- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਧਾਇਕ ਦਿਨੇਸ਼ ਚੱਢਾ ਵੱਲੋਂ ਪਿੰਡ ਛੱਜਾਂ ਦੀ ਪੰਚਾਇਤ ਨੂੰ 5 ਲੱਖ ਦੀ ਗ੍ਰਾਂਟ ਦਾ ਚੈੱਕ ਭੇਟ

ਹਲਕੇ ਦੇ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਵਾਉਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ
ਦਿਨੇਸ਼ ਹੱਲਣ, ਪੰਜਾਬੀ ਜਾਗਰਣ, ਨੂਰਪੁਰਬੇਦੀ: ਹਲਕਾ ਰੂਪਨਗਰ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਹਲਕੇ ਦੇ ਪਿੰਡਾਂ ’ਚ ਵਿਕਾਸ ਕਾਰਜਾਂ ਨੂੰ ਹੋਰ ਤੇਜ਼ ਕਰਨ ਦੇ ਉਦੇਸ਼ ਨਾਲ ਪਿੰਡ ਛੱਜਾਂ ਦੀ ਗ੍ਰਾਮ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ। ਇਸ ਗ੍ਰਾਂਟ ਰਾਸ਼ੀ ਦਾ ਚੈੱਕ ਜ਼ਿਲ੍ਹਾ ਪਰਿਸ਼ਦ ਰੂਪਨਗਰ ਦੇ ਵਾਈਸ ਚੇਅਰਮੈਨ ਦੇਸਰਾਜ ਸੈਣੀ ਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਹਲਕਾ ਕੋਆਰਡੀਨੇਟਰ ਸਰਪੰਚ ਅਵਤਾਰ ਸਿੰਘ ਕੂਲਰ ਵੱਲੋਂ ਸਾਂਝੇ ਤੌਰ ’ਤੇ ਪਿੰਡ ਦੀ ਪੰਚਾਇਤ ਨੂੰ ਸੌਂਪਿਆ ਗਿਆ।
ਇਸ ਮੌਕੇ ਜ਼ਿਲ੍ਹਾ ਪਰਿਸ਼ਦ ਦੇ ਵਾਈਸ ਚੇਅਰਮੈਨ ਦੇਸਰਾਜ ਸੈਣੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਗਲੀਆਂ, ਨਾਲੀਆਂ, ਸੜਕਾਂ ਤੇ ਹੋਰ ਜ਼ਰੂਰੀ ਕੰਮਾਂ ਲਈ ਪੰਚਾਇਤਾਂ ਨੂੰ ਸਹਿਯੋਗ ਦਿੱਤਾ ਜਾ ਰਿਹਾ ਹੈ ਤਾਂ ਜੋ ਪਿੰਡਾਂ ਦੀ ਨੁਹਾਰ ਬਦਲੀ ਜਾ ਸਕੇ। ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਹਲਕਾ ਕੋਆਰਡੀਨੇਟਰ ਸਰਪੰਚ ਅਵਤਾਰ ਸਿੰਘ ਕੂਲਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਕਾਸ ਦੇ ਨਾਲ-ਨਾਲ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਵੀ ਵੱਡੇ ਪੱਧਰ ’ਤੇ ਮੁਹਿੰਮ ਚਲਾਈ ਜਾ ਰਹੀ ਹੈ।
ਇਸ ਮੌਕੇ ਸੰਦੀਪ ਬਜਰੂੜ, ਅਸ਼ੋਕ ਚੱਢਾ, ਸਾਬਕਾ ਸਰਪੰਚ ਅਵਤਾਰ ਸਿੰਘ, ਪਰਮਜੀਤ ਸਿੰਘ ਪੰਮਾ ਅਬਿਆਣਾ, ਮਨਮੋਹਨ ਚੰਦਨ ਸੰਮਤੀ ਮੈਂਬਰ, ਬਲਾਕ ਸੰਮਤੀ ਮੈਂਬਰ ਰਣਜੀਤ ਕੌਰ, ਧਨੀ ਰਾਮ ਸਰਪੰਚ ਲਾਲਪੁਰ, ਸਰਪੰਚ ਅਜੈਬ ਸਿੰਘ ਛੱਜਾ, ਸਰਪੰਚ ਮਦਨ ਚੋਂਤਾਂ, ਸਰਪੰਚ ਅਬਿਆਣਾ ਖੁਰਦ ਤੇ ਮੀਰਪੁਰ, ਡਾਇਰੈਕਟਰ ਦਿਲਬਾਗ ਸਿੰਘ ਮਾਧੋਪੁਰ, ਭਾਗ ਕੁਮਾਰ ਸੋਨੀ, ਲਾਲਾ ਸ਼ਿਵ ਕੁਮਾਰ, ਜਗਤ ਸਿੰਘ, ਜਗਤਾਰ ਸਿੰਘ, ਆੜ੍ਹਤੀ ਦਰਬਾਰਾ ਸਿੰਘ, ਸ਼ਿੰਗਾਰਾ ਸਿੰਘ ਸਮੇਤ ਹੋਰ ਪਿੰਡ ਵਾਸੀ ਹਾਜ਼ਰ ਸਨ।