ਦੋ ਰੋਜ਼ਾ ਕਬੱਡੀ ਟੂਰਨਾਮੈਂਟ 14 ਤੇ 15 ਨਵੰਬਰ ਤੋਂ ਪਿੰਡ ਗੱਜਪੁਰ ਬੇਲਾ ਵਿਖੇ ਦੋ ਰੋਜ਼ਾ ਕਬੱਡੀ ਟੂਰਨਾਮੈਂਟ 14 ਅਤੇ 15 ਨਵੰਬਰ ਤੋਂ
Publish Date: Wed, 11 Nov 2026 05:29 PM (IST)
Updated Date: Wed, 11 Nov 2026 05:30 PM (IST)
ਨਰਿੰਦਰ ਸੈਣੀ, ਪੰਜਾਬੀ ਜਾਗਰਣ, ਸ੍ਰੀ ਕੀਰਤਪੁਰ ਸਾਹਿਬ : ਸਮੂਹ ਇਲਾਕਾ ਨਿਵਾਸੀਆਂ ਤੇ ਗ੍ਰਾਮ ਪੰਚਾਇਤ ਗੱਜਪੁਰ ਬੇਲਾ ਵੱਲੋਂ ਬਾਬਾ ਖੜਕ ਸਿੰਘ ਕਬੱਡੀ ਕੱਪ ਦੇ ਸਹਿਯੋਗ ਨਾਲ ਸਵਰਗੀ ਕੁਲਤਾਰ ਸਿੰਘ ਦੀ ਯਾਦ ’ਚ ਪਿੰਡ ਗੱਜਪੁਰ ਬੇਲਾ ਵਿਖੇ ਚੌਥਾ ਸਲਾਨਾ ਖੇਡ ਮੇਲਾ ਕਬੱਡੀ ਕੱਪ ਪੰਜਾਬ ਸਟਾਈਲ 14 ਤੇ 15 ਨਵੰਬਰ ਨੂੰ ਪਿੰਡ ਗੱਜਪੁਰ ਬੇਲਾ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਕਬੱਡੀ ਕੱਪ ’ਚ ਇਲਾਕੇ ਦੀਆਂ ਪ੍ਰਮੁੱਖ ਕਬੱਡੀ ਟੀਮਾਂ ਹਿੱਸਾ ਲੈ ਰਹੀਆਂ ਹਨ। ਇਸ ਖੇਡ ਮੇਲੇ ’ਚ ਹਲਕਾ ਵਿਧਾਇਕ ਹਰਜੋਤ ਸਿੰਘ ਬੈਂਸ ਤੇ ਖੇਡ ਪ੍ਰਮੋਟਰ ਸਾਬਕਾ ਡੀਆਈਜੀ ਦਲਜੀਤ ਸਿੰਘ ਰਾਣਾ ਮੁੱਖ ਮਹਿਮਾਨ ਦੇ ਤੌਰ ’ਤੇ ਪਹੁੰਚ ਰਹੇ ਹਨ। ਇਸ ਪੰਜਾਬ ਸਟਾਈਲ ਖੇਡ ਮੇਲੇ ਦੌਰਾਨ ਜੇਤੂ ਤੇ ਉਪ ਜੇਤੂ ਟੀਮਾਂ ਨੂੰ ਉਚਿਤ ਨਗਦ ਇਨਾਮ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਦੋ ਰੋਜ਼ਾ ਕਬੱਡੀ ਕੱਪ ਦੌਰਾਨ ਕਾਰ ਸੇਵਾ ਕਿਲਾ ਅਨੰਦਗੜ੍ਹ ਸ਼੍ਰੀ ਅਨੰਦਪੁਰ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਸਤਨਾਮ ਸਿੰਘ, ਗੁਰਦੁਆਰਾ ਸ਼ਹੀਦੀ ਬਾਗ ਤੋਂ ਬਾਬਾ ਗੁਰਦੇਵ ਸਿੰਘ, ਕਾਰ ਸੇਵਾ ਬਾਬਾ ਖੜਕ ਸਿੰਘ ਚੰਦਪੁਰ ਬੇਲਾ ਵੱਲੋਂ ਵਿਸ਼ੇਸ਼ ਸਹਿਯੋਗ ਕੀਤਾ ਜਾ ਰਿਹਾ ਹੈ। ਪਹੁੰਚ ਰਹੀਆਂ ਸੰਗਤਾਂ ਤੇ ਖਿਡਾਰੀਆਂ ਲਈ ਕਾਰ ਸੇਵਾ ਵੱਲੋਂ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ। ਇਸ ਸਬੰਧੀ ਪਿੰਡ ਗੱਜਪੁਰ ਬੇਲਾ ਵਿਖੇ ਕਾਰ ਸੇਵਾ ਕਿਲਾ ਅਨੰਦਗੜ੍ਹ ਸਾਹਿਬ ਦੇ ਸਹਿਯੋਗ ਨਾਲ ਪਿੰਡ ਵਾਸੀਆਂ ਵੱਲੋਂ ਕਰਵਾਏ ਜਾ ਰਹੇ ਦੋ ਰੋਜ਼ਾ ਕਬੱਡੀ ਟੂਰਨਾਮੈਂਟ ਦਾ ਅੱਜ ਪੋਸਟਰ ਜਾਰੀ ਕੀਤਾ ਗਿਆ। ਇਸ ਮੌਕੇ ਸਾਬਕਾ ਡੀਆਈਜੀ ਦਲਜੀਤ ਸਿੰਘ ਰਾਣਾ ਦੇ ਵੱਡੇ ਭਰਾ ਰਜਿੰਦਰ ਸਿੰਘ ਰਾਣਾ ਤੇ ਉਨ੍ਹਾਂ ਦੀ ਸਮੁੱਚੀ ਟੀਮ ਵੱਲੋਂ ਟੂਰਨਾਮੈਂਟ ਦਾ ਪੋਸਟਰ ਰਿਲੀਜ਼ ਕੀਤਾ ਗਿਆ। ਇਸ ਮੌਕੇ ਪ੍ਰਬੰਧਕਾਂ ਵੱਲੋਂ ਖੇਡ ਪ੍ਰੇਮੀਆਂ ਤੇ ਇਲਾਕਾ ਵਾਸੀਆਂ ਨੂੰ ਵੱਧ ਚੜ੍ਹ ਕੇ ਟੂਰਨਾਮੈਂਟ ’ਚ ਪਹੁੰਚਣ ਦੀ ਅਪੀਲ ਕੀਤੀ ਗਈ। ਪ੍ਰਬੰਧਕਾਂ ਵੱਲੋਂ ਇਸ ਖੇਡ ਮੇਲੇ ਲਈ ਸਾਰੀਆਂ ਤਿਆਰੀਆਂ ਮੁਕੰਮਲ ਕੀਤੀਆਂ ਗਈਆਂ ਹਨ ਜਿਸ ’ਚ ਇਲਾਕੇ ਦੀ ਵੱਡੀ ਗਿਣਤੀ ’ਚ ਸੰਗਤ ਦੇ ਪਹੁੰਚਣ ਦੀ ਉਮੀਦ ਹੈ।