ਮਾਤਾ ਭੁਪਿੰਦਰ ਕੌਰ ਦੀ ਅੰਤਿਮ ਅਰਦਾਸ ਦੇ ਮੌਕੇ ਸ਼ਰਧਾਂਜਲੀਆਂ ਭੇਂਟ ਮਾਤਾ ਭੁਪਿੰਦਰ ਕੌਰ ਦੀ ਅੰਤਿਮ ਅਰਦਾਸ ਦੇ ਮੌਕੇ ’ਤੇ ਕੀਤੀ ਸ਼ਰਧਾਂਜਲੀ ਭੇਂਟ
Publish Date: Mon, 09 Nov 2026 04:59 PM (IST)
Updated Date: Mon, 09 Nov 2026 04:59 PM (IST)
ਕੁਲਵਿੰਦਰ ਭਾਟੀਆ, ਪੰਜਾਬੀ ਜਾਗਰਣ, ਨੰਗਲ : ਟਰਾਂਸਪੋਰਟ ਸੁਸਾਇਟੀ ਨੰਗਲ ਦੇ ਮੁਲਾਜ਼ਮ ਹਰਪ੍ਰੀਤ ਸਿੰਘ ਸੋਢੀ, ਸਰਬਜੀਤ ਸਿੰਘ ਦੀ ਮਾਤਾ ਭੁਪਿੰਦਰ ਕੌਰ ਵਾਸੀ ਮਜਾਰੀ ਭੱਲੜੀ ਦੀ ਅੰਤਿਮ ਅਰਦਾਸ ਉਨ੍ਹਾਂ ਦੇ ਗ੍ਰਹਿ ਵਿਖੇ ਹੋਈ। ਇਸ ਮੌਕੇ ਦੇ ਰਿਸ਼ਤੇਦਾਰ ਮਿੱਤਰ ਸੱਜਣ ਵੱਡੀ ਗਿਣਤੀ ’ਚ ਹਾਜ਼ਰ ਸਨ। ਮਾਤਾ ਜੀ ਨੂੰ ਸ਼ਰਧਾਂਜਲੀ ਭੇਂਟ ਕਰਦੇ ਕਿਹਾ ਕਿ ਮਾਤਾ ਦਾ ਜੀਵਨ ਬਹੁਤ ਹੀ ਸੰਘਰਸ਼ਮਈ ਰਿਹਾ। ਮਾਤਾ ਜੀ ਨੇ ਆਪਣੇ ਬੱਚਿਆਂ ਦਾ ਪਾਲਣ ਪੋਸ਼ਣ ਬਹੁਤ ਹੀ ਔਖੇ ਸਮੇਂ ਕੀਤਾ। ਮਾਤਾ ਨੇ ਆਪਣੇ ਬੱਚਿਆਂ ਨੂੰ ਵਧੀਆ ਸੰਸਾਰਿਕ ਗੁਣ ਦਿੱਤੇ, ਜਿਸ ਸਦਕਾ ਅੱਜ ਪਰਿਵਾਰ ਬੁਲੰਦੀਆਂ ’ਤੇ ਪਹੁੰਚ ਰਿਹਾ ਹੈ। ਇਸ ਮੌਕੇ ਦੇ ਕਾਮਰੇਡ ਸੁਰਜੀਤ ਸਿੰਘ ਢੇਰ ਨੇ ਕਿਹਾ ਕਿ ਮਾਤਾ ਤੋਂ ਪਿਆਰੀ ਚੀਜ਼ ਦੁਨੀਆਂ ’ਚ ਕੋਈ ਵੀ ਨਹੀਂ ਹੈ। ਮਾਤਾ ਦੇ ਪਿਆਰ ਨੂੰ ਭੁਲਾਇਆ ਨਹੀਂ ਜਾ ਸਕਦਾ। ਮਾਤਾ ਨੇ ਔਖੇ ਸਮੇਂ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰਕੇ ਇਕ ਮਿਸਾਲ ਪੈਦਾ ਕੀਤੀ। ਇਸ ਮੌਕੇ ’ਤੇ ਮਹਿੰਦਰਪਾਲ ਸਿੰਘ ਘਰਲਾ, ਅਮਰੀਕ ਸਿੰਘ, ਕੁਲਦੀਪ ਸਿੰਘ, ਹਰਜਾਪ ਸਿੰਘ, ਸੁਮੀਤ ਸਿੰਘ, ਮਹਿੰਦਰ ਸਿੰਘ, ਗੁਰਦੀਪ ਸਿੰਘ, ਪ੍ਰਦੀਪ ਕੁਮਾਰ, ਮਨੋਜ ਕੁਮਾਰ ਸ਼ਰਮਾ, ਰੋਹਿਤ ਸ਼ਰਮਾ, ਗੁਰਮੁਖ ਸਿੰਘ, ਸੁਰਿੰਦਰ ਸਿੰਘ ਸਮੇਤ ਹੋਰ ਰਿਸ਼ਤੇਦਾਰ ਮਿੱਤਰ ਸੱਜਣ ਪਿੰਡ ਵਾਸੀ ਹਾਜ਼ਰ ਸਨ। ਮਾਤਾ ਜੀ ਦੀ ਮੌਤ ਬੀਤੇ ਦਿਨੀਂ ਦਿਲ ਦੀ ਗਤੀ ਰੁਕਣ ਕਾਰਨ 27 ਅਕਤੂਬਰ ਨੂੰ ਅਕਾਲ ਚਲਾਣਾ ਕਰ ਗਏ ਸਨ। ਟਰਾਂਸਪੋਰਟਰਾਂ ਨੇ ਵੱਡੀ ਗਿਣਤੀ ’ਚ ਸੋਢੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।