- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਰਿਵਾਰ ਵਿਛੋੜਾ ਪਬਲਿਕ ਸਕੂਲ ਦੇ ਪੰਜਵੀਂ ਤੋਂ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦਾ

ਜੰਗ ਬਹਾਦਰ ਸਿੰਘ, ਪੰਜਾਬੀ ਜਾਗਰਣ, ਸ੍ਰੀ ਕੀਰਤਪੁਰ ਸਾਹਿਬ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਅਗਵਾਈ ਹੇਠ ਚੱਲ ਰਹੇ ਪਰਿਵਾਰ ਵਿਛੋੜਾ ਪਬਲਿਕ ਸਕੂਲ, ਸਰਸਾ ਨੰਗਲ, ਰੋਪੜ ਦੇ ਪੰਜਵੀਂ ਤੋਂ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦਾ ਇੱਕ ਰੋਜ਼ਾ ਟੂਰ ਢਿੱਲੋਂ ਫਨ ਵਰਲਡ ਪਟਿਆਲਾ ਵਿਖੇ ਲਿਜਾਇਆ ਗਿਆ। ਇਸ ਟੂਰ ਦੀ ਅਗਵਾਈ ਸਕੂਲ ਦੇ ਪ੍ਰਿੰਸੀਪਲ ਸਰਬਜੀਤ ਸਿੰਘ ਦੀ ਅਗਵਾਈ ਹੇਠ ਕੀਤੀ ਗਈ। ਇਸ ਟੂਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਮਨੋਰੰਜਨ ਦੇ ਮੌਕੇ ਪ੍ਰਦਾਨ ਕਰਨਾ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਨੂੰ ਉਤਸ਼ਾਹਿਤ ਕਰਨਾ ਸੀ। ਇਸ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਮਨੋਰੰਜਕ ਗਤੀਵਿਧੀਆਂ ਵਿੱਚ ਹਿੱਸਾ ਲਿਆ ਅਤੇ ਖ਼ੂਬ ਆਨੰਦ ਮਾਣਿਆ। ਅਜਿਹੇ ਟੂਰ ਵਿਦਿਆਰਥੀਆਂ ਦੇ ਮਾਨਸਿਕ ਵਿਕਾਸ, ਆਪਸੀ ਸਾਂਝ, ਟੀਮ ਭਾਵਨਾ ਅਤੇ ਆਤਮ-ਵਿਸ਼ਵਾਸ ਨੂੰ ਵਧਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਟੂਰ ਦੌਰਾਨ ਸਕੂਲ ਦੇ ਅਧਿਆਪਕ ਕੁਲਵੰਤ ਕੌਰ, ਸਰਬਜੀਤ ਸੈਣੀ, ਮਨਾਲੀ ਸਿੰਘ, ਗੁਰਜੀਤ ਸਿੰਘ, ਹਰਜੀਤ ਕੌਰ ਅਤੇ ਨਰਿੰਦਰ ਕੌਰ ਵਿਦਿਆਰਥੀਆਂ ਦੇ ਨਾਲ ਮੌਜੂਦ ਰਹੇ। ਸਕੂਲ ਦੇ ਪ੍ਰਿੰਸੀਪਲ ਸਰਬਜੀਤ ਸਿੰਘ ਨੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਪੜ੍ਹਾਈ ਦੇ ਨਾਲ-ਨਾਲ ਅਜਿਹੀਆਂ ਸਰਗਰਮੀਆਂ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਸਕੂਲ ਵੱਲੋਂ ਸਮੇਂ-ਸਮੇਂ ’ਤੇ ਅਜਿਹੇ ਟੂਰ ਅਤੇ ਸਰਗਰਮੀਆਂ ਕਰਵਾਉਣ ਦਾ ਉਦੇਸ਼ ਵਿਦਿਆਰਥੀਆਂ ਨੂੰ ਵਿਹਾਰਕ ਤਜ਼ਰਬੇ ਪ੍ਰਦਾਨ ਕਰਨਾ ਅਤੇ ਉਨ੍ਹਾਂ ਦੀ ਸ਼ਖ਼ਸੀਅਤ ਦਾ ਸਰਵਪੱਖੀ ਵਿਕਾਸ ਕਰਨਾ ਹੈ।