ਪਰਵੇਸ਼ ਸੋਨੀ ਦੀ ਰੋਟਰੀ ਇੰਟਰਨੈਸ਼ਨਲ ਜ਼ਿਲ੍ਹਾ 3080 ਦੇ ਅਸਿਸਟੈਂਟ ਗਵਰਨਰ ਵਜੋਂ ਚੋਣ ਪਰਵੇਸ਼ ਸੋਨੀ ਨੂੰ ਰੋਟਰੀ ਇੰਟਰਨੈਸ਼ਨਲ ਜ਼ਿਲ੍ਹਾ 3080 ਦਾ ਅਸਿਸਟੈਂਟ ਗਵਰਨਰ ਚੁਣਿਆ ਗਿਆ
Publish Date: Tue, 03 Nov 2026 04:31 PM (IST)
Updated Date: Tue, 03 Nov 2026 04:32 PM (IST)
ਕੁਲਵਿੰਦਰ ਭਾਟੀਆ, ਪੰਜਾਬੀ ਜਾਗਰਣ, ਨੰਗਲ : ਸਮਾਜ ਸੇਵਾ ਦੇ ਖੇਤਰ ’ਚ ਲਗਾਤਾਰ ਸਰਗਰਮ ਭੂਮਿਕਾ ਨਿਭਾਉਣ ਵਾਲੇ ਪਰਵੇਸ਼ ਸੋਨੀ ਨੂੰ ਰੋਟਰੀ ਇੰਟਰਨੈਸ਼ਨਲ ਦੇ ਜ਼ਿਲ੍ਹਾ 3080 ਲਈ ਸਾਲ 2027-28 ਵਾਸਤੇ ਅਸਿਸਟੈਂਟ ਗਵਰਨਰ ਚੁਣਿਆ ਗਿਆ ਹੈ। ਉਨ੍ਹਾਂ ਦੀ ਇਸ ਨਿਯੁਕਤੀ ਨਾਲ ਇਲਾਕੇ ਦੇ ਰੋਟਰੀ ਮੈਂਬਰਾਂ ਤੇ ਸਮਾਜ ਸੇਵਾ ਨਾਲ ਜੁੜੀਆਂ ਸ਼ਖ਼ਸੀਅਤਾਂ ’ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਪਰਵੇਸ਼ ਸੋਨੀ ਲੰਬੇ ਸਮੇਂ ਤੋਂ ਸਮਾਜ ਸੇਵਾ ਦੇ ਕਾਰਜਾਂ ਅਤੇ ਰੋਟਰੀ ਦੀਆਂ ਗਤੀਵਿਧੀਆਂ ’ਚ ਸਰਗਰਮੀ ਨਾਲ ਯੋਗਦਾਨ ਪਾਉਂਦੇ ਆ ਰਹੇ ਹਨ। ਉਨ੍ਹਾਂ ਨੇ ਸਿੱਖਿਆ, ਸਿਹਤ, ਵਾਤਾਵਰਣ ਸੰਭਾਲ ਅਤੇ ਲੋੜਵੰਦ ਲੋਕਾਂ ਦੀ ਸਹਾਇਤਾ ਵਰਗੇ ਸਮਾਜ ਭਲਾਈ ਦੇ ਕਾਰਜਾਂ ਨੂੰ ਹਮੇਸ਼ਾ ਪਹਿਲ ਦਿੱਤੀ ਹੈ। ਉਨ੍ਹਾਂ ਦੀ ਕਾਰਜਸ਼ੈਲੀ ’ਚ ਸੇਵਾ ਭਾਵਨਾ, ਸਮਰਪਣ, ਟੀਮ ਵਰਕ ਅਤੇ ਲੋਕਾਂ ਨੂੰ ਨਾਲ ਲੈ ਕੇ ਚੱਲਣ ਦੀ ਵਿਸ਼ੇਸ਼ ਯੋਗਤਾ ਦਿਖਾਈ ਦਿੰਦੀ ਹੈ। ਪਰਵੇਸ਼ ਸੋਨੀ ਦੀ ਇਹ ਚੋਣ ਉਨ੍ਹਾਂ ਦੀ ਮਿਹਨਤ, ਲਗਨ, ਸੇਵਾ ਭਾਵਨਾ ਅਤੇ ਸੰਗਠਨਾਤਮਕ ਸਮਰੱਥਾ ਦਾ ਸਨਮਾਨ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਉਹ ਆਪਣੀ ਨਵੀਂ ਜ਼ਿੰਮੇਵਾਰੀ ਦੌਰਾਨ ਰੋਟਰੀ ਦੇ ਸੇਵਾ ਕਾਰਜਾਂ ਨੂੰ ਨਵੀਆਂ ਉਚਾਈਆਂ ਤੱਕ ਲੈ ਕੇ ਜਾਣਗੇ ਅਤੇ ਹੋਰ ਲੋਕਾਂ ਨੂੰ ਵੀ ਸਮਾਜ ਭਲਾਈ ਦੇ ਕਾਰਜਾਂ ਨਾਲ ਜੁੜਨ ਲਈ ਪ੍ਰੇਰਿਤ ਕਰਨਗੇ। ਇਲਾਕੇ ਦੀਆਂ ਵੱਖ-ਵੱਖ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਵੱਲੋਂ ਉਨ੍ਹਾਂ ਨੂੰ ਇਸ ਪ੍ਰਾਪਤੀ ਲਈ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।