ਮੰਦਰ ਲਈ ਕਮਲ ਚੌਹਾਨ ਨੇ ਦਿੱਤੇ 51,000 ਰੁਪਏ ਮੰਦਰ ਦੀ ਛੱਤ ਦੇ ਨਿਰਮਾਣ ਲਈ ਕਮਲ ਚੌਹਾਨ ਨੇ ਦਿੱਤੇ 51 ਹਜ਼ਾਰ ਰੁਪਏ ਪਿੰਡ ਵਾਸੀਆਂ ਵੱਲੋਂ ਸਨਮਾਨ
Publish Date: Sat, 07 Nov 2026 03:10 PM (IST)
Updated Date: Sat, 07 Nov 2026 03:11 PM (IST)
ਧਾਰਮਿਕ ਤੇ ਸਮਾਜਿਕ ਕਾਰਜਾਂ ’ਚ ਸਹਿਯੋਗ ਦੇਣਾ ਹਰੇਕ ਦੀ ਸਾਂਝੀ ਜ਼ਿੰਮੇਵਾਰੀ ਦਿਨੇਸ਼ ਹੱਲਣ, ਪੰਜਾਬੀ ਜਾਗਰਣ, ਨੂਰਪੁਰਬੇਦੀ: ਇਲਾਕੇ ਦੇ ਪਿੰਡ ਭੱਟੋਂ ਵਿਖੇ ਸਥਿਤ ਮੰਦਰ ਦੀ ਛੱਤ ਦੇ ਨਿਰਮਾਣ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਸਮਾਜ ਸੇਵੀ ਤੇ ਕਾਂਗਰਸ ਓਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਰੂਪਨਗਰ ਕਮਲ ਚੌਹਾਨ ਵੱਲੋਂ 51 ਹਜ਼ਾਰ ਰੁਪਏ ਦੀ ਆਰਥਿਕ ਸਹਾਇਤਾ ਭੇਟ ਕੀਤੀ ਗਈ। ਇਸ ਮੌਕੇ ਉਹ ਆਪਣੀ ਸਮੁੱਚੀ ਟੀਮ ਸਮੇਤ ਪਿੰਡ ਭੱਟੋਂ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਦਿਆਂ ਮੰਦਰ ਦੇ ਨਿਰਮਾਣ ਕਾਰਜ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਕਮਲ ਚੌਹਾਨ ਨੇ ਕਿਹਾ ਕਿ ਧਾਰਮਿਕ ਸਥਾਨ ਸਾਡੀ ਸਮਾਜਿਕ ਤੇ ਸੱਭਿਆਚਾਰਕ ਵਿਰਾਸਤ ਦਾ ਅਹਿਮ ਹਿੱਸਾ ਹਨ। ਇਨ੍ਹਾਂ ਦੀ ਸਾਂਭ-ਸੰਭਾਲ ਤੇ ਵਿਕਾਸ ਲਈ ਸਾਰਿਆਂ ਨੂੰ ਆਪਣੀ ਸਮਰੱਥਾ ਅਨੁਸਾਰ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਸਥਾਨਾਂ ਦੇ ਨਿਰਮਾਣ ਤੇ ਲੋਕ ਭਲਾਈ ਦੇ ਕਾਰਜਾਂ ’ਚ ਸਹਿਯੋਗ ਦੇਣਾ ਸਮਾਜ ਪ੍ਰਤੀ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਅਜਿਹੇ ਉਪਰਾਲੇ ਜਿੱਥੇ ਆਪਸੀ ਪਿਆਰ ਤੇ ਸਦਭਾਵਨਾ ਨੂੰ ਮਜ਼ਬੂਤ ਕਰਦੇ ਹਨ, ਉੱਥੇ ਹੀ ਸਮਾਜ ’ਚ ਭਾਈਚਾਰਕ ਸਾਂਝ ਦੀ ਭਾਵਨਾ ਨੂੰ ਵੀ ਪ੍ਰਫੁੱਲਤ ਕਰਦੇ ਹਨ। ਇਸ ਦੌਰਾਨ ਪਿੰਡ ਵਾਸੀਆਂ ਵੱਲੋਂ ਮੰਦਰ ਦੀ ਛੱਤ ਦੇ ਨਿਰਮਾਣ ਕਾਰਜ ’ਚ ਸਹਿਯੋਗ ਦੇਣ ਲਈ ਸ਼ਿਵਾਲਿਕ ਫੋਡਰ ਐਂਡ ਐਗਰੀ ਫਾਰਮਰ ਪ੍ਰੋਡਿਊਸਰ ਕੰਪਨੀ ਦੇ ਮੈਂਬਰਾਂ ਨੂੰ ਸ਼ਾਲ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਪਿੰਡ ਵਾਸੀਆਂ ਨੇ ਇਸ ਸਹਿਯੋਗ ਲਈ ਸਮੂਹ ਸਹਿਯੋਗੀਆਂ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਪਿੰਡ ਦੇ ਸਰਪੰਚ ਬਲਵੀਰ ਸਿੰਘ ਭੱਟੋਂ, ਸਾਬਕਾ ਸਰਪੰਚ ਗੁਰਮੇਲ ਸਿੰਘ, ਸਤਵਿੰਦਰ ਸਿੰਘ ਭੱਗਲ ਸਾਹਿਬ, ਸ਼ਿਵਾਲਿਕ ਫੋਡਰ ਐਂਡ ਐਗਰੀ ਫਾਰਮਰ ਪ੍ਰੋਡਿਊਸਰ ਕੰਪਨੀ ਦੇ ਮੈਂਬਰ, ਪਿੰਡ ਦੀ ਸਮੁੱਚੀ ਕਮੇਟੀ ਦੇ ਮੈਂਬਰਾਂ ਤੋਂ ਇਲਾਵਾ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਸਨ।