9.63 ਗ੍ਰਾਮ ਚਿੱਟੇ ਸਮੇਤ ਦੋ ਨੌਜਵਾਨ ਗ੍ਰਿਫ਼ਤਾਰ ਮੁੱਖ ਮਾਰਗ ’ਤੇ ਨਾਕਾਬੰਦੀ ਦੌਰਾਨ 9.63 ਗ੍ਰਾਮ ਚਿੱਟੇ ਸਮੇਤ ਦੋ ਨੌਜਵਾਨ ਗ੍ਰਿਫ਼ਤਾਰ
Publish Date: Mon, 09 Nov 2026 03:35 PM (IST)
Updated Date: Mon, 09 Nov 2026 03:35 PM (IST)
ਨਰਿੰਦਰ ਸੈਣੀ, ਪੰਜਾਬੀ ਜਾਗਰਣ, ਸ੍ਰੀ ਕੀਰਤਪੁਰ ਸਾਹਿਬ : ਪੰਜਾਬ ਹਿਮਾਚਲ ਪ੍ਰਦੇਸ਼ ਦੇ ਸਰਹੱਦੀ ਇਲਾਕੇ ’ਚ ਨਸ਼ੇ ਦੇ ਕਾਰੋਬਾਰ ਨੂੰ ਰੋਕਣ ਲਈ ਚਲਾਈ ਗਈ ਮੁਹਿੰਮ ਦੇ ਤਹਿਤ ਜ਼ਿਲ੍ਹਾ ਬਿਲਾਸਪੁਰ ਪੁਲਿਸ ਦੀ ਸਪੈਸ਼ਲ ਡਿਟੈਕਸ਼ਨ ਟੀਮ ਨੇ ਸ਼੍ਰੀ ਕੀਰਤਪੁਰ ਸਾਹਿਬ ਮੰਡੀ ਮੁੱਖ ਮਾਰਗ ’ਤੇ ਕੈਂਚੀ ਮੋੜ ਵਿਖੇ ਨਾਕਾਬੰਦੀ ਕੀਤੀ ਹੋਈ ਸੀ ਸ਼ੱਕੀ ਵਾਹਨਾਂ ਦੀ ਤਲਾਸ਼ੀ ਲਈ ਜਾ ਰਹੀ ਸੀ, ਇਸ ਦੌਰਾਨ ਪੁਲਿਸ ਟੀਮ ਨੇ ਮੋਟਰਸਾਈਕਲ ਤੇ ਸਵਾਰ ਹੋ ਕੇ ਆ ਰਹੇ ਦੋ ਨੌਜਵਾਨਾਂ ਨੂੰ ਸ਼ੱਕ ਦੇ ਆਧਾਰ ਤੇ ਰੋਕਿਆ, ਲਈ ਤਲਾਸ਼ੀ ਦੌਰਾਨ ਦੋਵੇਂ ਮੋਟਰਸਾਈਕਲ ਸਵਾਰ ਨੌਜਵਾਨਾਂ ਪਾਸੋ 9.63 ਗ੍ਰਾਮ ਚਿੱਟੇ (ਹੈਰੋਇਨ) ਬਰਾਮਦ ਹੋਇਆ ਪੁਲਿਸ ਟੀਮ ਨੇ ਦੋਵੇਂ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਇਹ ਦੋਨੋਂ ਨੌਜਵਾਨ ਸ੍ਰੀ ਕੀਰਤਪੁਰ ਸਾਹਿਬ ਵੱਲੋਂ ਮੋਟਰਸਾਈਕਲ ਨੰਬਰ ਐਂਚ, ਪੀ-23 ਏ-8979 ਤੇ ਸਵਾਰ ਹੋ ਕੇ ਆ ਰਹੇ ਸੀ ਜਿਸ ਨੂੰ ਜਾਂਚ ਲਈ ਰੋਕਿਆ ਗਿਆ। ਤਲਾਸ਼ੀ ਦੌਰਾਨ ਦੋਵਾਂ ਨੌਜਵਾਨਾਂ ਦੇ ਕਬਜ਼ੇ ਵਿੱਚੋਂ 9.63 ਗ੍ਰਾਮ ਚਿੱਟਾ ਬਰਾਮਦ ਹੋਇਆ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਪੰਕਜ ਕੁਮਾਰ ਉਮਰ 33 ਸਾਲ ਪੁੱਤਰ ਨੰਦਲਾਲ ਵਾਸੀ ਪਿੰਡ ਟਿਹਰਾ, ਡਾਕਘਰ ਮਲਿਆਵਰ, ਤਹਿਸੀਲ ਘੁਮਾਰਵੀਂ ਅਤੇ ਵਿਵੇਕ ਸ਼ਰਮਾ 30 ਸਾਲ, ਪੁੱਤਰ ਸ਼ਿਆਮ ਲਾਲ ਵਾਸੀ ਪਿੰਡ ’ਤੇ ਡਾਕਘਰ ਟਕਰੇੜਾ, ਤਹਿਸੀਲ ਘੁਮਾਰਵੀਂ, ਜ਼ਿਲ੍ਹਾ ਬਿਲਾਸਪੁਰ ਵਜੋਂ ਹੋਈ ਹੈ। ਪੁਲਿਸ ਥਾਣਾ ਸਵਾਰਘਾਟ ’ਚ ਐਨ, ਡੀ, ਪੀ, ਐਸ ਐਕਟ ਤਹਿਤ ਮੁਕੱਦਮਾ ਨੰਬਰ 90/2026 ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਵੱਲੋਂ ਮੁਲਜ਼ਮਾਂ ਤੋਂ ਪੁੱਛਗਿੱਛ ਕਰਕੇ ਚਿੱਟੇ ਦੀ ਸਪਲਾਈ ਦੇ ਸਰੋਤ ਤੇ ਨੈੱਟਵਰਕ ਦਾ ਪਤਾ ਲਗਾਇਆ ਜਾ ਰਿਹਾ ਹੈ, ਤਾਂ ਜੋ ਇਸ ਨਾਜਾਇਜ਼ ਕਾਰੋਬਾਰ ਨਾਲ ਜੁੜੇ ਹੋਰ ਲੋਕਾਂ ਤੱਕ ਵੀ ਪਹੁੰਚਿਆ ਜਾ ਸਕੇ।