ਪਰਿਵਾਰ ਵਿਛੋੜਾ ਪਬਲਿਕ ਸਕੂਲ ਵਿਖੇ ਨਿਵੇਸ਼ ਮਾਰਗਦਰਸ਼ਨ ਪ੍ਰੋਗਰਾਮ ਕਰਵਾਇਆ ਪਰਿਵਾਰ ਵਿਛੋੜਾ ਪਬਲਿਕ ਸਕੂਲ ਵਿਖੇ ਨਿਵੇਸ਼ ਮਾਰਗਦਰਸ਼ਨ ਪ੍ਰੋਗਰਾਮ ਕਰਵਾਇਆ ਗਿਆ
Publish Date: Sat, 31 Oct 2026 05:54 PM (IST)
Updated Date: Sat, 31 Oct 2026 05:56 PM (IST)
ਜੰਗ ਬਹਾਦਰ ਸਿੰਘ, ਪੰਜਾਬੀ ਜਾਗਰਣ, ਸ੍ਰੀ ਕੀਰਤਪੁਰ ਸਾਹਿਬ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਤੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ, ਬਹਾਦਰਗੜ੍ਹ, ਪਟਿਆਲਾ ਦੀ ਰਹਿਨੁਮਾਈ ਹੇਠ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਵਿੱਦਿਆ ਸਕੱਤਰ ਸੁਖਮਿੰਦਰ ਸਿੰਘ ਅਤੇ ਸਹਾਇਕ ਡਾਇਰੈਕਟਰ ਬੀਬਾ ਸਤਵੰਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪ੍ਰਿੰਸੀਪਲ ਸਰਬਜੀਤ ਸਿੰਘ ਦੀ ਅਗਵਾਈ ਹੇਠ ਪਰਿਵਾਰ ਵਿਛੋੜਾ ਪਬਲਿਕ ਸਕੂਲ, ਸਰਸਾ ਨੰਗਲ, ਰੋਪੜ ਵਿਖੇ ਸਟਾਫ਼ ਅਤੇ ਮਾਪਿਆਂ ਲਈ ਇੱਕ ਵਿਸ਼ੇਸ਼ ਨਿਵੇਸ਼ ਮਾਰਗਦਰਸ਼ਨ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਪ੍ਰਸਿੱਧ ਬੁਲਾਰੇ ਨਿਸ਼ਾਂਤ ਮਹਾਜਨ ਨੇ ਸਟਾਫ਼ ਮੈਂਬਰਾਂ ਅਤੇ ਮਾਪਿਆਂ ਨੂੰ ਵਿੱਤੀ ਸੁਰੱਖਿਆ ਅਤੇ ਨਿਵੇਸ਼ ਸਬੰਧੀ ਮਹੱਤਵਪੂਰਨ ਜਾਣਕਾਰੀ ਦਿੱਤੀ। ਉਨ੍ਹਾਂ ਨੇ ਸੁਰੱਖਿਅਤ ਨਿਵੇਸ਼, ਭਵਿੱਖ ਦੀ ਵਿੱਤੀ ਸੁਰੱਖਿਆ, ਬੱਚਤ, ਨਿਵੇਸ਼ ਅਤੇ ਕੰਪਾਊਂਡਿੰਗ (ਚੱਕਰਵਰਤੀ ਵਿਆਜ) ਦੀ ਸ਼ਕਤੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਦੱਸਿਆ ਕਿ ਸਹੀ ਸਮੇਂ ਤੇ ਕੀਤੀ ਗਈ ਬੱਚਤ ਅਤੇ ਸੋਚ-ਸਮਝ ਕੇ ਕੀਤਾ ਗਿਆ ਨਿਵੇਸ਼ ਵਿਅਕਤੀ ਦੇ ਭਵਿੱਖ ਨੂੰ ਆਰਥਿਕ ਤੌਰ ਤੇ ਮਜ਼ਬੂਤ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਵਿੱਤੀ ਯੋਜਨਾਬੰਦੀ ਅਤੇ ਆਰਥਿਕ ਤੌਰ ਤੇ ਆਤਮ-ਨਿਰਭਰ ਬਣਨ ਲਈ ਵੀ ਲਾਹੇਵੰਦ ਸੁਝਾਅ ਦਿੱਤੇ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸਰਬਜੀਤ ਸਿੰਘ ਨੇ ਕਿਹਾ ਕਿ ਅਜਿਹੇ ਜਾਣਕਾਰੀ ਭਰਪੂਰ ਪ੍ਰੋਗਰਾਮ ਅਧਿਆਪਕਾਂ ਅਤੇ ਮਾਪਿਆਂ ਨੂੰ ਜੀਵਨ ਵਿੱਚ ਸਹੀ ਵਿੱਤੀ ਫ਼ੈਸਲੇ ਲੈਣ ਲਈ ਜਾਗਰੂਕ ਕਰਦੇ ਹਨ। ਉਨ੍ਹਾਂ ਨੇ ਇਸ ਮਹੱਤਵਪੂਰਨ ਜਾਣਕਾਰੀ ਭਰਪੂਰ ਪ੍ਰੋਗਰਾਮ ਲਈ ਬੁਲਾਰੇ ਸ੍ਰੀ ਨਿਸ਼ਾਂਤ ਮਹਾਜਨ ਦਾ ਧੰਨਵਾਦ ਕੀਤਾ।