- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਰਕਾਰ ਵਿਰੁੱਧ ਪੱਕੇ ਮੋਰਚੇ ਵਿੱਚ ਸ਼ਾਮਿਲ ਹੋਣਗੇ ਨੰਗਲ ਦੇ ਪੈਨਸ਼ਨਰ ਸਾਥੀ

ਕੁਲਵਿੰਦਰ ਭਾਟੀਆ, ਪੰਜਾਬੀ ਜਾਗਰਣ, ਨੰਗਲ: ਪੰਜਾਬ ਪੈਨਸ਼ਨਰ ਵੈੱਲਫੇਅਰ ਐਸ਼ੋਸ਼ੀਏਸ਼ਨ ਨੰਗਲ ਦੀ ਮਹੀਨਾਵਾਰ ਮੀਟਿੰਗ ਜਥੇਬੰਦੀ ਦੇ ਪ੍ਰਧਾਨ ਤਰਸੇਮ ਲਾਲ ਸੈਣੀ ਭਨਾਮ ਦੀ ਪ੍ਰਧਾਨਗੀ ਹੇਠ ਭੜੋਲੀਆਂ ਭਵਨ ਨੰਗਲ ’ਚ ਕੀਤੀ ਗਈ। ਮੀਟਿੰਗ ’ਚ ਪੰਜਾਬ ਸਰਕਾਰ ਦੇ ਮੁਲਾਜ਼ਮਾਂ ’ਤੇ ਪੈਨਸ਼ਨਰਾਂ ਦੀਆਂ ਮੰਗਾਂ ਸਬੰਧੀ ਸਰਕਾਰ ਦੇ ਅੜੀਅਲ ਤੇ ਬੇਸ਼ਰਮ ਵਤੀਰੇ ਦੀ ਪੁਰਜ਼ੋਰ ਨਿੰਦਾ ਕੀਤੀ ਗਈ ਤੇ ਮੀਟਿੰਗ ’ਚ ਦੱਸਿਆ ਗਿਆ ਕਿ ਸਾਡੀ ਤਾਲਮੇਲ ਕਮੇਟੀ ਵੱਲੋਂ ਚੰਡੀਗੜ੍ਹ ਵਿਖੇ ਚਾਰ ਨਵੰਬਰ ਨੂੰ ਪ੍ਰੈੱਸ ਕਾਨਫਰੰਸ ਕਰਕੇ ਪੰਜਾਬ ਸਰਕਾਰ ਦੇ ਝੂਠ ਦਾ ਪਰਦਾਫਾਸ਼ ਕੀਤਾ ਜਾਵੇਗਾ। ਤਾਲਮੇਲ ਕਮੇਟੀ ਵੱਲੋਂ 6 ਨਵੰਬਰ ਤੋਂ 19 ਨਵੰਬਰ ਤੱਕ ਦਿਨ-ਰਾਤ ਦਾ ਪੱਕਾ ਮੋਰਚਾ ਲਾਇਆ ਜਾਵੇਗਾ।