ਸ਼੍ਰੀ ਸਨਾਤਨ ਧਰਮ ਸਕੂਲ ਵਿਖੇ ਮਨਾਇਆ ਦੀਵਾਲੀ ਦਾ ਤਿਉਹਾਰ ਅਤੇ ਬੰਦੀ ਛੋੜ ਦਿਵਸ ਸ਼੍ਰੀ ਸਨਾਤਨ ਧਰਮ ਸਕੂਲ ਵਿਖੇ ਮਨਾਇਆ ਦੀਵਾਲੀ ਦਾ ਤਿਉਹਾਰ ਅਤੇ ਬੰਦੀ ਛੋੜ ਦਿਵਸ
Publish Date: Fri, 06 Nov 2026 05:43 PM (IST)
Updated Date: Fri, 06 Nov 2026 05:44 PM (IST)
ਕੁਲਵਿੰਦਰ ਭਾਟੀਆ, ਪੰਜਾਬੀ ਜਾਗਰਣ ਨੰਗਲ: ਅੱਜ ਸ਼੍ਰੀ ਸਨਾਤਨ ਧਰਮ ਸਕੂਲ ’ਚ ਦੀਵਾਲੀ ਦਾ ਤਿਉਹਾਰ ਤੇ ਬੰਦੀ ਛੋੜ ਦਿਵਸ ਮਨਾਇਆ ਗਿਆ। ਇਸ ਮੌਕੇ ਸਕੂਲ ਦੀ ਮੁੱਖ ਪ੍ਰਬੰਧਕੀ ਕਮੇਟੀ ਅਤੇ ਅਧਿਆਪਕਾਂ ਨੇ ਨੇ ਭਗਵਾਨ ਸ਼੍ਰੀ ਰਾਮ ਜੀ ਦੀ ਜੋਤੀ ਜਗਾ ਕੇ ਭਗਵਾਨ ਜੀ ਨੂੰ ਨਮਸਤਕ ਕੀਤਾ। ਇਸ ਮੌਕੇ ਸਕੂਲ ਦੀ ਅਧਿਆਪਕਾ ਸੁਨੀਤਾ, ਜੋਤੀ ਜਸਵਾਲ ਨੇ ਵਿਦਿਆਰਥੀਆਂ ਨੂੰ ਦਿਵਾਲੀ ਦੇ ਤਿਉਹਾਰ ਤੇ ਬੰਦੀ ਛੋੜ ਦਿਵਸ ਵਿਸ਼ਵਕਰਮਾ ਪੂਜਾ ਦੀ ਮਹੱਤਤਾ ਨੂੰ ਦੱਸਦੇ ਹੋਏ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ, ਇਸ ਮੌਕੇ ਸਕੂਲ ਦੇ ਨੰਨੇ ਮੁੰਨੇ ਵਿਦਿਆਰਥੀਆਂ ਵੱਲੋਂ ਬਹੁਤ ਸੋਹਣੀ ਰੰਗੋਲੀ ਦੀਵੇ ਥਾਲੀਆਂ ਬਣਾ ਕੇ ਸਭ ਦਾ ਮਨ ਮੋਹ ਲਿਆ। ਸਕੂਲ ਦੀ ਮੁੱਖ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੇਮ ਕਪੂਰ ਅਤੇ ਸਮੂਹ ਪ੍ਰਬੰਧਕ ਕਮੇਟੀ ਨੇ ਸਮੂਹ ਅਧਿਆਪਕ ਵਰਗ, ਵਿਦਿਆਰਥੀਆਂ,ਤੇ ਉਨ੍ਹਾਂ ਦੇ ਮਾਪਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਨਾਲ ਹੀ ਉਨ੍ਹਾਂ ਵੱਲੋਂ ਸਮੂਹਅਧਿਆਪਕ ਵਰਗ ਨੂੰ ਦਿਵਾਲੀ ਦੇ ਮੌਕੇ ’ਤੇ ਉਪਹਾਰ ਵੰਡੇ ਗਏ। ਇਸ ਮੌਕੇ ਸਕੂਲ ਦੀ ਮੁੱਖ ਅਧਿਆਪਕਾ ਵਨੀਤਾ ਰਾਣੀ ਨੇ ਤਹਿ ਦਿਲ ਤੋਂ ਸਕੂਲ ਦੀ ਮੁੱਖ ਪ੍ਰਬੰਧਕੀ ਕਮੇਟੀ ਦਾ ਧੰਨਵਾਦ ਕੀਤਾ। ਅਤੇ ਨਾਲ ਹੀ ਉਹਨਾਂ ਨੇ ਅਧਿਆਪਕ ਵਰਗ ਵਿਦਿਆਰਥੀਆਂ ’ਤੇ ਉਨ੍ਹਾਂ ਦੇ ਮਾਪਿਆਂ ਨੂੰ ਦਿਵਾਲੀ , ਅਤੇ ਬੰਦੀ ਛੋੜ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਦੀਵਿਆਂ ਦੀ ਰੋਸ਼ਨੀ ਦੀ ਤਰ੍ਹਾਂ ਹਮੇਸ਼ਾ ਹੀ ਤੁਹਾਡਾ ਜੀਵਨ ਰੌਸ਼ਨ ਰਹੇ ਅਤੇ ਨਾਲ ਹੀ ਉਹਨਾਂ ਦੇ ਵਿਦਿਆਰਥੀਆਂ ਨੂੰ ਸੰਦੇਸ਼ ਦਿੱਤਾ ਕਿ ਸਾਨੂੰ ਸਭ ਨੂੰ ਗਰੀਨ ਦਿਵਾਲੀ ਮਨਾਉਣੀ ਚਾਹੀਦੀ ਹੈ ਪਟਾਕਿਆਂ ਦੀ ਵਰਤੋਂ ਨਹੀਂ ਕਰਨੀ ਚਾਹੀਦੀ ਹੈ ਜਿਸ ਨਾਲ ਵਾਤਾਵਰਨ ਦੂਸ਼ਿਤ ਹੁੰਦਾ ਹੈ ਤੇ ਮਨੁੱਖੀ ਸਿਹਤ ’ਤੇ ਮਾੜਾ ਅਸਰ ਪੈਂਦਾ ਹੈ। ਇਸ ਮੌਕੇ ਸਕੂਲ ਦਾ ਸਮੂਹ ਅਧਿਆਪਕ ਵਰਗ ਆਰਤੀ ਸ਼ਰਮਾ, ਪਰਮਿੰਦਰ ਕੌਰ, ਸੰਗੀਤਾ, ਸੁਰਿੰਦਰ ਨੈਨਾ ਕ੍ਰਿਤਿਕਾ ਹਿਮਾਨੀ, ਰਵਿੰਦਰ ਕੌਰ,ਆਰਤੀ ਸੁਰਿੰਦਰ ਕੌਰ, ਸੋਨੀਆ, ਹਿਮਾਨੀ, ਸਵੇਤਾ, ਹਾਜ਼ਰ ਸਨ।