- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਰਡੀਸੀਏ ਦੀ ਸਲਾਨਾ ਮੀਟਿੰਗ ਅਜ

ਕੁਲਵਿੰਦਰ ਭਾਟੀਆ, ਪੰਜਾਬੀ ਜਾਗਰਣ, ਨੰਗਲ : ਰੋਪੜ ਡਰੱਗਿਸਟ ਅਤੇ ਕੈਮਿਸਟ ਐਸੋਸੀਏਸ਼ਨ ਆਪਣੀ ਸਾਲਾਨਾ ਮੀਟਿੰਗ ਪ੍ਰਗਤੀ 2026 ਗਿਆਨ, ਏਕਤਾ, ਤਰੱਕੀ, 31 ਅਕਤੂਬਰ ਸ਼ਨਿਚਰਵਾਰ ਨੂੰ ਹੋਟਲ ਸੋਨੀ ਅਰੀਨਾ, ਊਨਾ ਵਿਖੇ ਸ਼ਾਮ 7 ਵਜੇ ਹੋਵੇਗੀ। ਇਹ ਜਾਣਕਾਰੀ ਕੈਮਿਸਟ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਸੁਦਰਸ਼ਨ ਚੌਧਰੀ ਨੇ ਦਿੱਤੀ। ਉਨ੍ਹਾਂ ਕਿਹਾ ਕਿ ਇਸ ਸਾਲਾਨਾ ਸਮਾਗਮ ਵਿੱਚ ਰੂਪਨਗਰ ਜ਼ਿਲ੍ਹੇ ਦੇ ਕੈਮਿਸਟ ਭਾਈਚਾਰੇ ਦੇ ਨੁਮਾਇੰਦੇ, ਪੰਜਾਬ ਕੈਮਿਸਟ ਐਸ਼ੋਸ਼ੀਏਸ਼ਨ (ਪੀਸੀਏ) ਦੇ ਨੁਮਾਇੰਦੇ ਅਤੇ ਡਰੱਗ ਕੰਟਰੋਲ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਹਿੱਸਾ ਲੈਣਗੇ। ਉਨ੍ਹਾਂ ਕਿਹਾ ਕਿ ਮੀਟਿੰਗ ਦੇ ਮੁੱਖ ਉਦੇਸ਼ ਕੈਮਿਸਟ ਭਾਈਚਾਰੇ ਦੀ ਏਕਤਾ ਨੂੰ ਮਜ਼ਬੂਤ ਕਰਨਾ, ਐਸੋਸੀਏਸ਼ਨ ਦੀਆਂ ਸਾਲਾਨਾ ਸਰਗਰਮੀਆਂ ਅਤੇ ਪ੍ਰਾਪਤੀਆਂ ਦੀ ਸਮੀਖਿਆ ਕਰਨਾ ਅਤੇ ਫਾਰਮਾਸਿਊਟੀਕਲ ਕਾਰੋਬਾਰ ਨਾਲ ਸਬੰਧਿਤ ਵੱਖ-ਵੱਖ ਮਹੱਤਵਪੂਰਨ ਮੁੱਦਿਆਂ ’ਤੇ ਚਰਚਾ ਕਰਨਾ ਹੈ। ਫਾਰਮਾਸਿਊਟੀਕਲ ਕਾਰੋਬਾਰ ਦੇ ਬਦਲਦੇ ਰੈਗੂਲੇਟਰੀ ਵਾਤਾਵਰਣ, ਜਨਤਕ ਸਿਹਤ ਪ੍ਰਤੀ ਕੈਮਿਸਟਾਂ ਦੀਆਂ ਜ਼ਿੰਮੇਵਾਰੀਆਂ ਅਤੇ ਪ੍ਰੈਕਟੀਸ਼ਨਰਾਂ ਦੁਆਰਾ ਦਰਪੇਸ਼ ਵਿਹਾਰਕ ਸਮੱਸਿਆਵਾਂ ਬਾਰੇ ਵੀ ਚਰਚਾ ਕੀਤੀ ਜਾਵੇਗੀ। ਇਹ ਸਮਾਗਮ ਨੰਗਲ ਕੈਮਿਸਟ ਐਸੋਸੀਏਸ਼ਨ ਵੱਲੋਂ ਕਰਵਾਇਆ ਜਾ ਰਿਹਾ ਹੈ। ਨੰਗਲ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਰਮਨ ਕੁਮਾਰ ਅਤੇ ਜਨਰਲ ਸਕੱਤਰ ਦਿਨੇਸ਼ ਜੋਸ਼ੀ ਇਸ ਸਮਾਗਮ ਵਿੱਚ ਮੁੱਖ ਭੂਮਿਕਾ ਨਿਭਾਉਣਗੇ ਅਤੇ ਨੰਗਲ ਯੂਨਿਟ ਦੇ ਸਾਰੇ ਕੈਮਿਸਟ ਮੈਂਬਰ ਮੌਜੂਦ ਰਹਿਣਗੇ। ਰੋਪੜ ਜ਼ਿਲ੍ਹੇ ਦੀਆਂ ਸਾਰੀਆਂ ਇਕਾਈਆਂ ਦੇ ਪ੍ਰਧਾਨ ਅਤੇ ਸਕੱਤਰ ਜਾਂ ਕਾਰਜਕਾਰੀ ਮੈਂਬਰ ਵੀ ਮੌਜੂਦ ਰਹਿਣਗੇ।