ਫਤਿਹਪੁਰ ਬੂੰਗਾ ਦੇ ਨੌਜਵਾਨਾਂ ਨੇ ਪਿੰਡ ਦੀ ਸਫ਼ਾਈ ਮੁਹਿੰਮ ਨੂੰ ਦਿੱਤਾ ਸੰਪੂਰਨ ਰੂਪ ਦੀਵਾਲੀ ਤੋਂ ਪਹਿਲਾਂ ਫਤਿਹਪੁਰ ਬੂੰਗਾ ਦੇ ਨੌਜਵਾਨਾਂ ਨੇ ਪਿੰਡ ਦੀ ਸਫ਼ਾਈ ਮੁਹਿੰਮ ਨੂੰ ਦਿੱਤਾ ਸੰਪੂਰਨ ਰੂਪ
Publish Date: Sun, 01 Nov 2026 05:41 PM (IST)
Updated Date: Sun, 01 Nov 2026 05:44 PM (IST)
ਇੱਕ ਮਹੀਨੇ ਤੋਂ ਹਰ ਐਤਵਾਰ ਕਰ ਰਹੇ ਸਨ ਸਫ਼ਾਈ ਸੇਵਾ ਪਿੰਡ ਵਾਸੀਆਂ ਵੱਲੋਂ ਨੌਜਵਾਨਾਂ ਦੇ ਉਪਰਾਲੇ ਦੀ ਭਰਵੀਂ ਸ਼ਲਾਘਾ ਜੰਗ ਬਹਾਦਰ ਸਿੰਘ, ਪੰਜਾਬੀ ਜਾਗਰਣ, ਸ੍ਰੀ ਕੀਰਤਪੁਰ ਸਾਹਿਬ: ਪਿੰਡ ਫਤਿਹਪੁਰ ਬੂੰਗਾ ਦੇ ਨੌਜਵਾਨਾਂ ਵੱਲੋਂ ਦੀਵਾਲੀ ਦੇ ਤਿਉਹਾਰ ਤੋਂ ਪਹਿਲਾਂ ਪਿੰਡ ਨੂੰ ਸਾਫ਼-ਸੁਥਰਾ ਬਣਾਉਣ ਲਈ ਪਿਛਲੇ ਮਹੀਨੇ ਤੋਂ ਚਲਾਈ ਜਾ ਰਹੀ ਸਫ਼ਾਈ ਮੁਹਿੰਮ ਅੱਜ ਸੰਪੂਰਨ ਕਰ ਦਿੱਤੀ ਗਈ। ਨੌਜਵਾਨਾਂ ਵੱਲੋਂ ਹਰ ਐਤਵਾਰ ਇਕੱਠੇ ਹੋ ਕੇ ਪਿੰਡ ਦੀਆਂ ਗਲੀਆਂ, ਸੜਕਾਂ ਅਤੇ ਹੋਰ ਸਾਂਝੀਆਂ ਥਾਵਾਂ ਦੀ ਸਫ਼ਾਈ ਕੀਤੀ ਜਾ ਰਹੀ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਦੇ ਪੰਚ ਥਲਜੀਤ ਸਿੰਘ ਅਤੇ ਨੌਜਵਾਨਾਂ ਨੇ ਦੱਸਿਆ ਕਿ ਉਹਨਾਂ ਵੱਲੋਂ ਪਿੰਡ ਦੀਆਂ ਸਾਰੀਆਂ ਸੜਕਾਂ ਤੇ ਗਲੀਆਂ ਦੇ ਆਲੇ-ਦੁਆਲੇ ਉੱਗੀਆਂ ਬੂਟੀਆਂ ਤੇ ਘਾਹ ਦੀ ਕਟਾਈ ਕਰਨ ਦੇ ਨਾਲ-ਨਾਲ ਪੁਲੀਆਂ ਦੀ ਸਫ਼ਾਈ ਵੀ ਕੀਤੀ ਗਈ ਹੈ। ਇਸ ਤੋਂ ਇਲਾਵਾ ਪਿੰਡ ਦੇ ਨਾਲਿਆਂ ਦੀ ਸਫ਼ਾਈ ਕੀਤੀ ਗਈ, ਤਾਂ ਜੋ ਗੰਦੇ ਪਾਣੀ ਦੀ ਨਿਕਾਸੀ ’ਚ ਕੋਈ ਰੁਕਾਵਟ ਨਾ ਆਵੇ। ਇਸੇ ਤਰ੍ਹਾਂ ਇਤਿਹਾਸਕ ਗੁਰਦੁਆਰਾ ਚੁਬੱਚਾ ਸਾਹਿਬ ਦੇ ਅੰਦਰ ਅਤੇ ਬਾਹਰਲੇ ਹਿੱਸੇ ਦੇ ਨਾਲ-ਨਾਲ ਗੁਰਦੁਆਰਾ ਸਾਹਿਬ ਨੂੰ ਜਾਂਦੇ ਰਸਤੇ ਦੀ ਵੀ ਸਫ਼ਾਈ ਕੀਤੀ ਗਈ। ਨੌਜਵਾਨਾਂ ਵੱਲੋਂ ਬਿਨਾਂ ਕਿਸੇ ਨਿੱਜੀ ਸਵਾਰਥ ਦੇ ਕੀਤੀ ਗਈ ਇਹ ਸੇਵਾ ਬਹੁਤ ਹੀ ਸ਼ਲਾਘਾਯੋਗ ਹੈ। ਨੌਜਵਾਨਾਂ ਦੇ ਇਸ ਉਪਰਾਲੇ ਦੀ ਪਿੰਡ ਵਾਸੀਆਂ ਵੱਲੋਂ ਭਰਵੀਂ ਸ਼ਲਾਘਾ ਕੀਤੀ ਜਾ ਰਹੀ ਹੈ। ਇਸ ਮੌਕੇ ਨੌਜਵਾਨਾਂ ਨੇ ਪਿੰਡ ਵਾਸੀਆਂ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਪਿੰਡ ਦੀ ਸਫ਼ਾਈ ਸਿਰਫ਼ ਇੱਕ ਦਿਨ ਦਾ ਕੰਮ ਨਹੀਂ, ਸਗੋਂ ਸਾਡੀ ਰੋਜ਼ਾਨਾ ਦੀ ਜ਼ਿੰਮੇਵਾਰੀ ਹੈ। ਆਓ, ਅਸੀਂ ਸਾਰੇ ਮਿਲ ਕੇ ਆਪਣੇ ਆਲੇ-ਦੁਆਲੇ ਨੂੰ ਸਾਫ਼ ਰੱਖੀਏ ਅਤੇ ਪਿੰਡ ਨੂੰ ਸੁੰਦਰ ਬਣਾਉਣ ’ਚ ਆਪਣਾ ਯੋਗਦਾਨ ਪਾਈਏ।ਇਸ ਮੌਕੇ ਮਾੜੀਆ ਬੂੰਗਾ , ਰੁਪਿੰਦਰ ਸਿੰਘ ਫੋਜੀ, ਹਰਦੀਪ ਸ਼ਰਮਾ, ਬਿ੍ਜ ਮੋਹਣ, ਜੋਗੀ ਬਾਬਾ, ਜੱਸੀ, ਸੋਨਾ ਆਦਿ ਹਾਜ਼ਰ ਸਨ।