ਵਿਧਾਇਕ ਚੱਢਾ ਨੇ ਰੂਪਨਗਰ ਵਾਸੀਆਂ ਨੂੰ ਦਿੱਤੀ ਦੀਵਾਲੀ ਦੀ ਮੁਬਾਰਕਬਾਦ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਭੇਟ ਕੀਤੀ ਹਲਕਾ ਰੂਪਨਗਰ ਦੇ ਸਮੂਹ ਨਿਵਾਸੀਆਂ ਨੂੰ ਦੀਵਾਲੀ ਦੀ ਮੁਬਾਰਕਬਾਦ
Publish Date: Fri, 06 Nov 2026 06:10 PM (IST)
Updated Date: Fri, 06 Nov 2026 06:11 PM (IST)
ਦਿਨੇਸ਼ ਹੱਲਣ, ਪੰਜਾਬੀ ਜਾਗਰਣ, ਨੂਰਪੁਰਬੇਦੀ : ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਦੀਵਾਲੀ ਦੇ ਪਵਿੱਤਰ ਤਿਉਹਾਰ ਮੌਕੇ ਹਲਕੇ ਦੇ ਸਮੂਹ ਨਿਵਾਸੀਆਂ ਨੂੰ ਦਿਲੋਂ ਮੁਬਾਰਕਬਾਦ ਭੇਟ ਕੀਤੀ ਹੈ। ਆਪਣੇ ਵਧਾਈ ਸੰਦੇਸ਼ ਵਿਚ ਉਨ੍ਹਾਂ ਕਿਹਾ ਕਿ ਦੀਵਾਲੀ ਦਾ ਤਿਉਹਾਰ ਸਾਡੇ ਦੇਸ਼ ਦੀ ਅਮੀਰ ਸੱਭਿਆਚਾਰਕ ਵਿਰਾਸਤ ਅਤੇ ਧਾਰਮਿਕ ਪਰੰਪਰਾਵਾਂ ਦਾ ਅਹਿਮ ਹਿੱਸਾ ਹੈ। ਇਹ ਤਿਉਹਾਰ ਬੁਰਾਈ ਉੱਤੇ ਚੰਗਿਆਈ ਅਤੇ ਹਨੇਰੇ ਉੱਤੇ ਰੌਸ਼ਨੀ ਦੀ ਜਿੱਤ ਦਾ ਸੰਦੇਸ਼ ਦਿੰਦਾ ਹੈ। ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਦੀਵਾਲੀ ਸਿਰਫ਼ ਦੀਵੇ ਜਗਾਉਣ ਅਤੇ ਖੁਸ਼ੀਆਂ ਮਨਾਉਣ ਦਾ ਤਿਉਹਾਰ ਹੀ ਨਹੀਂ, ਸਗੋਂ ਇਹ ਸਾਨੂੰ ਆਪਸੀ ਪਿਆਰ, ਸਾਂਝ, ਭਾਈਚਾਰੇ ਅਤੇ ਮਿਲਵਰਤਣ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਦੀ ਪ੍ਰੇਰਨਾ ਵੀ ਦਿੰਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਇਹ ਤਿਉਹਾਰ ਜਾਤ-ਪਾਤ, ਧਰਮ ਅਤੇ ਸਮਾਜਿਕ ਵਖਰੇਵਿਆਂ ਤੋਂ ਉੱਪਰ ਉੱਠ ਕੇ ਆਪਸੀ ਸਦਭਾਵਨਾ ਨਾਲ ਮਨਾਉਣਾ ਚਾਹੀਦਾ ਹੈ। ਉਨ੍ਹਾਂ ਸਮੂਹ ਹਲਕਾ ਨਿਵਾਸੀਆਂ ਦੀ ਖੁਸ਼ਹਾਲੀ, ਤੰਦਰੁਸਤੀ ਅਤੇ ਚੜ੍ਹਦੀ ਕਲਾ ਦੀ ਕਾਮਨਾ ਕਰਦਿਆਂ ਆਸ ਪ੍ਰਗਟਾਈ ਕਿ ਦੀਵਾਲੀ ਦਾ ਇਹ ਤਿਉਹਾਰ ਹਰ ਪਰਿਵਾਰ ਦੇ ਜੀਵਨ ਵਿੱਚ ਸੁੱਖ, ਸ਼ਾਂਤੀ, ਤਰੱਕੀ ਅਤੇ ਖੁਸ਼ੀਆਂ ਲੈ ਕੇ ਆਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਤਿਉਹਾਰ ਮੌਕੇ ਵਾਤਾਵਰਣ ਦੀ ਸ਼ੁੱਧਤਾ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਅਤੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਨੂੰ ਤਰਜੀਹ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸਾਨੂੰ ਲੋੜਵੰਦਾਂ ਨਾਲ ਖੁਸ਼ੀਆਂ ਸਾਂਝੀਆਂ ਕਰਕੇ ਤਿਉਹਾਰ ਦੀ ਅਸਲ ਭਾਵਨਾ ਨੂੰ ਕਾਇਮ ਰੱਖਣਾ ਚਾਹੀਦਾ ਹੈ।