- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੌਰਵ ਰਾਣਾ ਹੋਏ ਸਤਿਗੁਰੂ ਭੂਰੀ ਵਾਲੇ ਮਹਾਰਾਜ ਦੇ ਅਵਤਾਰ ਅਸਥਾਨ ’ਤੇ ਨਤਮਸਤਕ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਨੂਰਪੁਰਬੇਦੀ : ਪੰਜਾਬ ਸਾਂਝੀਵਾਲਤਾ ਦਲ ਦੇ ਰੂਪਨਗਰ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਗੌਰਵ ਰਾਣਾ ਅੱਜ ਆਪਣੇ ਸਾਥੀਆਂ ਸਮੇਤ ਸਤਿਗੁਰੂ ਬ੍ਰਹਮ ਸਾਗਰ ਭੂਰੀ ਵਾਲੇ ਮਹਾਰਾਜ ਦੇ ਪਵਿੱਤਰ ਅਵਤਾਰ ਅਸਥਾਨ ਰਾਮਪੁਰ ਧਾਮ ਵਿਖੇ ਨਤਮਸਤਕ ਹੋਏ ਅਤੇ ਆਸ਼ੀਰਵਾਦ ਪ੍ਰਾਪਤ ਕੀਤਾ।
ਇਸ ਮੌਕੇ ਗੌਰਵ ਰਾਣਾ ਅਤੇ ਉਨ੍ਹਾਂ ਦੇ ਸਾਥੀਆਂ ਨੇ ਸਵਾਮੀ ਦਰਸ਼ਨ ਦਾਸ ਜੀ ਮਹਾਰਾਜ ਦੇ ਚਰਨਾਂ ’ਚ ਸੀਸ ਨਿਵਾ ਕੇ ਆਸ਼ੀਰਵਾਦ ਲਿਆ। ਸਵਾਮੀ ਦਰਸ਼ਨ ਦਾਸ ਜੀ ਮਹਾਰਾਜ ਵੱਲੋਂ ਸੰਗਤ ਨੂੰ ਸੱਚਾਈ ਅਤੇ ਨੇਕੀ ਦੇ ਮਾਰਗ ’ਤੇ ਨਿਰੰਤਰ ਚੱਲਣ ਦੀ ਪ੍ਰੇਰਨਾ ਦਿੱਤੀ ਗਈ। ਉਨ੍ਹਾਂ ਨੇ ਗੌਰਵ ਰਾਣਾ ਨੂੰ ਦੁਸ਼ਾਲਾ ਭੇਟ ਕਰਕੇ ਆਸ਼ੀਰਵਾਦ ਵੀ ਪ੍ਰਦਾਨ ਕੀਤਾ।
ਇਸ ਮੌਕੇ ਗੌਰਵ ਰਾਣਾ ਨੇ ਕਿਹਾ ਕਿ ਸੰਤ-ਮਹਾਂਪੁਰਸ਼ਾਂ ਦੀ ਇਸ ਇਲਾਕੇ ’ਤੇ ਵੱਡੀ ਕਿਰਪਾ ਹੈ। ਅਜਿਹੇ ਪਵਿੱਤਰ ਅਸਥਾਨ ’ਤੇ ਨਤਮਸਤਕ ਹੋ ਕੇ ਉਹ ਆਪਣੇ ਆਪ ਨੂੰ ਵਡਭਾਗਾ ਸਮਝਦੇ ਹਨ। ਉਨ੍ਹਾਂ ਕਿਹਾ ਕਿ ਸੰਤਾਂ ਦੀਆਂ ਸਿੱਖਿਆਵਾਂ ਮਨੁੱਖ ਨੂੰ ਸੱਚਾਈ, ਨੇਕੀ ਅਤੇ ਸੇਵਾ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੰਦੀਆਂ ਹਨ। ਇਸ ਮੌਕੇ ਅਸ਼ਵਨੀ ਰਾਣਾ, ਪਵਨ ਕੁਮਾਰ ਰਾਣਾ, ਕੁਲਦੀਪ ਸਿੰਘ ਰੈਸੜਾ, ਹਰਪ੍ਰੀਤ ਸਿੰਘ, ਰਮਨ ਕੁਮਾਰ, ਅਮਰੀਕ ਸਿੰਘ, ਪਵਨ ਕੁਮਾਰ ਸਮੇਤ ਹੋਰ ਸਾਥੀ ਹਾਜ਼ਰ ਸਨ।