ਸਿੱਖ ਮਿਸ਼ਨਰੀ ਕਾਲਜ ਕੌਮ ਦੀ ਪਨੀਰੀ ਦੀ ਕਰ ਰਿਹਾ ਸੰਭਾਲ
ਫੋਟੋ ਸਿੱਖ ਮਿਸਨਰੀ ਕਾਲਜ ਸਿੱਖ ਮਿਸ਼ਨਰੀ ਕਾਲਜ ਕੌਮ ਦੀ ਪਨੀਰੀ ਦੀ ਕਰ ਰਿਹਾ ਸੰਭਾਲਫੋਟੋ ਸਿੱਖ ਮਿਸਨਰੀ ਕਾਲਜ
Publish Date: Thu, 05 Nov 2026 04:17 PM (IST)
Updated Date: Thu, 05 Nov 2026 04:20 PM (IST)
10 ਸਕੂਲਾਂ ਦੇ 150 ਵਿਦਿਆਰਥੀਆਂ ਨੇ ਧਾਰਮਿਕ ਪ੍ਰੀਖਿਆ ’ਚ ਲਿਆ ਭਾਗ ਸੁਰਿੰਦਰ ਸਿੰਘ ਸੋਨੀ, ਪੰਜਾਬੀ ਜਾਗਰਣ, ਸ੍ਰੀ ਅਨੰਦਪੁਰ ਸਾਹਿਬ : ਸਿੱਖ ਕੌਮ ਦੇ ਸੁਨਹਿਰੀ ਇਤਿਹਾਸ, ਧਾਰਮਿਕ ਵਿਰਸੇ ਤੇ ਗੁਰਮਤਿ ਸਿਧਾਂਤਾਂ ਨਾਲ ਨਵੀਂ ਪੀੜ੍ਹੀ ਨੂੰ ਜੋੜਨ ਲਈ ਸਿੱਖ ਮਿਸ਼ਨਰੀ ਕਾਲਜ ਵੱਲੋਂ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਲਾਸਾਨੀ ਤੇ ਅਦੁੱਤੀ ਸ਼ਹਾਦਤ ਦੇ ਮਾਲਕ ਧੰਨ-ਧੰਨ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ਧਾਰਮਿਕ ਪ੍ਰੀਖਿਆ ਕਰਵਾਈ ਗਈ। ਇਹ ਪ੍ਰੀਖਿਆ ਤਖ਼ਤ ਕੇਸਗੜ੍ਹ ਸਾਹਿਬ ਵੱਲੋਂ ਸਿੱਖ ਮਿਸ਼ਨਰੀ ਕਾਲਜ, ਸ੍ਰੀ ਅਨੰਦਪੁਰ ਸਾਹਿਬ ਦੇ ਸਹਿਯੋਗ ਨਾਲ ਗੁਰਦੁਆਰਾ ਬਾਬਾ ਸੰਗਤ ਸਿੰਘ ਜੀ ਵਿਖੇ ਕਰਵਾਈ ਗਈ, ਜਿਸ ’ਚ ਇਲਾਕੇ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿੱਖ ਮਿਸ਼ਨਰੀ ਕਾਲਜ ਦੇ ਪ੍ਰਿੰਸੀਪਲ ਭਾਈ ਚਰਨਜੀਤ ਸਿੰਘ ਨੇ ਦੱਸਿਆ ਕਿ ਕੌਮ ਦੀ ਪਨੀਰੀ ਨੂੰ ਆਪਣੇ ਅਮੀਰ ਧਾਰਮਿਕ ਵਿਰਸੇ, ਇਤਿਹਾਸ ਤੇ ਗੁਰਮਤਿ ਵਿਚਾਰਧਾਰਾ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ। ਇਸੇ ਮਕਸਦ ਨਾਲ ਵਿਦਿਆਰਥੀਆਂ ਲਈ ਧਾਰਮਿਕ ਪ੍ਰੀਖਿਆਵਾਂ ਕਰਵਾਈਆਂ ਜਾ ਰਹੀਆਂ ਹਨ, ਤਾਂ ਜੋ ਬੱਚੇ ਸਿੱਖ ਗੁਰੂ ਸਾਹਿਬਾਨ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਤੇ ਮਹਾਨ ਕੁਰਬਾਨੀਆਂ ਬਾਰੇ ਜਾਣਕਾਰੀ ਹਾਸਲ ਕਰ ਸਕਣ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਆਪਣੇ ਇਤਿਹਾਸ ਨਾਲ ਜੋੜਨ ਲਈ ਅਜਿਹੇ ਉਪਰਾਲੇ ਭਵਿੱਖ ’ਚ ਵੀ ਜਾਰੀ ਰਹਿਣਗੇ। ਇਸ ਧਾਰਮਿਕ ਪ੍ਰੀਖਿਆ ’ਚ ਇਲਾਕੇ ਦੇ ਲਗਭਗ 10 ਸਕੂਲਾਂ ਦੇ 150 ਦੇ ਕਰੀਬ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ। ਪ੍ਰਬੰਧਕਾਂ ਅਨੁਸਾਰ ਇਸ ਉਪਰਾਲੇ ਤਹਿਤ ਕੁੱਲ 20 ਹਜ਼ਾਰ ਰੁਪਏ ਦੇ ਨਕਦ ਇਨਾਮ ਵੀ ਦਿੱਤੇ ਜਾਣਗੇ। ਪ੍ਰੀਖਿਆ ’ਚੋਂ ਪਹਿਲੇ ਸਥਾਨ ਪ੍ਰਾਪਤ ਕਰਨ ਵਾਲੇ ਪੰਜ ਸਕੂਲਾਂ ਦਰਮਿਆਨ ਕੁਇੱਜ਼ ਮੁਕਾਬਲਾ 14 ਦਸੰਬਰ 2026 ਨੂੰ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਰਾਤ ਸਮੇਂ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਕਰਵਾਇਆ ਜਾਵੇਗਾ। ਇਸ ਪ੍ਰੀਖਿਆ ’ਚ ਭਾਈ ਨੰਦ ਲਾਲ ਪਬਲਿਕ ਸਕੂਲ, ਸ੍ਰੀ ਅਨੰਦਪੁਰ ਸਾਹਿਬ, ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ, ਬਾਬਾ ਗੁਰਦਿੱਤਾ ਜੀ ਪਬਲਿਕ ਸਕੂਲ ਡੂਮੇਵਾਲ, ਬਾਬਾ ਗੁਰਦਿੱਤਾ ਜੀ ਪਬਲਿਕ ਸਕੂਲ ਜੈਂਦਵੜੀ, ਸੰਤ ਬਾਬਾ ਸੇਵਾ ਸਿੰਘ ਖ਼ਾਲਸਾ ਮਾਡਲ ਸਕੂਲ ਪੱਲੜੀ, ਸੰਤ ਬਾਬਾ ਸੇਵਾ ਸਿੰਘ ਖ਼ਾਲਸਾ ਮਾਡਲ ਸਕੂਲ ਜਿੰਦਵੜੀ ਤੇ ਐੱਸ.ਜੀ.ਐੱਸ. ਖ਼ਾਲਸਾ ਸਕੂਲ ਸ੍ਰੀ ਅਨੰਦਪੁਰ ਸਾਹਿਬ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੌਕੇ ਪ੍ਰਿੰਸੀਪਲ ਚਰਨਜੀਤ ਸਿੰਘ, ਜਗਮੋਹਨ ਸਿੰਘ, ਦਰਸ਼ਨ ਸਿੰਘ, ਪਰਮਜੀਤ ਸਿੰਘ, ਜਗਜੀਤ ਸਿੰਘ ਜੰਮੂ, ਅਕਬਾਲ ਸਿੰਘ, ਗੁਰਜੀਤ ਸਿੰਘ ਤੇ ਅਪਾਰ ਸਿੰਘ ਸਮੇਤ ਹੋਰ ਪਤਵੰਤੇ ਸੱਜਣ ਹਾਜ਼ਰ ਸਨ।