- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਰਜੋਤ ਸਿੰਘ ਬੈਂਸ ਵੱਲੋਂ ਦਰਜਨਾਂ ਪਿੰਡਾਂ ਦੇ ਵਿਕਾਸ ਲਈ 80 ਲੱਖ ਰੁਪਏ ਦੀਆਂ ਗ੍ਰਾਂਟਾਂ ਜਾਰੀ

ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਪੰਜਾਬ ਸਰਕਾਰ ਵਚਨਬੱਧ
ਪੰਜਾਬੀ ਜਾਗਰਣ ਟੀਮ, ਸ੍ਰੀ ਅਨੰਦਪੁਰ ਸਾਹਿਬ: ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਆਪਣੀ ਰਿਹਾਇਸ਼ ਗੰਭੀਰਪੁਰ ਵਿਖੇ ਇਲਾਕੇ ਦੇ ਵੱਖ-ਵੱਖ ਪਿੰਡਾਂ ਦੇ ਸਰਬਪੱਖੀ ਵਿਕਾਸ ਨੂੰ ਹੋਰ ਗਤੀ ਦੇਣ ਦੇ ਮਕਸਦ ਨਾਲ ਕੁੱਲ 80 ਲੱਖ ਰੁਪਏ ਦੀਆਂ ਗ੍ਰਾਂਟਾਂ ਜਾਰੀ ਕੀਤੀਆਂ। ਇਸ ਮੌਕੇ ਉਨ੍ਹਾਂ ਨੇ ਪਿੰਡਾਂ ’ਚ ਬੁਨਿਆਦੀ ਸਹੂਲਤਾਂ ਦਾ ਵਿਸਥਾਰ ਕਰਨ ਤੇ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜ ਕਰਵਾਉਣ ਲਈ ਗ੍ਰਾਂਟਾਂ ਦੇ ਚੈੱਕ ਸਬੰਧਤ ਪਿੰਡਾਂ ਦੇ ਨੁਮਾਇੰਦਿਆਂ ਨੂੰ ਸੌਂਪੇ। ਕੈਬਨਿਟ ਮੰਤਰੀ ਵੱਲੋਂ ਪਿੰਡ ਮਾਂਗੇਵਾਲ, ਮੀਢਵਾ ਲੋਅਰ ਤੇ ਸੈਸੋਵਾਲ ਨੂੰ 10-10 ਲੱਖ ਰੁਪਏ ਦੀਆਂ ਗ੍ਰਾਂਟਾਂ ਦਿੱਤੀਆਂ ਗਈਆਂ।
ਇਸ ਮੌਕੇ ਪਿੰਡ ਮਾਂਗੇਵਾਲ ਦੇ ਸਰਪੰਚ ਇੰਦਰਪਾਲ ਸਿੰਘ, ਮੀਢਵਾ ਲੋਅਰ ਦੇ ਸਰਪੰਚ ਜਰਨੈਲ ਸਿੰਘ ਤੇ ਸੈਸੋਵਾਲ ਦੇ ਸਰਪੰਚ ਗੁਰਦਿਆਲ ਸਿੰਘ ਨੇ ਗ੍ਰਾਂਟਾਂ ਪ੍ਰਾਪਤ ਕੀਤੀਆਂ। ਇਸ ਤੋਂ ਇਲਾਵਾ ਪਿੰਡ ਕਾਹੀਵਾਲ ਦੇ ਬੀਡੀਸੀ ਮੈਂਬਰ ਰਾਮਪਾਲ, ਸਜਮੌਰ ਦੇ ਰਵੀ ਕੁਮਾਰ, ਮਹਿਰੋਲੀ ਦੇ ਸੁਰਜੀਤ ਸਿੰਘ, ਮਾਂਗੇਵਾਲ ਬਾਗ ਦੇ ਗੁਰਨਾਮ ਸਿੰਘ ਤੇ ਦਬਖੇੜਾ ਲੋਅਰ ਦੀ ਗੁਰਦੀਪ ਕੌਰ ਨੂੰ 5-5 ਲੱਖ ਰੁਪਏ ਦੀਆਂ ਗ੍ਰਾਂਟਾਂ ਦਿੱਤੀਆਂ ਗਈਆਂ।
ਇਸੇ ਤਰ੍ਹਾਂ ਪਿੰਡ ਲੰਗ ਮਾਜਰੀ ਦੇ ਮਹੇਸ਼ ਜੋਸ਼ੀ, ਬ੍ਰਹਮਪੁਰ ਅੱਪਰ ਦੇ ਸੁੱਚਾ ਸਿੰਘ, ਮਹਿੰਦਲੀ ਕਲਾਂ ਦੇ ਰਾਜ ਮੁਖ ਸਿੰਘ, ਦੇਹਣੀ ਲੋਅਰ ਦੇ ਕਮਲਜੀਤ ਸਿੰਘ ਰਾਣਾ ਤੇ ਦਿਆਪੁਰ ਦੇ ਜਸਵਿੰਦਰ ਸਿੰਘ ਨੂੰ ਵੀ 5-5 ਲੱਖ ਰੁਪਏ ਦੀਆਂ ਗ੍ਰਾਂਟਾਂ ਮੁਹੱਈਆ ਕਰਵਾਈਆਂ ਗਈਆਂ। ਇਸ ਤਰ੍ਹਾਂ ਤਿੰਨ ਪਿੰਡਾਂ ਨੂੰ 30 ਲੱਖ ਰੁਪਏ ਤੇ 10 ਹੋਰ ਪਿੰਡਾਂ ਨੂੰ 50 ਲੱਖ ਰੁਪਏ ਸਮੇਤ ਕੁੱਲ 80 ਲੱਖ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਗਈ। ਉਨ੍ਹਾਂ ਪੰਚਾਂ ਤੇ ਸਰਪੰਚਾਂ ਨੂੰ ਗ੍ਰਾਂਟਾਂ ਦੀ ਵਰਤੋਂ ਪੂਰੀ ਪਾਰਦਰਸ਼ਤਾ ਤੇ ਜ਼ਿੰਮੇਵਾਰੀ ਨਾਲ ਕਰਨ ਦੀ ਅਪੀਲ ਵੀ ਕੀਤੀ।
ਇਸ ਮੌਕੇ ਵੱਖ-ਵੱਖ ਪਿੰਡਾਂ ਤੋਂ ਆਏ ਨੁਮਾਇੰਦਿਆਂ ਨੇ ਪੰਜਾਬ ਸਰਕਾਰ ਵੱਲੋਂ ਪਿੰਡਾਂ ’ਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮਾਨ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਹਰ ਪਿੰਡ ਤੇ ਹਰ ਵਰਗ ਦੇ ਲੋਕਾਂ ਤੱਕ ਪਹੁੰਚ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੀਆਂ ਸੜਕਾਂ ਨੂੰ 18 ਫੁੱਟ ਚੌੜਾ ਕਰਨ ਦਾ ਕੰਮ ਜੰਗੀ ਪੱਧਰ ’ਤੇ ਚੱਲ ਰਿਹਾ ਹੈ। ਕਈ ਪਿੰਡਾਂ ’ਚ ਸੜਕਾਂ ਦਾ ਕੰਮ ਮੁਕੰਮਲ ਹੋ ਚੁੱਕਾ ਹੈ, ਜਦਕਿ ਬਾਕੀ ਪਿੰਡਾਂ ’ਚ ਕੰਮ ਜਾਰੀ ਹੈ। ਇਸ ਮੌਕੇ ਡਾਕਟਰ ਸੰਜੀਵ ਗੌਤਮ ਜ਼ਿਲ੍ਹਾ ਪ੍ਰਧਾਨ, ਦੀਪਕ ਸੋਨੀ ਚੇਅਰਮੈਨ ਖੱਤਰੀ ਅਰੋੜਾ ਵੈਲਫੇਅਰ ਬੋਰਡ, ਪੰਮੂ ਢਿੱਲੋਂ ਚੇਅਰਮੈਨ ਮਾਰਕੀਟ ਕਮੇਟੀ, ਦਲੀਪ ਹੰਸ ਮੈਂਬਰ ਦਲਿਤ ਵਿਕਾਸ ਬੋਰਡ ਸਮੇਤ ਵੱਖ-ਵੱਖ ਪਿੰਡਾਂ ਦੇ ਪੰਚ, ਸਰਪੰਚ ਤੇ ਹੋਰ ਪਤਵੰਤੇ ਹਾਜ਼ਰ ਸਨ।