- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਟਿਕਟ ਮਿਲਣ ਤੋਂ ਬਾਅਦ ਵਿਧਾਇਕ ਦਿਨੇਸ਼ ਚੱਢਾ ਡੇਰਾ ਮਹਾਂਦੇਵ ਸਸਕੌਰ ਵਿਖੇ ਹੋਏ ਨਤਮਸਤਕ

ਮਹੰਤ ਬਾਬਾ ਉਮੇਦ ਗਿਰੀ ਜੀ ਕੋਲੋਂ ਲਿਆ ਅਸ਼ੀਰਵਾਦ, ਹਲਕੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਕੀਤੀ ਅਰਦਾਸ
ਦਿਨੇਸ਼ ਹੱਲਣ, ਪੰਜਾਬੀ ਜਾਗਰਣ, ਨੂਰਪੁਰਬੇਦੀ: ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਚੋਣਾਂ 2027 ਲਈ ਹਲਕਾ ਰੂਪਨਗਰ ਤੋਂ ਮੁੜ ਪਾਰਟੀ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਅੱਜ ਡੇਰਾ ਮਹਾਂਦੇਵ ਸਸਕੌਰ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਮਹੰਤ ਬਾਬਾ ਉਮੇਦ ਗਿਰੀ ਜੀ ਕੋਲੋਂ ਅਸ਼ੀਰਵਾਦ ਪ੍ਰਾਪਤ ਕੀਤਾ ਅਤੇ ਸਰਬੱਤ ਦੇ ਭਲੇ ਸਮੇਤ ਹਲਕੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਅਰਦਾਸ ਕੀਤੀ।
ਇਸ ਮੌਕੇ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਕਿਸੇ ਵੀ ਸ਼ੁਭ ਕਾਰਜ ਦੀ ਸ਼ੁਰੂਆਤ ਧਾਰਮਿਕ ਅਸਥਾਨਾਂ ’ਤੇ ਨਤਮਸਤਕ ਹੋ ਕੇ ਅਸ਼ੀਰਵਾਦ ਪ੍ਰਾਪਤ ਕਰਨ ਨਾਲ ਮਨ ਨੂੰ ਸਕੂਨ ਅਤੇ ਨਵੀਂ ਊਰਜਾ ਮਿਲਦੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਹਾਈਕਮਾਂਡ ਵੱਲੋਂ ਮੁੜ ਉਨ੍ਹਾਂ ’ਤੇ ਭਰੋਸਾ ਪ੍ਰਗਟਾਉਣਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਇਸ ਲਈ ਉਹ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਉਹ ਪਹਿਲਾਂ ਦੀ ਤਰ੍ਹਾਂ ਭਵਿੱਖ ਵਿੱਚ ਵੀ ਹਲਕੇ ਦੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਲਈ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਕੰਮ ਕਰਦੇ ਰਹਿਣਗੇ।
ਹਲਕੇ ਦੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ ਕਰਨਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਉਨ੍ਹਾਂ ਦੀ ਪਹਿਲ ਰਹੇਗੀ। ਇਸ ਮੌਕੇ ਮਹੰਤ ਬਾਬਾ ਉਮੇਦ ਗਿਰੀ ਜੀ ਨੇ ਵਿਧਾਇਕ ਦਿਨੇਸ਼ ਚੱਢਾ ਨੂੰ ਅਸ਼ੀਰਵਾਦ ਦਿੰਦਿਆਂ ਕਿਹਾ ਕਿ ਪ੍ਰਮਾਤਮਾ ਉਨ੍ਹਾਂ ਨੂੰ ਲੋਕ ਸੇਵਾ ਕਰਨ ਦੀ ਸ਼ਕਤੀ ਬਖਸ਼ੇ ਅਤੇ ਉਹ ਹਮੇਸ਼ਾ ਲੋਕਾਂ ਦੀ ਭਲਾਈ ਤੇ ਸਮਾਜ ਦੀ ਤਰੱਕੀ ਲਈ ਕਾਰਜ ਕਰਦੇ ਰਹਿਣ। ਉਨ੍ਹਾਂ ਸਭ ਦੇ ਭਲੇ ਅਤੇ ਸੁਖ-ਸ਼ਾਂਤੀ ਦੀ ਕਾਮਨਾ ਵੀ ਕੀਤੀ।