- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਗਵਾਨ ਵਿਸ਼ਵਕਰਮਾ ਮੰਦਰ ਦੁਬੇਟਾ ਕਲੋਨੀ ਵਿਖੇ ਸ਼ਰਧਾ ਨਾਲ ਮਨਾਇਆਂ ਗਿਆ ਬਾਬਾ ਵਿਸ਼ਵਕਰਮਾ ਦਿਵਸ਼

ਵੱਖ-ਵੱਖ ਆਗੂਆਂ ਸਣੇ ਵੱਡੀ ਗਿਣਤੀ ’ਚ ਸੰਗਤਾ ਹੋਈਆਂ ਨਤਮਸਤਕ
ਗੁਰਨਾਮ ਸਿੰਘ ਭੱਲੜੀ, ਪੰਜਾਬੀ ਜਾਗਰਣ, ਨੰਗਲ : ਕਿਰਤ ਦੇ ਦੇਵਤਾ ਕਹੇ ਜਾਣ ਵਾਲੇ ਬਾਬਾ ਵਿਸ਼ਵਕਰਮਾ ਜੀ ਦਾ ਪ੍ਰਕਾਸ਼ ਪੁਰਬ ਨੰਗਲ ਤੇ ਨਾਲ ਲਗਦੇ ਪਿੰਡਾਂ ’ਚ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ’ਚ ਸੰਗਤਾ ਵਲੋਂ ਵੱਖ-ਵੱਖ ਥਾਈ ਸਮਾਗਮਾ ’ਚ ਸ਼ਿਰਕਤ ਕੀਤੀ ਗਈ ਤੇ ਬਾਬਾ ਜੀ ਦਾ ਆਸ਼ੀਰਵਾਦ ਲਿਆ ਗਿਆ।
ਇਸ ਮੌਕੇ ਦੁਬੇਟਾ ਕਲੋਨੀ ਸਥਿਤ ਭਗਵਾਨ ਵਿਸ਼ਵਕਰਮਾ ਮੰਦਰ ਵਿਖੇ ਕਰਵਾਏ ਗਏ ਵਿਸ਼ੇਸ਼ ਧਾਰਮਿਕ ਸਮਾਗਮ ਮੌਕੇ ਭਾਜਪਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ, ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ, ਨਗਰ ਕੌਂਸਲ ਨੰਗਲ ਦੇ ਪ੍ਰਧਾਨ ਤੇ ਭਾਜਪਾ ਦੇ ਜ਼ਿਲਾ ਮੀਤ ਪ੍ਰਧਾਨ ਰਾਜੇਸ਼ ਚੌਧਰੀ, ਯੂਥ ਭਾਜਪਾ ਆਗੂ ਗੋਵਰਧਨ ਸੋਨੀ, ਨਗਰ ਕੌਸਲ ਨੰਗਲ ਦੇ ਸਾਬਕਾ ਪ੍ਰਧਾਨ ਸੰਜੈ ਸਾਹਨੀ, ਭਾਜਪਾ ਨੰਗਲ ਮੰਡਲ ਦੇ ਪ੍ਰਧਾਨ ਰਣਜੀਤ ਸਿੰਘ ਲੱਕੀ ਸਣੇ ਵੱਡੀ ਗਿਣਤੀ ’ਚ ਸੰਗਤਾਂ ਨੇ ਭਗਵਾਨ ਵਿਸ਼ਵਕਰਮਾ ਮੰਦਰ ਵਿਖੇ ਮੱਥਾ ਟੇਕ ਕੇ ਭਗਵਾਨ ਵਿਸ਼ਵਕਰਮਾ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ।
ਇਸ ਮੌਕੇ ਉਨ੍ਹਾਂ ਭਗਵਾਨ ਵਿਸ਼ਵਕਰਮਾ ਜੀ ਦੇ ਜੀਵਨ, ਯੋਗਦਾਨ ਤੇ ਮਹੱਤਤਾ ਬਾਰੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਭਗਵਾਨ ਵਿਸ਼ਵਕਰਮਾ ਸਿਰਜਣਾ, ਨਿਰਮਾਣ, ਹੁਨਰ ਤੇ ਮਿਹਨਤ ਦੇ ਪ੍ਰਤੀਕ ਹਨ। ਉਨ੍ਹਾਂ ਦਾ ਜੀਵਨ ਸਾਨੂੰ ਮਿਹਨਤ, ਸਿਰਜਣਾਤਮਕਤਾ ਤੇ ਦੇਸ਼ ਦੇ ਨਿਰਮਾਣ ਲਈ ਪ੍ਰੇਰਿਤ ਕਰਦਾ ਹੈ। ਇਸ ਮੌਕੇ ਮੰਦਿਰ ਕਮੇਟੀ ਦੇ ਪ੍ਰਧਾਨ ਹਰਿਕ੍ਰਿਸ਼ਨ ਕਾਕਾ, ਪਿੰਡ ਤਲਵਾੜਾ ਦੇ ਸਰਪੰਚ ਅਮਰੀਕ ਸਿੰਘ,ਕੌਂਸਲਰ ਲਖਵੀਰ ਸਿੰਘ ਲੱਕੀ, ਦੀਪਕ ਨੰਦਾ,ਰਾਕੇਸ਼ ਨਈਅਰ,ਹਰਮਨ ਪ੍ਰਿੰਸ, ਡਾ. ਰਾਜਿੰਦਰ ਕੁਮਾਰ, ਕਰਨ ਵਰਮਾ, ਅਮਨ ਗਿੱਲ ਤੋਂ ਇਲਾਵਾ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ।