- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਪ ਆਗੂ ਸੋਹਣ ਲਾਲ ਚੇਚੀ ਨੂੰ ਸਦਮਾ

ਵੱਖ-ਵੱਖ ਸ਼ਖ਼ਸੀਅਤਾਂ ਵੱਲੋਂ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ
ਦਿਨੇਸ਼ ਹੱਲਣ, ਪੰਜਾਬੀ ਜਾਗਰਣ, ਨੂਰਪੁਰਬੇਦੀ: ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਅਖਿਲ ਭਾਰਤੀਯ ਗੁੱਜਰ ਮਹਾਂਸਭਾ ਦੇ ਸੂਬਾ ਕੋਆਰਡੀਨੇਟਰ ਸੋਹਣ ਲਾਲ ਚੇਚੀ ਨੂੰ ਉਸ ਸਮੇਂ ਗਹਿਰਾ ਸਦਮਾ ਪਹੁੰਚਿਆ, ਜਦੋਂ ਉਨ੍ਹਾਂ ਦੇ ਸਾਲੇ ਅਤੇ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੇ ਆਗੂ ਡਾ. ਸੁਰਿੰਦਰ ਖੇਪੜ ਦਾ ਅਚਾਨਕ ਦੇਹਾਂਤ ਹੋ ਗਿਆ। ਉਨ੍ਹਾਂ ਦੇ ਅਕਾਲ ਚਲਾਣੇ ਦੀ ਖ਼ਬਰ ਮਿਲਦਿਆਂ ਹੀ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਜਾਣਕਾਰਾਂ ’ਚ ਸੋਗ ਦੀ ਲਹਿਰ ਦੌੜ ਗਈ। ਡਾ. ਸੁਰਿੰਦਰ ਖੇਪੜ ਦੇ ਦੇਹਾਂਤ ’ਤੇ ਵੱਖ-ਵੱਖ ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਖੇਤਰਾਂ ਨਾਲ ਸਬੰਧਤ ਸ਼ਖ਼ਸੀਅਤਾਂ ਨੇ ਸੋਹਣ ਲਾਲ ਚੇਚੀ ਤੇ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਇਸ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ।
ਇਸ ਦੁੱਖ ਦੀ ਘੜੀ ’ਚ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ, ਅਖਿਲ ਭਾਰਤੀਯ ਗੁੱਜਰ ਮਹਾਂਸਭਾ ਦੇ ਸੂਬਾ ਪ੍ਰਧਾਨ ਕਮਲ ਚੌਹਾਨ ਟੇਢੇਵਾਲ, ਚੌਧਰੀ ਸੁਭਾਸ਼ ਰਾਮਪੁਰ, ਡਾ. ਵਿਜੇ ਚੌਧਰੀ, ਜੀਵਨ ਕੁਮਾਰ ਸੰਜੂ, ਕੇਵਲ ਚੌਹਾਨ, ਨਰਿੰਦਰ ਰੂੜੇਮਾਜਰਾ ਅਤੇ ਮਹਿੰਦਰ ਪਾਲ ਕੋਹਲੀ ਸਮੇਤ ਹੋਰ ਕਈ ਪ੍ਰਮੁੱਖ ਸ਼ਖ਼ਸੀਅਤਾਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ।
ਉਨ੍ਹਾਂ ਕਿਹਾ ਕਿ ਪਰਿਵਾਰ ਦੇ ਕਿਸੇ ਨੇੜਲੇ ਮੈਂਬਰ ਦਾ ਅਚਾਨਕ ਵਿਛੋੜਾ ਬਹੁਤ ਦੁਖਦਾਈ ਹੁੰਦਾ ਹੈ ਅਤੇ ਇਸ ਘਾਟੇ ਨੂੰ ਸ਼ਬਦਾਂ ’ਚ ਬਿਆਨ ਕਰਨਾ ਮੁਸ਼ਕਲ ਹੈ। ਉਨ੍ਹਾਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ’ਚ ਨਿਵਾਸ ਬਖ਼ਸ਼ਣ ਅਤੇ ਪਿੱਛੇ ਪਰਿਵਾਰਕ ਮੈਂਬਰਾਂ ਤੇ ਸਕੇ-ਸਬੰਧੀਆਂ ਨੂੰ ਇਹ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।