ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਿਆਈ ਦਿਵਸ ਸ਼ਰਧਾ ਨਾਲ ਮਨਾਇਆ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਿਆਈ ਦਿਵਸ ਸ਼ਰਧਾ ਨਾਲ ਮਨਾਇਆ
Publish Date: Wed, 11 Nov 2026 05:27 PM (IST)
Updated Date: Wed, 11 Nov 2026 05:30 PM (IST)
ਜੰਗ ਬਹਾਦਰ ਸਿੰਘ, ਪੰਜਾਬੀ ਜਾਗਰਣ, ਸ੍ਰੀ ਕੀਰਤਪੁਰ ਸਾਹਿਬ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੁਆਰਾ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ ਕੀਰਤਪੁਰ ਸਾਹਿਬ ਵਿਖੇ ਸਥਿਤ ਇਤਿਹਾਸਿਕ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਿਆਈ ਦਿਵਸ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਧਾਰਮਿਕ ਸਮਾਗਮ ਦੌਰਾਨ ਵੱਡੀ ਗਿਣਤੀ ’ਚ ਸੰਗਤਾਂ ਨੇ ਹਾਜ਼ਰੀ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਇਸ ਮੌਕੇ ਸਭ ਤੋਂ ਪਹਿਲਾਂ ਪਿਛਲੇ ਤਿੰਨ ਦਿਨਾਂ ਤੋਂ ਰੱਖੇ ਗਏ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਧਾਰਮਿਕ ਦੀਵਾਨ ਸਜਾਇਆ ਗਿਆ ਜਿਸ ’ਚ ਭਾਈ ਤਰਲੋਕ ਸਿੰਘ ਅਤੇ ਭਾਈ ਗੁਰਚਰਨ ਸਿੰਘ, ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਪਾਤਾਲਪੁਰੀ ਸਾਹਿਬ ਦੇ ਕੀਰਤਨੀ ਜਥਿਆਂ ਨੇ ਗੁਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਬਾਬਾ ਭਜਨ ਸਿੰਘ ਜੀ ਭਟੋਲੀ ਵਾਲਿਆਂ ਨੇ ਕਥਾ ਵਿਚਾਰਾਂ ਰਾਹੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਇਤਿਹਾਸ, ਮਹੱਤਵ ਅਤੇ ਗੁਰਿਆਈ ਬਾਰੇ ਸੰਗਤਾਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਭਾਈ ਬਖਸ਼ੀਸ਼ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸ੍ਰੀ ਪਾਤਾਲਪੁਰੀ ਸਾਹਿਬ, ਭਾਈ ਜਰਨੈਲ ਸਿੰਘ ਹੈਡ ਗ੍ਰੰਥੀ ਗੁਰਦੁਆਰਾ ਸ਼੍ਰੀ ਸ਼ੀਸ਼ ਮਹਿਲ ਸਾਹਿਬ , ਭਾਈ ਭੁਪਿੰਦਰ ਸਿੰਘ ਇੰਚਾਰਜ ਰਾਗੀ, ਸੁਰਿੰਦਰ ਸਿੰਘ ਰਾਜਾ, ਗੁਰਮੁਖ ਸਿੰਘ ਰਿਕਾਰਡ ਕੀਪਰ, ਸੁਖਦੇਵ ਸਿੰਘ, ਗੁਰਪ੍ਰੀਤ ਸਿੰਘ ਭੋਗਲ, ਅਜਮੇਰ ਸਿੰਘ ਫੌਜੀ, ਜਗਵੀਰ ਸਿੰਘ ਠੇਕੇਦਾਰ ਤੋਂ ਇਲਾਵਾ ਸੰਗਤਾਂ ਹਾਜ਼ਰ ਸਨ।