ਸਰਹੱਦੀ ਇਲਾਕੇ ’ਚ ਨਾਕੇਬੰਦੀ ਦੌਰਾਨ ਚਿੱਟੇ ਸਮੇਤ ਨੌਜਵਾਨ ਕਾਬੂ ਸਰਹੱਦੀ ਇਲਾਕੇ ਵਿੱਚ ਨਾਕਾਬੰਦੀ ਦੌਰਾਨ ਚਿੱਟੇ ਸਮੇਤ ਨੌਜਵਾਨ ਕਾਬੂ
Publish Date: Fri, 30 Oct 2026 07:05 PM (IST)
Updated Date: Fri, 30 Oct 2026 07:07 PM (IST)
ਨਰਿੰਦਰ ਸੈਣੀ, ਪੰਜਾਬੀ ਜਾਗਰਣ ਸ੍ਰੀ ਕੀਰਤਪੁਰ ਸਾਹਿਬ : ਸਰਹੱਦੀ ਇਲਾਕੇ ਵਿੱਚ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਗਈ ਮੁਹਿੰਮ ਨੂੰ ਸਫਲਤਾ ਪ੍ਰਾਪਤ ਹੋਈ ਹੈ। ਪੁਲਿਸ ਨੇ ਸ੍ਰੀ ਕੀਰਤਪੁਰ ਸਾਹਿਬ ਮੰਡੀ ਮੁੱਖ ਮਾਰਗ ’ਤੇ ਕੈਂਚੀ ਮੋੜ ਨਜ਼ਦੀਕ ਨਾਕਾਬੰਦੀ ਦੌਰਾਨ ਬਸ ਵਿੱਚੋਂ ਇੱਕ ਨੌਜਵਾਨ ਨੂੰ 7,23 ਗ੍ਰਾਮ ਚਿੱਟੇ ਸਮੇਤ ਕਾਬੂ ਕੀਤਾ ਹੈ। ਸਰਹੱਦੀ ਇਲਾਕੇ ਵਿੱਚ ਨਸ਼ਿਆਂ ਦੇ ਗੈਰ-ਕਾਨੂੰਨੀ ਕਾਰੋਬਾਰ ਰੋਕਣ ਲਈ ਪੁਲਿਸ ਵੱਲੋਂ ਸਮੇਂ-ਸਮੇਂ ਦੌਰਾਨ ਨਾਕਾਬੰਦੀ ਕਰ ਕੇ ਸ਼ੱਕੀ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸੇ ਚੈਕਿੰਗ ਦੌਰਾਨ ਪੁਲਿਸ ਦੀ ਸਪੈਸ਼ਲ ਡਿਟੈਕਸ਼ਨ ਟੀਮ ਐਸਡੀਟੀ ਨੇ ਇੱਕ ਵਿਅਕਤੀ ਨੂੰ ਚਿੱਟੇ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਟੀਮ ਨੇ ਕੈਂਚੀ ਮੋੜ ਫੋਰਲੇਨ ’ਤੇ ਨਾਕਾਬੰਦੀ ਦੌਰਾਨ ਐੱਚਆਰ, ਟੀ, ਸੀ ਬੱਸ ਦੀ ਚੈਕਿੰਗ ਕੀਤੀ। ਇਸ ਦੌਰਾਨ ਬੱਸ ਵਿੱਚ ਸਵਾਰ ਇੱਕ ਵਿਅਕਤੀ ਦੇ ਕਬਜ਼ੇ ’ਚੋਂ 7.23 ਗ੍ਰਾਮ ਚਿੱਟਾ (ਹੈਰੋਇਨ) ਬਰਾਮਦ ਹੋਇਆ। ਪੁਲਿਸ ਅਨੁਸਾਰ ਮੁਲਜ਼ਮ ਦੀ ਪਛਾਣ ਹਿਤੇਂਦਰ ਪੁੱਤਰ ਬੀਰੀ ਸਿੰਘ, ਵਾਸੀ ਪਿੰਡ ਸਾਂਡਲਾ, ਡਾਕਘਰ ਕਟੋਡੀ, ਤਹਿਸੀਲ ਸਦਰ, ਜ਼ਿਲ੍ਹਾ ਮੰਡੀ (ਹਿਮਾਚਲ ਪ੍ਰਦੇਸ਼) ਵਜੋਂ ਹੋਈ ਹੈ। ਮੁਲਜ਼ਮ ਦੀ ਉਮਰ 34 ਸਾਲ ਹੈ। ਇਸ ਮਾਮਲੇ ਵਿੱਚ ਪੁਲਿਸ ਥਾਣਾ ਸਵਾਰਘਾਟ ਵਿਖੇ 28 ਅਕਤੂਬਰ 2026 ਨੂੰ ਮੁਕੱਦਮਾ ਨੰਬਰ 87/2026 ਤਹਿਤ ਐਨ, ਡੀ , ਪੀ, ਐਸ ਐਕਟ ਦੀ ਧਾਰਾ 21 ਅਧੀਨ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਹੁਣ ਨਸ਼ੇ ਦੀ ਸਪਲਾਈ ਚੇਨ ਦਾ ਪਤਾ ਲਗਾਉਣ ਲਈ ਪਿਛਲੇ ਅਤੇ ਅਗਲੇ ਸੰਪਰਕਾਂ ਦੀ ਜਾਂਚ ਕਰ ਰਹੀ ਹੈ। ਜਾਂਚ ਦਾ ਮਕਸਦ ਇਸ ਗੈਰ-ਕਾਨੂੰਨੀ ਕਾਰੋਬਾਰ ਵਿੱਚ ਸ਼ਾਮਲ ਹੋਰ ਲੋਕਾਂ ਦੀ ਪਛਾਣ ਕਰਕੇ ਪੂਰੇ ਨੈੱਟਵਰਕ ਤੱਕ ਪਹੁੰਚਣਾ ਹੈ। ਬਿਲਾਸਪੁਰ ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਜ਼ਿਲ੍ਹੇ ਵਿੱਚ ਨਸ਼ਿਆਂ ਖ਼ਿਲਾਫ਼ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਨਸ਼ਿਆਂ ਦੇ ਗੈਰ-ਕਾਨੂੰਨੀ ਕਾਰੋਬਾਰ ਵਿੱਚ ਸ਼ਾਮਲ ਲੋਕਾਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।