175 ਸਫ਼ਾਈ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਦੇ ਕੇ ਦਿੱਤਾ ਦੀਵਾਲੀ ਦਾ ਤੋਹਫ਼ਾ ਦਿਵਾਲੀ ਤੋਂ ਪਹਿਲਾਂ ਨੰਗਲ ਦੇ 175 ਸਫਾਈ ਕਰਮਚਾਰੀਆਂ ਨੂੰ ਦਿੱਤਾ ਨਿਯੁਕਤੀ ਪੱਤਰ ਦੇ ਕੇ ਤੋਹਫ਼ਾ
Publish Date: Mon, 09 Nov 2026 03:59 PM (IST)
Updated Date: Mon, 09 Nov 2026 04:02 PM (IST)
ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ : ਹਰਜੋਤ ਬੈਂਸ ਪੰਜਾਬੀ ਜਾਗਰਣ ਟੀਮ, ਨੰਗਲ: ਪੰਜਾਬ ਸਰਕਾਰ ਵੱਲੋਂ ਹਰ ਵਰਗ ਦੀ ਭਲਾਈ ਤੇ ਲੋਕਾਂ ਨੂੰ ਰੁਜ਼ਗਾਰ ਦੇ ਵਧੇਰੇ ਮੌਕੇ ਪ੍ਰਦਾਨ ਕਰਨ ਦੀ ਵਚਨਬੱਧਤਾ ਤਹਿਤ ਅੱਜ ਨੰਗਲ ਵਿਖੇ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਨੇ 175 ਸਫ਼ਾਈ ਕਰਮਚਾਰੀਆਂ ਤੇ ਸੀਵਰਮੈਨਾਂ ਨੂੰ ਨਿਯੁਕਤੀ ਪੱਤਰ ਵੰਡੇ। ਦੀਵਾਲੀ ਤੋਂ ਪਹਿਲਾਂ ਨਿਯੁਕਤੀ ਪੱਤਰ ਮਿਲਣ ਨੂੰ ਕਰਮਚਾਰੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਲਈ ਇੱਕ ਵੱਡੇ ਤੋਹਫ਼ੇ ਵਜੋਂ ਦੇਖਿਆ ਜਾ ਰਿਹਾ ਹੈ। ਇਸ ਮੌਕੇ ਕਰਮਚਾਰੀਆਂ ਦੇ ਚਿਹਰਿਆਂ ਤੇ ਖੁਸ਼ੀ ਤੇ ਉਤਸ਼ਾਹ ਦੇਖਣ ਨੂੰ ਮਿਲਿਆ। ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਕਰਮਚਾਰੀਆਂ ਨੇ ਪੰਜਾਬ ਸਰਕਾਰ ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦਾ ਧੰਨਵਾਦ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ ਤੇ ਕਿਸੇ ਵੀ ਵਰਗ ਨੂੰ ਅਣਗੌਲਿਆ ਨਹੀਂ ਜਾਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਫਾਈ ਕਰਮਚਾਰੀ ਸਾਡੇ ਸਮਾਜ ਤੇ ਸ਼ਹਿਰਾਂ ਦੀ ਵਿਵਸਥਾ ਦਾ ਅਹਿਮ ਹਿੱਸਾ ਹਨ। ਉਹ ਹਰ ਰੋਜ਼ ਆਪਣੀ ਮਿਹਨਤ ਨਾਲ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਤੇ ਲੋਕਾਂ ਨੂੰ ਬਿਹਤਰ ਵਾਤਾਵਰਣ ਮੁਹੱਈਆ ਕਰਵਾਉਣ ’ਚ ਵੱਡਾ ਯੋਗਦਾਨ ਪਾਉਂਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਰਮਚਾਰੀਆਂ ਦੀ ਮਿਹਨਤ ਤੇ ਸਮਰਪਣ ਦਾ ਸਨਮਾਨ ਕਰਨਾ ਸਾਡੀ ਜ਼ਿੰਮੇਵਾਰੀ ਹੈ। 175 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਦੇਣਾ ਇਸੇ ਦਿਸ਼ਾ ’ਚ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਨਵੇਂ ਨਿਯੁਕਤ ਕਰਮਚਾਰੀ ਪੂਰੀ ਇਮਾਨਦਾਰੀ, ਮਿਹਨਤ ਤੇ ਤਨਦੇਹੀ ਨਾਲ ਆਪਣੀਆਂ ਸੇਵਾਵਾਂ ਨਿਭਾਉਣਗੇ। ਇਸ ਮੌਕੇ ਡਾ. ਸੰਜੀਵ ਗੌਤਮ ਜ਼ਿਲ੍ਹਾ ਪ੍ਰਧਾਨ, ਸੰਗੀਤ ਕੁਮਾਰ ਈਓ, ਕਿਰਨ ਵਾਲਾ ਪ੍ਰਧਾਨ ਨਗਰ ਕੌਂਸਲ, ਦਲੀਪ ਹੰਸ ਮੈਂਬਰ ਦਲਿਤ ਵਿਕਾਸ ਬੋਰਡ, ਰਜਿੰਦਰ ਗਿੱਲ ਅੰਬੇਡਕਰ ਸੋਚ ਸੰਗਠਨ, ਸੁਖਚੈਨ ਬਹੁਤ ਕਮਾਂਡੋ, ਐਡਵੋਕੇਟ ਨਿਸ਼ਾਂਤ ਗੁਪਤਾ, ਰੇਸ਼ਮਾ ਪ੍ਰਧਾਨ ਸਫਾਈ ਵਰਕਰਜ਼ ਯੂਨੀਅਨ ਨਗਰ ਕੌਂਸਲ ਨੰਗਲ, ਕੌਸ਼ਲ ਜ਼ਿਲ੍ਹਾ ਪ੍ਰਧਾਨ ਸਫਾਈ ਕਰਮਚਾਰੀ ਯੂਨੀਅਨ, ਨਰਿੰਦਰ ਨਿੰਦੀ ਬਲਾਕ ਪ੍ਰਧਾਨ ਆਪ, ਮੁਕੇਸ਼ ਵਰਮਾ ਬਲਾਕ ਪ੍ਰਧਾਨ ਆਪ, ਸਤੀਸ਼ ਚੋਪੜਾ ਬਲਾਕ ਪ੍ਰਧਾਨ, ਕੁਲਵੰਤ ਸਿੰਘ ਸੈਣੀ ਸਰਪ੍ਰਸਤ ਸਫਾਈ ਕਰਮਚਾਰੀ ਯੂਨੀਅਨ ਪੰਜਾਬ, ਗੋਪਾਲ ਥਾਪਰ ਪ੍ਰਧਾਨ ਸਫਾਈ ਕਰਮਚਾਰੀ ਯੂਨੀਅਨ ਪੰਜਾਬ, ਕਰਨ ਆਦੀਆ ਪ੍ਰਧਾਨ ਸਫਾਈ ਕਰਮਚਾਰੀ ਯੂਨੀਅਨ ਹੁਸ਼ਿਆਰਪੁਰ ਤੇ ਰਮੇਸ਼ ਮੇਸਾ ਸੀਨੀਅਰ ਵਾਈਸ ਪ੍ਰਧਾਨ, ਜਸਪ੍ਰੀਤ ਕੌਰ ਮੀਤ ਪ੍ਰਧਾਨ, ਮਨਜੋਤ ਸਿੰਘ ਕੌਂਸਲਰ, ਕਮਲਾ ਦੇਵੀ ਕੌਂਸਲਰ, ਕਸ਼ਿਸ਼ ਵਰਮਾ ਕੌਂਸਲਰ, ਦੀਪੂ ਬਰਾਰੀ ਕੌਂਸਲਰ, ਰਜੇਸ਼ ਲਵਲੀ ਆਂਗਰਾ, ਕੌਂਸਲਰ ਇਮਰਾਨ ਖਾਨ, ਬੂਥ ਇੰਚਾਰਜ, ਅੰਕੁਸ਼ ਗੁਰੂ ਮਹਾਰਿਸ਼ੀ ਵਾਲਮੀਕਿ ਗੁਰੂ ਰਵਿਦਾਸ ਸਭਾ ਪ੍ਰਧਾਨ, ਦਵਿੰਦਰ ਸਿੰਘ ਮਾੜੂ ਪ੍ਰਧਾਨ ਬੀਬੀ ਐਮਬੀ ਐਸਸੀਬੀਸੀ ਯੂਨੀਅਨ, ਰਾਜ ਘਈ,, ਸੁਮਿਤ ਸੰਦਲ, ਨੀਲਮ ਕੁਮਾਰੀ, ਰਣਜੀਤ ਬੱਗਾ, ਅਨੀਤਾ ਬੈਂਸ, ਬ੍ਰਿਜ ਬਾਲਾ, ਅਜੇ ਐਰੀ, ਪੂਜਾ ਦੇਵੀ, ਮਨਜੀਤ ਕੌਰ, ਨੀਲਮ, ਪੂਨਮ ਚੋਪੜਾ ਸਮੇਤ ਹੋਰ ਪਤਵੰਤੇ ਤੇ ਸਫਾਈ ਕਰਮਚਾਰੀ ਹਾਜ਼ਰ ਸਨ।