ਸ਼੍ਰੀ ਸਨਾਤਨ ਧਰਮ ਸਕੂਲ ਵਿਖੇ ਸ਼੍ਰੀ ਹਨੁਮਾਨ ਜਨਮ ਉਤਸਵ ਮਨਾਇਆ ਸ਼੍ਰੀ ਸਨਾਤਨ ਧਰਮ ਹਾਈ ਸਕੂਲ ਵਿਖੇ ਭਗਵਾਨ ਸ਼੍ਰੀ ਹਨੁਮਾਨ ਜਨਮ ਉਤਸਵ ਮਨਾਇਆ
Publish Date: Mon, 09 Nov 2026 05:06 PM (IST)
Updated Date: Mon, 09 Nov 2026 05:08 PM (IST)
ਬੰਦੀ ਛੋੜ ਦਿਵਸ ਮੌਕੇ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਵਿਖੇ ਧਾਰਮਿਕ ਦੀਵਾਨ ਸਜਾਏ ਦੀਵਾਲੀ ਮੌਕੇ ਗੁਰੂ ਘਰਾਂ ’ਚ ਸਵੇਰ ਤੋਂ ਹੀ ਲੱਗੀਆਂ ਰੌਣਕਾਂ ਜੰਗ ਬਹਾਦਰ ਸਿੰਘ, ਪੰਜਾਬੀ ਜਾਗਰਣ, ਸ੍ਰੀ ਕੀਰਤਪੁਰ ਸਾਹਿਬ : ਬੰਦੀ ਛੋੜ ਦਿਵਸ ਤੇ ਦੀਵਾਲੀ ਦਾ ਪਵਿੱਤਰ ਤਿਉਹਾਰ ਧਾਰਮਿਕ ਨਗਰੀ ਸ੍ਰੀ ਕੀਰਤਪੁਰ ਸਾਹਿਬ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਤਿਉਹਾਰ ਦੇ ਮੱਦੇਨਜ਼ਰ ਸਵੇਰ ਤੋਂ ਹੀ ਸ਼ਹਿਰ ਦੇ ਵੱਖ-ਵੱਖ ਗੁਰੂ ਘਰਾਂ ਤੇ ਧਾਰਮਿਕ ਅਸਥਾਨਾਂ ’ਚ ਵੱਡੀ ਗਿਣਤੀ ’ਚ ਸੰਗਤਾਂ ਦਾ ਪਹੁੰਚਣਾ ਸ਼ੁਰੂ ਹੋ ਗਿਆ ਸੀ। ਇਸ ਮੌਕੇ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ, ਗੁਰਦੁਆਰਾ ਚਰਨਕੰਵਲ ਸਾਹਿਬ, ਬਾਬਾ ਸ੍ਰੀ ਚੰਦ ਜੀ ਦੇ ਅਸਥਾਨ, ਗੁਰਦੁਆਰਾ ਪਤਾਲਪੁਰੀ ਸਾਹਿਬ , ਦਰਗਾਹ ਪੀਰ ਸਾਈਂ ਬਾਬਾ ਬੁੱਢਣ ਸ਼ਾਹ ਜੀ , ਪ੍ਰਾਚੀਨ ਰਾਮ ਮੰਦਿਰ ਸਮੇਤ ਵੱਖ-ਵੱਖ ਧਾਰਮਿਕ ਅਸਥਾਨਾਂ ਵਿਖੇ ਵੱਡੀ ਗਿਣਤੀ ’ਚ ਸ਼ਰਧਾਲੂ ਨਤਮਸਤਕ ਹੋਣ ਲਈ ਪਹੁੰਚੇ। ਇਸ ਮੌਕੇ ਸ਼ਰਧਾਲੂਆਂ ਵੱਲੋਂ ਗੁਰੂ ਘਰਾਂ ਵਿਖੇ ਦੀਵੇ ਵੀ ਜਗਾਏ ਗਏ, ਸੰਗਤਾਂ ਨੇ ਗੁਰੂ ਘਰਾਂ ’ਚ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਤੇ ਗੁਰਬਾਣੀ ਕੀਰਤਨ ਦਾ ਸਰਵਣ ਕੀਤਾ। ਇਸ ਮੌਕੇ ਇਤਿਹਾਸਕ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਵਿਖੇ ਵਿਸ਼ੇਸ਼ ਧਾਰਮਿਕ ਦੀਵਾਨ ਸਜਾਏ ਗਏ। ਧਾਰਮਿਕ ਦੀਵਾਨ ਦੌਰਾਨ ਵੱਖ-ਵੱਖ ਰਾਗੀ ਜਥਿਆਂ ਵੱਲੋਂ ਗੁਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ, ਜਦਕਿ ਢਾਡੀ ਜਥੇ ਵੱਲੋਂ ਢਾਡੀ ਵਾਰਾਂ ਰਾਹੀਂ ਸਿੱਖ ਇਤਿਹਾਸ ਤੇ ਗੁਰੂ ਸਾਹਿਬਾਨ ਦੇ ਜੀਵਨ ਨਾਲ ਸੰਗਤਾਂ ਨੂੰ ਜਾਣੂ ਕਰਵਾਇਆ ਗਿਆ। ਇਸੇ ਤਰ੍ਹਾਂ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਵਿਖੇ ਵੀ ਬੰਦੀ ਛੋੜ ਦਿਵਸ ਤੇ ਦੀਵਾਲੀ ਮੌਕੇ ਸੰਗਤਾਂ ਦੀ ਭਾਰੀ ਆਮਦ ਰਹੀ। ਦੂਜੇ ਪਾਸੇ ਦੀਵਾਲੀ ਦੇ ਤਿਉਹਾਰ ਨੂੰ ਲੈ ਕੇ ਸ੍ਰੀ ਕੀਰਤਪੁਰ ਸਾਹਿਬ ਦੇ ਬਾਜ਼ਾਰਾਂ ਤੇ ਦੁਕਾਨਾਂ ’ਚ ਵੀ ਖੂਬ ਰੌਣਕਾਂ ਰਹੀਆਂ। ਸਵੇਰ ਤੋਂ ਹੀ ਖਰੀਦਦਾਰੀ ਕਰਨ ਲਈ ਲੋਕਾਂ ਦੀ ਆਵਾਜਾਈ ਲੱਗੀ ਰਹੀ। ਬਾਜ਼ਾਰਾਂ ’ਚ ਮਠਿਆਈਆਂ, ਪਟਾਕਿਆਂ, ਸਜਾਵਟੀ ਸਮਾਨ, ਦੀਵਿਆਂ ਤੇ ਹੋਰ ਘਰੇਲੂ ਵਸਤਾਂ ਦੀਆਂ ਦੁਕਾਨਾਂ ’ਤੇ ਗਾਹਕਾਂ ਦੀ ਭੀੜ ਦੇਖਣ ਨੂੰ ਮਿਲੀ। ਇਸ ਮੌਕੇ ਦੁਕਾਨਦਾਰਾਂ ਵੱਲੋਂ ਗਾਹਕਾਂ ਨੂੰ ਆਕਰਸ਼ਿਤ ਕਰਨ ਲਈ ਵੱਖ-ਵੱਖ ਵਸਤਾਂ ’ਤੇ ਵਿਸ਼ੇਸ਼ ਛੋਟਾਂ ਤੇ ਕਈ ਤਰ੍ਹਾਂ ਦੀਆਂ ਸੇਲਾਂ ਵੀ ਲਗਾਈਆਂ ਗਈਆਂ ਸਨ, ਜਿਸ ਕਾਰਨ ਖਰੀਦਦਾਰੀ ਕਰਨ ਵਾਲਿਆਂ ’ਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ। ਤਿਉਹਾਰ ਦੇ ਮੱਦੇਨਜ਼ਰ ਬਾਜ਼ਾਰਾਂ ’ਚ ਬਣਿਆ ਰੌਣਕ ਭਰਿਆ ਮਾਹੌਲ ਦੀਵਾਲੀ ਦੀ ਖੁਸ਼ੀ ਨੂੰ ਹੋਰ ਵੀ ਵਧਾ ਰਿਹਾ ਸੀ।