ਗਰਾ ਮੋੜਾ ਟੋਲ ਪਲਾਜ਼ਾ ਕਰਮਚਾਰੀਆਂ ਵੱਲੋਂ ਰੋਸ ਪ੍ਰਦਰਸ਼ਨ ਬੋਨਸ ਨੂੰ ਲੈ ਕੇ ਗਰਾ ਮੋੜਾ ਟੋਲ ਪਲਾਜ਼ਾ ਕਰਮਚਾਰੀਆਂ ਵੱਲੋਂ ਰੋਸ ਪ੍ਰਦਰਸ਼ਨ
Publish Date: Wed, 04 Nov 2026 05:43 PM (IST)
Updated Date: Wed, 04 Nov 2026 05:44 PM (IST)
ਸਮਾਜ ਸੇਵੀ ਸੰਸਥਾਵਾਂ ਵੱਲੋਂ ਸਮਰਥਨ ਨਰਿੰਦਰ ਸੈਣੀ, ਪੰਜਾਬੀ ਜਾਗਰਣ, ਸ੍ਰੀ ਕੀਰਤਪੁਰ ਸਾਹਿਬ : ਸ਼੍ਰੀ ਕੀਰਤਪੁਰ ਸਾਹਿਬ ਮੰਡੀ ਮੁੱਖ ਮਾਰਗ ’ਤੇ ਲੱਗੇ ਗਰਾ ਮੌੜਾ ਟੋਲ ਪਲਾਜ਼ਾ ਦੇ ਕਰਮਚਾਰੀਆਂ ਵੱਲੋਂ ਦਿਵਾਲੀ ਬੋਨਸ ਨੂੰ ਲੈ ਕੇ ਬੀਤੀ ਰਾਤ ਤੋਂ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਇਸ ਦੌਰਾਨ ਟੋਲ ਕਰਮਚਾਰੀਆਂ ਵੱਲੋਂ ਕੁਝ ਸਮੇਂ ਲਈ ਵਾਹਨਾਂ ਨੂੰ ਟੋਲ ਮੁਕਤ ਲੰਘਾਇਆ ਗਿਆ ਤੇ ਟੋਲ ਪ੍ਰਬੰਧਕਾਂ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਸ਼ੋਸ਼ਲ ਮੀਡੀਆ ’ਤੇ ਪ੍ਰਦਰਸ਼ਨ ਕਰਦੇ ਹੋਏ ਟੋਲ ਕਰਮਚਾਰੀਆਂ ਨੂੰ ਦੇਖ ਕੇ ਕਈ ਸਮਾਜਸੇਵੀ ਸੰਸਥਾਵਾਂ ਵੱਲੋਂ ਟੋਲ ਕਰਮਚਾਰੀਆਂ ਨਾਲ ਰਾਬਤਾ ਕਾਇਮ ਕਰਕੇ ਹਮਾਇਤ ਕਰਨ ਦਾ ਭਰੋਸਾ ਦਿੱਤਾ ਗਿਆ। ਇਸ ਦੌਰਾਨ ਬੀਤੀ ਰਾਤ ਵਾਰਿਸ ਪੰਜਾਬ ਦੇ ਪਾਰਟੀ ਹਲਕਾ ਇੰਚਾਰਜ ਰੱਬੀ ਕੰਦੋਲਾ ਮੌਕੇ ’ਤੇ ਪਹੁੰਚੇ ਤੇ ਕਰਮਚਾਰੀਆਂ ਵੱਲੋਂ ਦਿੱਤੇ ਜਾ ਰਹੇ ਧਰਨੇ ਦਾ ਸਮਰਥਨ ਕਰਦੇ ਹੋਏ ਉਨ੍ਹਾਂ ਨਾਲ ਧਰਨੇ ’ਤੇ ਬੈਠੇ। ਇਸ ਮੌਕੇ ਥਾਣਾ ਸ਼੍ਰੀ ਕੀਰਤਪੁਰ ਸਾਹਿਬ ਦੀ ਪੁਲਿਸ ਵੀ ਮੌਕੇ ’ਤੇ ਪਹੁੰਚੀ ਪੁਲਿਸ ਵੱਲੋਂ ਧਰਨਾਕਾਰੀਆਂ ਤੇ ਟੋਲ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਮਸਲਾ ਹੱਲ ਕਰਾਉਣ ਦੇ ਯਤਨ ਕੀਤੇ ਗਏ। ਪੁਲਿਸ ਵੱਲੋਂ ਦੋਵੇਂ ਧਿਰਾਂ ਨੂੰ ਸਵੇਰੇ 10 ਵਜੇ ਦਾ ਸਮਾਂ ਦੇ ਕੇ ਆਵਾਜਾਈ ਸੁਚਾਰੂ ਰੂਪ ਨਾਲ ਚਾਲੂ ਕਰਵਾਈ। ਇਸ ਦੌਰਾਨ ਕਰਮਚਾਰੀਆਂ ਵੱਲੋਂ ਕੰਮ ਛੱਡ ਕੇ ਸੜਕ ਵਿਚਕਾਰ ਦਰੀਆਂ ਵਿਸ਼ਾ ਕੇ ਟੋਲ ਪਲਾਜ਼ਾ ਨਜ਼ਦੀਕ ਧਰਨੇ ’ਤੇ ਬੈਠ ਗਏ। ਸਵੇਰੇ ਫਿਰ ਟੋਲ ਕਰਮਚਾਰੀਆਂ ਵੱਲੋਂ ਧਰਨਾ ਪ੍ਰਦਰਸ਼ਨ ਕਰਦੇ ਹੋਏ ਜੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਸਮਾਜ ਸੇਵੀ ਐਡਵੋਕੇਟ ਵਿਸ਼ਾਲ ਸੈਣੀ, ਕਾਮਰੇਡ ਸੁਰਜੀਤ ਸਿੰਘ ਢੇਰ ਤੇ ਰੱਬੀ ਕੰਦੋਲਾ ਮੌਕੇ ਤੇ ਪਹੁੰਚ ਕੇ ਧਰਨਾਕਾਰੀਆਂ ਨਾਲ ਸੜਕ ਵਿਚਕਾਰ ਧਰਨੇ ਤੇ ਬੈਠੇ ਤੇ ਸੜਕ ਪ੍ਰਬੰਧਨ ਕੰਪਨੀ ਨੂੰ ਕਰਮਚਾਰੀਆਂ ਦਾ ਦਿਵਾਲੀ ਬੋਨਸ ਦੇਣ ਲਈ ਕਰਮਚਾਰੀਆਂ ਦੀ ਹਮਾਇਤ ਕੀਤੀ। ਇਸ ਦੌਰਾਨ ਥਾਣਾ ਮੁੱਖੀ ਰਾਹੁਲ ਸ਼ਰਮਾ ਪੁਲਿਸ ਪਾਰਟੀ ਨਾਲ ਮੌਕੇ ਤੇ ਪਹੁੰਚੇ ਤੇ ਟੋਲ ਪ੍ਰਬੰਧਕਾਂ ਤੇ ਕਰਮਚਾਰੀਆਂ ਨਾਲ ਗੱਲਬਾਤ ਸ਼ੁਰੂ ਕਰਕੇ ਮਸਲੇ ਦਾ ਹੱਲ ਕਰਵਾਉਣ ਲਈ ਯਤਨ ਕੀਤੇ। ਸਥਾਨਕ ਇਲਾਕਾ ਨਿਵਾਸੀਆਂ ਵੱਲੋਂ ਵੀ ਟੋਲ ਕਰਮਚਾਰੀਆਂ ਦਾ ਸਮਰਥਨ ਕੀਤਾ ਗਿਆ। ਅਖੀਰ ਲੰਮੀ ਜਦੋਂ ਜਾਹਿਦ ਮਗਰੋਂ ਕਰੀਬ ਤਿੰਨ ਵਜੇ ਪੁਲਿਸ ਪ੍ਰਸ਼ਾਸਨ ਦੇ ਦਖਲ ਅੰਦਾਜੀ ਤੋਂ ਬਾਅਦ ਟੋਲ ਪ੍ਰਬੰਧਕਾਂ ਵੱਲੋਂ ਕਰਮਚਾਰੀਆਂ ਦੀਆਂ ਮੰਗਾਂ ਮੰਨੀਆਂ ਗਈਆਂ ਤੇ ਉਨ੍ਹਾਂ ਨੂੰ ਦਿਵਾਲੀ ਬੋਨਸ ਦੇਣ ਦੀ ਹਾਮੀ ਭਰੀ ਗਈ। ਇਸ ਦੌਰਾਨ ਵੱਡੀ ਗਿਣਤੀ ’ਚ ਥਾਣਾ ਮੁਖੀ ਸਮੇਤ ਪੁਲਿਸ ਕਰਮਚਾਰੀ ਮੌਜੂਦ ਸਨ। ਕਰਮਚਾਰੀਆਂ ਵੱਲੋਂ ਅਧਿਕਾਰੀਆਂ ਦੇ ਮੰਗਾਂ ਮੰਨਣ ਤੋਂ ਬਾਅਦ ਧਰਨਾਕਾਰੀਆਂ ਵੱਲੋਂ ਪੁਲਿਸ ਪ੍ਰਸ਼ਾਸਨ ਦਾ ਧੰਨਵਾਦ ਕੀਤਾ ਗਿਆ। ਇਸ ਦੌਰਾਨ ਐਡਵੋਕੇਟ ਵਿਸ਼ਾਲ ਸੈਣੀ ਨੇ ਕਿਹਾ ਕਿ ਮੋੜਾ ਟੋਲ ਪਲਾਜ਼ਾ ਵਰਕਰਾਂ ਨਾਲ ਹੋ ਰਹੀ ਬੇਇਨਸ਼ਾਫੀ ਦੇ ਵਿਰੋਧ ’ਚ ਬੈਠੇ ਕਰਮਚਾਰੀਆਂ ਦਾ ਸਮਰਥਨ ਕੀਤਾ ਜਾ ਰਿਹਾ ਹੈ, ਕੰਪਨੀ ਪ੍ਰਬੰਧਕਾਂ ਵੱਲੋਂ ਵਰਕਰਾਂ ਨੂੰ ਬਣਦਾ ਦੀਵਾਲੀ ਬੋਨਸ ਦੇਣ ਤੋਂ ਇਨਕਾਰ ਕੀਤਾ ਜਾ ਰਿਹਾ ਸੀ। ਇਲਾਕੇ ’ਚ ਹਰ ਧੱਕੇਸ਼ਾਹੀ ਦੇ ਖਿਲਾਫ ਆਵਾਜ਼ ਬੁਲੰਦ ਕੀਤੀ ਜਾਵੇਗੀ। ਪ੍ਰਦਰਸ਼ਨ ਤੋਂ ਬਾਅਦ ਵਰਕਰਾਂ ਦੀਆਂ ਮੰਗਾਂ ਮੰਨੀਆਂ ਗਈਆਂ। ਇਸ ਮੌਕੇ ਐਡਵੋਕੇਟ ਵਿਸ਼ਾਲ ਸੈਣੀ, ਰੱਬੀ ਕੰਧੋਲਾ, ਸੁਰਜੀਤ ਸਿੰਘ ਢੇਰ, ਕੁਲਵੀਰ ਸਿੰਘ ਸਮੇਤ ਵੱਡੀ ਗਿਣਤੀ ’ਚ ਮਹਿਲਾ ਟੋਲ ਕਰਮਚਾਰੀਆਂ ਸਮੇਤ ਇਲਾਕਾ ਨਿਵਾਸੀ ਹਾਜ਼ਰ ਸਨ।