ਰੈਸੜਾ, ਭਨੂੰਹਾ ’ਤੇ ਅਮਰਪੁਰ ਬੇਲਾ ਦੀਆਂ ਪੰਚਾਇਤਾਂ ਵੱਲੋਂ ਦਿਨੇਸ਼ ਚੱਢਾ ਦਾ ਸਨਮਾਨ ਰੈਸੜਾ, ਭਨੂੰਹਾ ’ਤੇ ਅਮਰਪੁਰ ਬੇਲਾ ਦੀਆਂ ਪੰਚਾਇਤਾਂ ਵੱਲੋਂ ਵਿਧਾਇਕ ਦਿਨੇਸ਼ ਚੱਢਾ ਦਾ ਸਨਮਾਨ
Publish Date: Thu, 05 Nov 2026 05:59 PM (IST)
Updated Date: Thu, 05 Nov 2026 05:59 PM (IST)
ਮੁੜ ਟਿਕਟ ਮਿਲਣ ’ਤੇ ਪੰਚਾਇਤਾਂ ਨੇ ਮੂੰਹ ਮਿੱਠਾ ਕਰਵਾ ਕੇ ਦਿੱਤੀਆਂ ਵਧਾਈਆਂ ਦਿਨੇਸ਼ ਹੱਲਣ, ਪੰਜਾਬੀ ਜਾਗਰਣ, ਨੂਰਪੁਰਬੇਦੀ : ਵਿਧਾਨ ਸਭਾ ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੂੰ ਪਾਰਟੀ ਵੱਲੋਂ ਮੁੜ ਉਮੀਦਵਾਰ ਬਣਾਏ ਜਾਣ ਦੀ ਖੁਸ਼ੀ ’ਚ ਇਲਾਕੇ ਅੰਦਰ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ। ਇਸੇ ਤਹਿਤ ਪਿੰਡ ਰੈਸੜਾ, ਭਨੂੰਹਾ ਅਤੇ ਅਮਰਪੁਰ ਬੇਲਾ ਦੀਆਂ ਗ੍ਰਾਮ ਪੰਚਾਇਤਾਂ ਵੱਲੋਂ ਵਿਧਾਇਕ ਦਿਨੇਸ਼ ਚੱਢਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਅਤੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾ ਕੇ ਆਪਣੀ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ। ਇਸ ਮੌਕੇ ਤਿੰਨਾਂ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਦੇ ਨੁਮਾਇੰਦਿਆਂ ਨੇ ਵਿਧਾਇਕ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਵੱਲੋਂ ਮੁੜ ਟਿਕਟ ਦਿੱਤੇ ਜਾਣ ’ਤੇ ਵਧਾਈ ਦਿੱਤੀ। ਪੰਚਾਇਤੀ ਨੁਮਾਇੰਦਿਆਂ ਨੇ ਕਿਹਾ ਕਿ ਵਿਧਾਇਕ ਨੂੰ ਮੁੜ ਪਾਰਟੀ ਉਮੀਦਵਾਰ ਬਣਾਏ ਜਾਣ ਨਾਲ ਉਨ੍ਹਾਂ ’ਚ ਖੁਸ਼ੀ ਦੀ ਲਹਿਰ ਹੈ। ਇਸ ਮੌਕੇ ਪੰਚਾਇਤਾਂ ਦੇ ਮੈਂਬਰਾਂ ਵੱਲੋਂ ਮੂੰਹ ਮਿੱਠਾ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਵੀ ਭੇਟ ਕੀਤੀਆਂ ਗਈਆਂ। ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਪੰਚਾਇਤਾਂ ਵੱਲੋਂ ਦਿੱਤੇ ਗਏ ਮਾਣ-ਸਨਮਾਨ ਅਤੇ ਪਿਆਰ ਲਈ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਦਾ ਵਿਸ਼ਵਾਸ ਅਤੇ ਸਹਿਯੋਗ ਉਨ੍ਹਾਂ ਲਈ ਅਹਿਮ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਇਲਾਕੇ ਦੇ ਵਿਕਾਸ ਕਾਰਜਾਂ ਨੂੰ ਤਰਜੀਹ ਦੇਣ ਲਈ ਪੰਚਾਇਤਾਂ ਨਾਲ ਤਾਲਮੇਲ ਬਣਾ ਕੇ ਕੰਮ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਉਮੀਦਾਂ ਤੇ ਖਰਾ ਉਤਰਨ ਲਈ ਉਹ ਹਮੇਸ਼ਾ ਯਤਨਸ਼ੀਲ ਰਹਿਣਗੇ।