- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੋਨੂੰ ਚੌਧਰੀ ਦੀ ਅੰਤਿਮ ਅਰਦਾਸ ਮੌਕੇ ਸਾਬਕਾ ਡੀ, ਆਈ, ਜੀ ਦਲਜੀਤ ਸਿੰਘ ਰਾਣਾ ਨੇ ਭਰੀ ਹਾਜਰੀ

ਨਰਿੰਦਰ ਸੈਣੀ, ਪੰਜਾਬੀ ਜਾਗਰਣ, ਸ੍ਰੀ ਕੀਰਤਪੁਰ ਸਾਹਿਬ: ਆਮ ਆਦਮੀ ਪਾਰਟੀ ਦੇ ਸਰਗਰਮ ਆਗੂ ਸੋਨੂ ਚੌਧਰੀ ਦੀ ਅੰਤਿਮ ਅਰਦਾਸ ਉਨ੍ਹਾਂ ਦੇ ਜੱਦੀ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਕੀਤੀ ਗਈ ਜਿੱਥੇ ਵੱਡੀ ਗਿਣਤੀ ’ਚ ਆਮ ਆਦਮੀ ਪਾਰਟੀ ਦੇ ਆਗੂ ’ਚ ਹੋਰ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਵੱਲੋਂ ਸੋਨੂ ਚੌਧਰੀ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਦੌਰਾਨ ਸਾਬਕਾ ਡੀਆਈਜੀ ਦਲਜੀਤ ਸਿੰਘ ਰਾਣਾ ਵੀ ਸਾਥੀਆਂ ਸਮੇਤ ਅੰਤਿਮ ਅਰਦਾਸ ’ਚ ਸ਼ਾਮਿਲ ਹੋਏ।
ਇਸ ਮੌਕੇ ਕੀਰਤਨੀ ਜਥਿਆਂ ਵੱਲੋਂ ਵੈਰਾਗਮਈ ਕੀਰਤਨ ਕੀਤਾ ’ਚ ਕਥਾਵਾਚਕਾਂ ਵੱਲੋਂ ਆਈਆਂ ਹੋਈਆਂ ਸੰਗਤਾਂ ਨਾਲ ਵਿਚਾਰਾਂ ਸਾਂਝੀਆਂ ਕੀਤੀਆਂ। ਦਲਜੀਤ ਸਿੰਘ ਰਾਣਾ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਕਿਹਾ ਕਿ ਸੋਨੂੰ ਚੌਧਰੀ ਪਿਛਲੇ ਲੰਮੇ ਸਮੇਂ ਤੋਂ ਰਾਜਨੀਤੀ ’ਚ ਸਰਗਰਮ ਆਗੂ ਸਨ, ਪਰ ਉਨ੍ਹਾਂ ਦੇ ਇਸ ਤਰ੍ਹਾਂ ਅਚਨਚੇਤ ਜਾਣ ਕਾਰਨ ਪਰਿਵਾਰ ਦੇ ਨਾਲ ਇਲਾਕੇ ਨੂੰ ਵੀ ਵੱਡਾ ਘਾਟਾ ਪਿਆ ਹੈ। ਉਨ੍ਹਾਂ ਪਰਿਵਾਰਿਕ ਮੈਂਬਰਾਂ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ।
ਉਨ੍ਹਾਂ ਕਿਹਾ ਕਿ ਆਪਣੇ ਰਾਜਨੀਤੀ ਸਫਰ ’ਚ ਉਨ੍ਹਾਂ ਬੜੀ ਮਿਹਨਤ ’ਚ ਇਮਾਨਦਾਰੀ ਨਾਲ ਇਲਾਕੇ ਦੀ ਸੇਵਾ ਕੀਤੀ ’ਚ ਹਰ ਇੱਕ ਲੋੜਵੰਦ ਵਿਅਕਤੀ ਦੀ ਮਦਦ ਕਰਨ ਲਈ ਹਮੇਸ਼ਾ ਮੋਹਰੀ ਹੋ ਕੇ ਆਪਣਾ ਯੋਗਦਾਨ ਪਾਇਆ ਹੈ। ਦੱਸਣਯੋਗ ਹੈ ਕੀ ਪਿਛਲੇ ਦਿਨੀਂ ਇੱਕ ਭਿਆਨਕ ਸੜਕ ਹਾਦਸੇ ’ਚ ਸੋਨੂ ਚੌਧਰੀ ਆਪਣੇ ਸਵਾਸਾਂ ਦੀ ਪੂੰਜੀ ਭੋਗਦੇ ਹੋਏ ਗੁਰੂ ਚਰਨਾਂ ’ਚ ਜਾ ਬਿਰਾਜੇ ਸਨ। ਇਸ ਮੌਕੇ ਵੱਡੀ ਗਿਣਤੀ ’ਚ ਆਮ ਆਦਮੀ ਪਾਰਟੀ ਦੀ ਟੀਮ ਵੱਲੋਂ ਵਿਛੜੀ ਆਤਮਾ ਲਈ ਅਰਦਾਸ ਕੀਤੀ। ਇਸ ਦੌਰਾਨ ਬਲਵੀਰ ਸਿੰਘ ਭੀਰੀ, ਰਮਨਜੋਤ ਸਿੰਘ ਗੋਨਾ, ਕੈਪਟਨ ਬਹਾਦਰ ਸਿੰਘ ਬਰੂਵਾਲ, ਮਨਜੀਤ ਸਿੰਘ, ਕਮਿਕਰ ਸਿੰਘ ਡਾਢੀ, ਸਰਬਜੀਤ ਸਿੰਘ ਭਟੋਲੀ, ਗਗਨਦੀਪ ਸਿੰਘ ਭਾਰਜ, ਸਰਪੰਚ ਦਵਿੰਦਰ ਸਿੰਘ, ਸੇਠੀ ਸ਼ਰਮਾ ਸਮੇਤ ਵੱਡੀ ਗਿਣਤੀ ’ਚ ਇਲਾਕਾ ਨਿਵਾਸੀ ਹਾਜ਼ਰ ਸਨ।