ਵਿਗਿਆਨ ਪ੍ਰਦਰਸ਼ਨੀ ’ਚ ਮਟੌਰ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ ਵਿਗਿਆਨ ਪ੍ਰਦਰਸ਼ਨੀ ਵਿੱਚ ਮਟੌਰ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ
Publish Date: Thu, 05 Nov 2026 04:36 PM (IST)
Updated Date: Thu, 05 Nov 2026 04:38 PM (IST)
ਤਿੰਨ ਵਿਦਿਆਰਥੀਆਂ ਨੇ ਹਾਸਲ ਕੀਤੀਆਂ ਦੂਜੀਆਂ ਪੁਜ਼ੀਸ਼ਨਾਂ ਸੁਰਿੰਦਰ ਸਿੰਘ ਸੋਨੀ, ਪੰਜਾਬੀ ਜਾਗਰਣ, ਸ਼੍ਰੀ ਅਨੰਦਪੁਰ ਸਾਹਿਬ : ਪੀ.ਐੱਮ. ਸ਼੍ਰੀ ਸ਼ਹੀਦ ਸਿਪਾਹੀ ਪਰਗਨ ਸਿੰਘ ਸਰਕਾਰੀ ਹਾਈ ਸਕੂਲ ਮਟੌਰ ਦੇ ਵਿਦਿਆਰਥੀਆਂ ਨੇ ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤਿੰਨ ਦੂਜੀਆਂ ਪੁਜ਼ੀਸ਼ਨਾਂ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਵਿਦਿਆਰਥੀਆਂ ਦੀ ਇਸ ਪ੍ਰਾਪਤੀ ਨਾਲ ਸਕੂਲ ’ਚ ਖੁਸ਼ੀ ਦਾ ਮਾਹੌਲ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਮੁੱਖ ਅਧਿਆਪਕ ਗੁਰਜਤਿੰਦਰ ਪਾਲ ਸਿੰਘ ਨੇ ਦੱਸਿਆ ਕਿ ਇਹ ਵਿਗਿਆਨ ਪ੍ਰਦਰਸ਼ਨੀ ‘ਸਾਇੰਸ ਫਾਰ ਸਸਟੇਨੇਬਲ ਲਿਵਿੰਗ ਐਂਡ ਵਿਕਸਿਤ ਭਾਰਤ’ ਮੁੱਖ ਵਿਸ਼ੇ ਅਧੀਨ ਕਰਵਾਈ ਗਈ, ਜਿਸ ’ਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਆਪਣੇ ਵਿਗਿਆਨਕ ਮਾਡਲ ਤੇ ਨਵੇਂ ਵਿਚਾਰ ਪੇਸ਼ ਕੀਤੇ। 4 ਨਵੰਬਰ ਨੂੰ ਹੋਈ ਪ੍ਰਦਰਸ਼ਨੀ ਦੌਰਾਨ ਮਟੌਰ ਸਕੂਲ ਦੀ ਵਿਦਿਆਰਥਣ ਹਰਨੂਰ ਕੌਰ ਜਮਾਤ ਸੱਤਵੀਂ ਤੇ ਵਿਦਿਆਰਥੀ ਮਨਿੰਦਰ ਸਿੰਘ ਜਮਾਤ ਛੇਵੀਂ ਨੇ ਦੂਜੀਆਂ ਪੁਜ਼ੀਸ਼ਨਾਂ ਪ੍ਰਾਪਤ ਕੀਤੀਆਂ। ਇਸੇ ਤਰ੍ਹਾਂ 5 ਨਵੰਬਰ ਨੂੰ ਵਿਦਿਆਰਥਣ ਮਨਜੋਤ ਕੌਰ ਜਮਾਤ ਦਸਵੀਂ ਨੇ ਵੀ ਦੂਜਾ ਸਥਾਨ ਹਾਸਲ ਕਰਕੇ ਸਕੂਲ ਦੀਆਂ ਪ੍ਰਾਪਤੀਆਂ ’ਚ ਵਾਧਾ ਕੀਤਾ। ਇਹ ਪੁਜ਼ੀਸ਼ਨਾਂ ‘ਹੈਲਥ, ਹਾਈਜੀਨ ਐਂਡ ਸੈਨਿਟੇਸ਼ਨ’ ਤੇ ‘ਸਾਇੰਸ ਐਂਡ ਟੈਕਨੋਲੋਜੀ ਫਾਰ ਰੂਰਲ ਟ੍ਰਾਂਸਫਾਰਮੇਸ਼ਨ’ ਵਰਗੇ ਮਹੱਤਵਪੂਰਨ ਉਪ-ਵਿਸ਼ਿਆਂ ਅਧੀਨ ਪ੍ਰਾਪਤ ਕੀਤੀਆਂ ਗਈਆਂ। ਵਿਦਿਆਰਥੀਆਂ ਦੀ ਇਸ ਸਫਲਤਾ ਪਿੱਛੇ ਵਿਗਿਆਨ ਅਧਿਆਪਕ ਤਰਨਜੀਤ ਸਿੰਘ ਤੇ ਮਨਦੀਪ ਕੌਰ ਦੀ ਮਿਹਨਤ ਤੇ ਯੋਗ ਅਗਵਾਈ ਦਾ ਵਿਸ਼ੇਸ਼ ਯੋਗਦਾਨ ਰਿਹਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਮਾਡਲ ਤਿਆਰ ਕਰਨ ਤੇ ਪ੍ਰਦਰਸ਼ਨੀ ਲਈ ਵਿਸ਼ੇਸ਼ ਤੌਰ ਤੇ ਤਿਆਰ ਕੀਤਾ। ਸਕੂਲ ਦੇ ਮੁੱਖ ਅਧਿਆਪਕ ਗੁਰਜਤਿੰਦਰ ਪਾਲ ਸਿੰਘ ਨੇ ਜੇਤੂ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ’ਚ ਵਿਗਿਆਨਕ ਸੋਚ, ਰਚਨਾਤਮਕਤਾ ਤੇ ਨਵੀਆਂ ਕਾਢਾਂ ਕਰਨ ਦੀ ਰੁਚੀ ਪੈਦਾ ਕਰਦੀਆਂ ਹਨ। ਇਸ ਮੌਕੇ ਸਕੂਲ ਦੇ ਸਮੂਹ ਸਟਾਫ਼ ਮੈਂਬਰਾਂ ਗਗਨਦੀਪ ਕੌਰ, ਕੁਲਵਿੰਦਰ ਕੌਰ, ਲਖਵਿੰਦਰ ਕੌਰ, ਅਨੁਰੀਤ ਕੁਮਾਰੀ, ਕੁਲਵੰਤ ਸਿੰਘ, ਰੋਹਿਤ ਤੇ ਅਮਿਤ ਕੁਮਾਰ ਸਮੇਤ ਹੋਰ ਅਧਿਆਪਕਾਂ ਨੇ ਵੀ ਜੇਤੂ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ।