- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਜਪਾ ਵੱਲੋਂ ਪੀਰ ਮੁਹੰਮਦ ਘੱਟ ਗਿਣਤੀ ਮੋਰਚੇ ਦੇ ਸੂਬਾ ਬੁਲਾਰੇ ਨਿਯੁਕਤ, ਡਾ. ਸੁਭਾਸ਼ ਸ਼ਰਮਾ ਨੇ ਸੌਂਪਿਆ ਨਿਯੁਕਤੀ ਪੱਤਰ

ਕੁਲਵਿੰਦਰ ਭਾਟੀਆ, ਪੰਜਾਬੀ ਜਾਗਰਣ, ਨੰਗਲ : ਭਾਰਤੀ ਜਨਤਾ ਪਾਰਟੀ ਪੰਜਾਬ ਵੱਲੋਂ ਪਾਰਟੀ ਦੇ ਵਿਸਤਾਰ ਅਤੇ ਘੱਟ ਗਿਣਤੀ ਭਾਈਚਾਰੇ ਦੀ ਆਵਾਜ਼ ਨੂੰ ਬੁਲੰਦ ਕਰਨ ਲਈ ਅਹਿਮ ਨਿਯੁਕਤੀ ਕੀਤੀ ਗਈ ਹੈ। ਜ਼ਿਲ੍ਹਾ ਰੂਪਨਗਰ ਦੇ ਰਹਿਣ ਵਾਲੇ ਪੀਰ ਮੁਹੰਮਦ (ਪੁੱਤਰ ਹੁਸੈਨ ਚੰਦ) ਨੂੰ ਭਾਜਪਾ ਘੱਟ ਗਿਣਤੀ ਮੋਰਚੇ ਪੰਜਾਬ ਦਾ ਸੂਬਾ ਬੁਲਾਰਾ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਨਿਯੁਕਤੀ ਪੱਤਰ ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਵੱਲੋਂ ਪੀਰ ਮੁਹੰਮਦ ਨੂੰ ਪਾਰਟੀ ਵਰਕਰਾਂ ਦੀ ਹਾਜ਼ਰੀ ਵਿੱਚ ਸੌਂਪਿਆ ਗਿਆ। ਇਸ ਮੌਕੇ ਡਾ. ਸੁਭਾਸ਼ ਸ਼ਰਮਾ ਨੇ ਦੱਸਿਆ ਕਿ ਇਹ ਨਿਯੁਕਤੀ ਸੂਬਾ ਪ੍ਰਧਾਨ ਦੀ ਪ੍ਰਵਾਨਗੀ ਤੋਂ ਬਾਅਦ ਘੱਟ ਗਿਣਤੀ ਮੋਰਚੇ ਦੇ ਸੂਬਾ ਪ੍ਰਧਾਨ ਥੋਮਸ ਮਸੀਹ ਵੱਲੋਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਥੋਮਸ ਮਸੀਹ ਦੇ ਵਿਸ਼ੇਸ਼ ਕਹਿਣ ’ਤੇ ਉਨ੍ਹਾਂ ਨੇ ਖੁਦ ਇਹ ਨਿਯੁਕਤੀ ਪੱਤਰ ਪੀਰ ਮੁਹੰਮਦ ਨੂੰ ਆਪਣੇ ਹੱਥੀਂ ਸੌਂਪਿਆ ਹੈ। ਨਵੀਂ ਜ਼ਿੰਮੇਵਾਰੀ ਮਿਲਣ ’ਤੇ ਪੀਰ ਮੁਹੰਮਦ ਨੂੰ ਮੁਬਾਰਕਬਾਦ ਦਿੰਦਿਆਂ ਡਾ. ਸ਼ਰਮਾ ਨੇ ਕਿਹਾ ਕਿ ਪੀਰ ਮੁਹੰਮਦ ਪੂਰੇ ਪੰਜਾਬ ਵਿੱਚ ਘੱਟ ਗਿਣਤੀਆਂ ਦੀ ਇੱਕ ਬੁਲੰਦ ਆਵਾਜ਼ ਬਣਨਗੇ। ਉਨ੍ਹਾਂ ਆਸ ਪ੍ਰਗਟਾਈ ਕਿ ਪੀਰ ਮੁਹੰਮਦ ਪਾਰਟੀ ਦੀਆਂ ਨੀਤੀਆਂ ਨੂੰ ਜ਼ਮੀਨੀ ਪੱਧਰ ’ਤੇ ਲੋਕਾਂ ਤੱਕ ਪਹੁੰਚਾਉਣਗੇ, ਜਿਸ ਨਾਲ ਮੁਸਲਿਮ ਅਤੇ ਈਸਾਈ ਭਾਈਚਾਰਾ ਹੋਰ ਵੱਡੀ ਗਿਣਤੀ ਵਿੱਚ ਭਾਜਪਾ ਨਾਲ ਜੁੜੇਗਾ ਅਤੇ ਪਾਰਟੀ ਨੂੰ ਹਲਕੇ ਦੇ ਨਾਲ-ਨਾਲ ਪੂਰੇ ਪੰਜਾਬ ਵਿੱਚ ਮਜ਼ਬੂਤੀ ਮਿਲੇਗੀ।