ਮੌਜੂਦ ਰਹੇ। ਮੀਟਿੰਗ ਦੌਰਾਨ ਮਹਿਲਾ ਮੋਰਚਾ ਦੀਆਂ ਵਰਕਰਾਂ ਨੇ ਪੂਰੇ ਜੋਸ਼ ਨਾਲ ਭਾਜਪਾ ਦੀ ਸਰਕਾਰ ਬਣਾਉਣ ਦਾ ਨਾਅਰਾ ਲਗਾਇਆ। ਇਸ ਦੇ ਨਾਲ ਹੀ ਪੰਜਾਬ ਵਿੱਚੋਂ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹੋਂ ਖ਼ਤਮ ਕਰਨ ਲਈ ਯਤਨ ਕਰਨ ਦਾ ਪ੍ਰਣ ਲਿਆ। ਜ਼ਿਲ੍ਹਾ ਪ੍ਰਧਾਨ ਮੋਨਿਕਾ ਸ਼ਰਮਾ ਨੇ ਮਹਿਲਾ ਮੋਰਚਾ ਦੀਆਂ ਆਗੂਆਂ ਅਤੇ ਵਰਕਰਾਂ ਨਾਲ ਮੁਲਾਕਾਤ ਕਰਦਿਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਨੇ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕਰਨ ਅਤੇ ਮਹਿਲਾ ਵਰਕਰਾਂ ਦੀ ਭੂਮਿਕਾ ਨੂੰ ਮਜ਼ਬੂਤ ਬਣਾਉਣ ’ਤੇ ਜ਼ੋਰ ਦਿੱਤਾ।