ਨੰਗਲ ਦੇ ਐਸਡੀਐਮ ਸਚਿਨ ਪਾਠਕ ਵੱਲੋਂ ਸੁਰੱਖਿਅਤ ਦੀਵਾਲੀ ਮਨਾਉਣ ਦੀ ਅਪੀਲ ਨੰਗਲ ਦੇ ਐਸਡੀਐਮ ਸਚਿਨ ਪਾਠਕ ਵੱਲੋਂ ਸੁਰੱਖਿਅਤ ਦੀਵਾਲੀ ਮਨਾਉਣ ਦੀ ਅਪੀਲ
Publish Date: Fri, 06 Nov 2026 06:03 PM (IST)
Updated Date: Fri, 06 Nov 2026 06:05 PM (IST)
ਨੰਗਲ ਦੇ ਐੱਸਡੀਐੱਮ ਸਚਿਨ ਪਾਠਕ ਵੱਲੋਂ ਸੁਰੱਖਿਅਤ ਦੀਵਾਲੀ ਮਨਾਉਣ ਦੀ ਅਪੀਲ ਕੁਲਵਿੰਦਰ ਭਾਟੀਆ, ਪੰਜਾਬੀ ਜਾਗਰਣ, ਨੰਗਲ : ਦੀਵਾਲੀ ਦੇ ਤਿਉਹਾਰ ਮੌਕੇ ਨੰਗਲ ਦੇ ਐੱਸਡੀਐੱਮ ਸਚਿਨ ਪਾਠਕ ਨੇ ਸਮੂਹ ਸ਼ਹਿਰ ਵਾਸੀਆਂ ਨੂੰ ਦੀਵਾਲੀ ਦੀਆਂ ਬਹੁਤ-ਬਹੁਤ ਸ਼ੁਭਕਾਮਨਾਵਾਂ ਦਿੱਤੀਆਂ ਹਨ। ਆਪਣਾ ਸੁਨੇਹਾ ਜਾਰੀ ਕਰਦੇ ਹੋਏ, ਉਨ੍ਹਾਂ ਨੇ ਲੋਕਾਂ ਨੂੰ ਸੁਰੱਖਿਅਤ ਤੇ ਪ੍ਰਦੂਸ਼ਣ-ਰਹਿਤ ਦੀਵਾਲੀ ਮਨਾਉਣ ਦੀ ਅਪੀਲ ਕੀਤੀ ਹੈ। ਐੱਸਡੀਐੱਮ ਸਚਿਨ ਪਾਠਕ ਨੇ ਖਾਸ ਤੌਰ ’ਤੇ ਇਹ ਅਪੀਲ ਕੀਤੀ ਹੈ ਕਿ ਛੋਟੇ ਬੱਚਿਆਂ ਨੂੰ ਬਿਨਾਂ ਕਿਸੇ ਵੱਡੇ ਦੀ ਨਿਗਰਾਨੀ ਦੇ ਇਕੱਲੇ ਪਟਾਕੇ ਨਾ ਚਲਾਉਣ ਦਿੱਤੇ ਜਾਣ। ਵਾਤਾਵਰਣ ਤੇ ਸ਼ੋਰ ਪ੍ਰਦੂਸ਼ਣ ਨੂੰ ਘੱਟ ਕਰਨ ਲਈ ਉਨ੍ਹਾਂ ਨੇ ਲੋਕਾਂ ਨੂੰ ਗ੍ਰੀਨ ਕਰੈਕਰਜ਼ ਵਰਤਣ ਦੀ ਸਲਾਹ ਦਿੱਤੀ ਹੈ। ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਉਨ੍ਹਾਂ ਕਿਹਾ ਕਿ ਪਟਾਕੇ ਚਲਾਉਣ ਵੇਲੇ ਪਾਣੀ ਦੀਆਂ ਦੋ ਬਾਲਟੀਆਂ ਭਰ ਕੇ ਹਮੇਸ਼ਾ ਆਪਣੇ ਕੋਲ ਰੱਖੋ। ਇਸ ਦੇ ਨਾਲ ਹੀ, ਜਲਣਸ਼ੀਲ ਕੱਪੜੇ ਪਾ ਕੇ ਪਟਾਕੇ ਨਾ ਚਲਾਉਣ ਦੀ ਹਦਾਇਤ ਵੀ ਦਿੱਤੀ ਗਈ ਹੈ। ਪਟਾਕੇ ਵੇਚਣ ਵਾਲੇ ਦੁਕਾਨਦਾਰਾਂ ਨੂੰ ਨਿਰਦੇਸ਼ ਦਿੰਦੇ ਹੋਏ ਐੱਸਡੀਐੱਮ ਨੇ ਸਪੱਸ਼ਟ ਕੀਤਾ ਕਿ ਪਟਾਕਿਆਂ ਦੀਆਂ ਸਟਾਲਾਂ ਸਿਰਫ਼ ਪ੍ਰਸ਼ਾਸਨ ਵੱਲੋਂ ਅਲਾਟ ਕੀਤੀਆਂ ਗਈਆਂ ਥਾਵਾਂ ਤੇ ਹੀ ਲਗਾਈਆਂ ਜਾਣ, ਜੋ ਰਿਹਾਇਸ਼ੀ ਇਲਾਕਿਆਂ ਤੋਂ ਇਕ ਸੁਰੱਖਿਅਤ ਦੂਰੀ ’ਤੇ ਹੋਣ। ਉਨ੍ਹਾਂ ਕਿਹਾ ਕਿ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨਾ ਲਾਜ਼ਮੀ ਹੈ। ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨ ਦੀਆਂ ਤਿਆਰੀਆਂ ਬਾਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ ਦੀਵਾਲੀ ਦੀ ਰਾਤ ਫਾਇਰ ਟੈਂਡਰ ਅਤੇ ਐਂਬੂਲੈਂਸ ਸ਼ਹਿਰ ਦੇ ਵੱਖ-ਵੱਖ ਕੋਨਿਆਂ ’ਚ ਤਾਇਨਾਤ ਕੀਤੇ ਜਾਣਗੇ ਅਤੇ ਪੂਰਾ ਸਮਾਂ ਡਿਊਟੀ ਤੇ ਰਹਿਣਗੇ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਅੱਗ ਲੱਗਣ ਜਾਂ ਸੱਟ ਲੱਗਣ ਵਰਗੀ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਤੁਰੰਤ ਸਕ੍ਰੀਨ ਤੇ ਫਲੈਸ਼ ਹੋ ਰਹੇ ਐਂਬੂਲੈਂਸ ਤੇ ਫਾਇਰ ਬ੍ਰਿਗੇਡ ਦੇ ਨੰਬਰਾਂ ਤੇ ਕਾਲ ਕਰਨ।