ਦਿਨੇਸ਼ ਚੱਢਾ ਪਿੰਡ ਕਲਮਾਂ ਦੇ ਵਿਸ਼ਵਕਰਮਾ ਮੰਦਰ ਵਿਖੇ ਹੋਏ ਨਤਮਸਤ ਵਿਸ਼ਵਕਰਮਾ ਦਿਵਸ ਮੌਕੇ ਵਿਧਾਇਕ ਦਿਨੇਸ਼ ਚੱਢਾ ਪਿੰਡ ਕਲਮਾਂ ਦੇ ਵਿਸ਼ਵਕਰਮਾ ਮੰਦਰ ਵਿਖੇ ਹੋਏ ਨਤਮਸਤ
Publish Date: Mon, 09 Nov 2026 05:15 PM (IST)
Updated Date: Mon, 09 Nov 2026 05:17 PM (IST)
ਕਿਰਤ, ਹੁਨਰ ਤੇ ਸਿਰਜਣਾਤਮਕਤਾ ਮਨੁੱਖੀ ਜੀਵਨ ਦੀ ਤਰੱਕੀ ਦੇ ਅਹਿਮ ਆਧਾਰ ਦਿਨੇਸ਼ ਹੱਲਣ, ਪੰਜਾਬੀ ਜਾਗਰਣ, ਨੂਰਪੁਰ ਬੇਦੀ : ਭਗਵਾਨ ਵਿਸ਼ਵਕਰਮਾ ਜੀ ਦੇ ਪਵਿੱਤਰ ਦਿਹਾੜੇ ਮੌਕੇ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਪਿੰਡ ਕਲਮਾਂ ਵਿਖੇ ਸਥਿਤ ਵਿਸ਼ਵਕਰਮਾ ਮੰਦਰ ’ਚ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਭਗਵਾਨ ਵਿਸ਼ਵਕਰਮਾ ਜੀ ਅੱਗੇ ਸੀਸ ਨਿਵਾ ਕੇ ਪੰਜਾਬ ਦੀ ਤਰੱਕੀ, ਲੋਕਾਂ ਦੀ ਖ਼ੁਸ਼ਹਾਲੀ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਵਿਧਾਇਕ ਦਿਨੇਸ਼ ਚੱਢਾ ਨੇ ਸੰਗਤਾਂ ਨੂੰ ਵਿਸ਼ਵਕਰਮਾ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਭਗਵਾਨ ਵਿਸ਼ਵਕਰਮਾ ਜੀ ਦਾ ਜੀਵਨ ਤੇ ਉਨ੍ਹਾਂ ਨਾਲ ਜੁੜੀ ਮਾਨਤਾ ਸਾਨੂੰ ਕਲਾ, ਹੁਨਰ, ਮਿਹਨਤ ਤੇ ਸਿਰਜਣਾ ਦੇ ਮਹੱਤਵ ਦਾ ਸੰਦੇਸ਼ ਦਿੰਦੀ ਹੈ। ਇਹ ਦਿਹਾੜਾ ਵਿਸ਼ੇਸ਼ ਤੌਰ ’ਤੇ ਕਿਰਤੀ ਵਰਗ ਤੇ ਦਸਤਕਾਰਾਂ ਦੀ ਮਿਹਨਤ ਨੂੰ ਸਲਾਮ ਕਰਨ ਦਾ ਮੌਕਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸਮਾਜ ਤੇ ਦੇਸ਼ ਦੀ ਖ਼ੁਸ਼ਹਾਲੀ ’ਚ ਮਿਹਨਤਕਸ਼ ਲੋਕਾਂ ਦਾ ਯੋਗਦਾਨ ਸਭ ਤੋਂ ਮਹੱਤਵਪੂਰਨ ਹੁੰਦਾ ਹੈ। ਕਾਰੀਗਰਾਂ, ਮਕੈਨਿਕਾਂ, ਤਕਨੀਕੀ ਕਾਮਿਆਂ ਤੇ ਦਸਤਕਾਰਾਂ ਦੀ ਮਿਹਨਤ ਨਾਲ ਹੀ ਵਿਕਾਸ ਦੀ ਨੀਂਹ ਮਜ਼ਬੂਤ ਹੁੰਦੀ ਹੈ। ਇਸ ਲਈ ਸਾਨੂੰ ਹਰ ਤਰ੍ਹਾਂ ਦੀ ਕਿਰਤ ਦਾ ਸਤਿਕਾਰ ਕਰਨਾ ਚਾਹੀਦਾ ਹੈ। ਵਿਧਾਇਕ ਨੇ ਕਿਹਾ ਕਿ ਪੰਜਾਬ ਦੀ ਅਮੀਰ ਧਾਰਮਿਕ ਤੇ ਸੱਭਿਆਚਾਰਕ ਵਿਰਾਸਤ ਸਾਨੂੰ ਆਪਸੀ ਪਿਆਰ, ਭਾਈਚਾਰਕ ਸਾਂਝ ਤੇ ਮਿਲਵਰਤਣ ਨਾਲ ਰਹਿਣ ਦੀ ਪ੍ਰੇਰਨਾ ਦਿੰਦੀ ਹੈ। ਅਜਿਹੇ ਪਵਿੱਤਰ ਦਿਹਾੜੇ ਸਾਡੀਆਂ ਸਮਾਜਿਕ ਤੇ ਧਾਰਮਿਕ ਕਦਰਾਂ-ਕੀਮਤਾਂ ਨੂੰ ਹੋਰ ਮਜ਼ਬੂਤ ਕਰਦੇ ਹਨ। ਅੰਤ ’ਚ ਉਨ੍ਹਾਂ ਭਗਵਾਨ ਵਿਸ਼ਵਕਰਮਾ ਜੀ ਅੱਗੇ ਅਰਦਾਸ ਕੀਤੀ ਕਿ ਸਮੁੱਚੀ ਲੋਕਾਈ ਦੇ ਜੀਵਨ ’ਚ ਸੁੱਖ, ਸ਼ਾਂਤੀ ਤੇ ਖ਼ੁਸ਼ਹਾਲੀ ਬਣੀ ਰਹੇ ਤੇ ਹਰ ਮਿਹਨਤਕਸ਼ ਦੇ ਘਰ ’ਚ ਤਰੱਕੀ ਤੇ ਬਰਕਤਾਂ ਦਾ ਵਾਸਾ ਹੋਵੇ।