ਸ੍ਰੀ ਹਨੂੰਮਾਨ ਚਾਲੀਸਾ ਦੇ ਪਾਠ ’ਚ ਸ਼ਾਮਲ ਹੋਏ ਹਰਜੋਤ ਬੈਂਸ 21 ਮੰਗਲਵਾਰ ਭਜਨ ਸੰਧਿਆ ਸੰਕਲਪ ਤਹਿਤ ਪਿੰਡ ਬਲੋਲੀ ਵਿਖੇ ਨੌਵੇਂ ਮੰਗਲਵਾਰ ਸ੍ਰੀ ਹਨੂੰਮਾਨ ਚਾਲੀਸਾ ਦੇ ਪਾਠ ਵਿੱਚ ਸ਼ਾਮਲ ਹੋਏ
Publish Date: Wed, 04 Nov 2026 04:16 PM (IST)
Updated Date: Wed, 04 Nov 2026 04:17 PM (IST)
ਨਰਿੰਦਰ ਸੈਣੀ, ਪੰਜਾਬੀ ਜਾਗਰਣ, ਸ੍ਰੀ ਕੀਰਤਪੁਰ ਸਾਹਿਬ : 21 ਮੰਗਲਵਾਰ ਭਜਨ ਸੰਧਿਆ ਸੰਕਲਪ ਤਹਿਤ ਚੰਗਰ ਇਲਾਕੇ ਦੇ ਪਿੰਡ ਬਲੋਲੀ ਵਿਖੇ ਨੌਵੇਂ ਮੰਗਲਵਾਰ ਸ੍ਰੀ ਹਨੂੰਮਾਨ ਚਾਲੀਸਾ ਦੇ ਪਾਠ ਦਾ ਆਯੋਜਨ ਕੀਤਾ ਗਿਆ, ਜਿਸ ’ਚ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ਼ਰਧਾ ਤੇ ਸਤਿਕਾਰ ਸਹਿਤ ਸ਼ਮੂਲੀਅਤ ਕੀਤੀ। ਇਸ ਮੌਕੇ ਉਨ੍ਹਾਂ ਨੇ ਪ੍ਰਭੂ ਦੇ ਚਰਨਾਂ ’ਚ ਨਤਮਸਤਕ ਹੋ ਕੇ ਸਰਬੱਤ ਦੇ ਭਲੇ, ਸਮੁੱਚੀ ਲੋਕਾਈ ਦੀ ਸੁੱਖ-ਸ਼ਾਂਤੀ ਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਸਮਾਗਮ ਦੌਰਾਨ ਸੰਗਤ ਨੇ ਸ਼ਰਧਾ ਨਾਲ ਸ੍ਰੀ ਹਨੂੰਮਾਨ ਚਾਲੀਸਾ ਦਾ ਪਾਠ ਕੀਤਾ ਤੇ ਪ੍ਰਭੂ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਤੋਂ ਪਹਿਲਾਂ ਹਲਕੇ ਦੇ ਵੱਖ-ਵੱਖ ਪਿੰਡਾਂ ’ਚ ਹਰ ਮੰਗਲਵਾਰ ਹਨੁਮਾਨ ਚਾਲੀਸਾ ਦਾ ਪਾਠ ਕਰਦੇ ਹੋਏ ਇਲਾਕੇ ਦੀ ਸੁੱਖ ਸ਼ਾਂਤੀ ਲਈ ਅਰਦਾਸ ਕਰਦੇ ਹੋਏ ਨਜ਼ਰ ਆਏ ਹਨ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਗੁਰੂਆਂ ਦੇ ਦਰਸਾਏ ਰਾਹ ’ਤੇ ਚੱਲਣਾ ਚਾਹੀਦਾ ਹੈ। ਹਰ ਧਰਮ ਦਾ ਸਤਿਕਾਰ ਕਰਨਾ ਚਾਹੀਦਾ ਹੈ ਤੇ ਮਨੁੱਖਤਾ ਦੀ ਸੇਵਾ ਸਭ ਤੋਂ ਵੱਡਾ ਧਰਮ ਹੈ। ਇਸ ਮੌਕੇ ਹਰਜੋਤ ਸਿੰਘ ਬੈਂਸ ਨੇ ਮਹਾਰਾਜ ਜੀ ਭਾਜੀ ਨਮਸਕਾਰ ਵਿਧੀ ਵਿਧਾਨ ਅਨੁਸਾਰ ਪੂਜਾ ਅਰਚਨਾ ਕੀਤੀ ਤੇ ਸ਼ਰਧਾ ਪੂਰਵਕ ਹਨੁਮਾਨ ਚਾਲੀਸਾ ਪਾਠ ਕੀਤਾ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਗੁਰਮੀਤ ਸਿੰਘ ਟੀਨਾ, ਗੁਰਪ੍ਰੀਤ ਸਿੰਘ ਅਰੋੜਾ ਚੇਅਰਮੈਨ ਟ੍ਰੇਡ ਕਮਿਸ਼ਨ, ਗਗਨ ਭਾਰਜ ਚੇਅਰਮੈਨ ਰਾਮਗੜ੍ਹੀਆ ਵਿੰਗ, ਧਰਮ ਸਿੰਘ ਸ਼ੋਸ਼ਲ ਮੀਡੀਆ ਇੰਚਾਰਜ, ਦਵਿੰਦਰ ਸਿੰਘ ਸਰਪੰਚ, ਤਰਲੋਚਨ ਸਿੰਘ, ਦਰਸ਼ਨ ਸਿੰਘ ਸਮੇਤ ਵੱਡੀ ਗਿਣਤੀ ’ਚ ਇਲਾਕਾ ਨਿਵਾਸੀ ਤੇ ਹੋਰ ਪਤਵੰਤੇ ਹਾਜ਼ਰ ਸਨ।