ਦਿਨੇਸ਼ ਚੱਢਾ ਦੇ ਕੋਟੇ ’ਚੋਂ ਪਿੰਡ ਗੱਦੀਵਾਲ ਨੂੰ 3 ਲੱਖ ਦੀ ਗ੍ਰਾਂਟ ਵਿਧਾਇਕ ਦਿਨੇਸ਼ ਚੱਢਾ ਦੇ ਕੋਟੇ ਵਿੱਚੋਂ ਪਿੰਡ ਗੱਦੀਵਾਲ ਨੂੰ 3 ਲੱਖ ਰੁਪਏ ਦੀ ਗਰਾਂਟ ਦਾ ਚੈੱਕ ਭੇਟ
Publish Date: Wed, 11 Nov 2026 06:09 PM (IST)
Updated Date: Wed, 11 Nov 2026 06:12 PM (IST)
ਦਿਨੇਸ਼ ਹੱਲਣ, ਪੰਜਾਬੀ ਜਾਗਰਣ, ਨੂਰਪੁਰਬੇਦੀ: ਖੇਤਰ ਦੇ ਪਿੰਡ ਗੱਦੀਵਾਲ ਵਿਖੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਦੇਣ ਦੇ ਮਕਸਦ ਨਾਲ ਬਲਾਕ ਸੰਮਤੀ ਮੈਂਬਰ ਤਿਲਕ ਰਾਜ ਪੰਮਾ ਵੱਲੋਂ ਹਲਕਾ ਵਿਧਾਇਕ ਦਿਨੇਸ਼ ਚੱਢਾ ਦੇ ਕੋਟੇ ਵਿੱਚੋਂ ਪਿੰਡ ਨੂੰ 3 ਲੱਖ ਰੁਪਏ ਦੀ ਗਰਾਂਟ ਦਾ ਚੈੱਕ ਭੇਟ ਕੀਤਾ ਗਿਆ। ਇਸ ਮੌਕੇ ਪਿੰਡ ਦੇ ਮੋਹਤਬਰ ਵਿਅਕਤੀ ਤੇ ਪਤਵੰਤੇ ਸੱਜਣ ਹਾਜ਼ਰ ਸਨ। ਇਸ ਮੌਕੇ ਬਲਾਕ ਸੰਮਤੀ ਮੈਂਬਰ ਤਿਲਕ ਰਾਜ ਪੰਮਾ ਨੇ ਕਿਹਾ ਕਿ ਹਲਕਾ ਵਿਧਾਇਕ ਦਿਨੇਸ਼ ਚੱਢਾ ਵੱਲੋਂ ਹਲਕੇ ਦੇ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਵਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਿਧਾਇਕ ਚੱਢਾ ਦਾ ਮੁੱਖ ਉਦੇਸ਼ ਪਿੰਡਾਂ ’ਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨਾ ਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਸੜਕਾਂ, ਗਲੀਆਂ, ਪੀਣ ਵਾਲੇ ਪਾਣੀ, ਸਿਹਤ ਤੇ ਸਿੱਖਿਆ ਵਰਗੀਆਂ ਸਹੂਲਤਾਂ ’ਚ ਸੁਧਾਰ ਲਿਆਉਣ ਲਈ ਸਰਕਾਰ ਵੱਲੋਂ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀ ਭਲਾਈ ਲਈ ਸਿਹਤ ਸਹੂਲਤਾਂ, ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਤੇ ਵਿਕਾਸ ਕਾਰਜਾਂ ਲਈ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਆਉਣ ਵਾਲੇ ਸਮੇਂ ’ਚ ਵੀ ਪਿੰਡਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜਾਂ ਲਈ ਯਤਨ ਜਾਰੀ ਰਹਿਣਗੇ। ਇਸ ਮੌਕੇ ਸਰਪੰਚ ਜਰਨੈਲ ਸਿੰਘ ਜੈਲੀ, ਰਿਟਾਇਰਡ ਕਾਨੂੰਗੋ ਤਰਸੇਮ ਲਾਲ, ਸੋਹਣ ਸਿੰਘ, ਹਰਮਿੰਦਰ ਸਿੰਘ, ਅਵਤਾਰ ਸਿੰਘ, ਸੋਹਣ ਸਿੰਘ ਫੌਜੀ, ਖੁਸ਼ਹਾਲ ਸਿੰਘ ਕਾਕੂ, ਕਾਨੂੰਗੋ ਬੁੱਧ ਰਾਮ, ਇੰਸਪੈਕਟਰ ਅਵਤਾਰ ਸਿੰਘ ਸੋਨੀ ਤੇ ਸੋਨੀ ਪੰਚ ਸਮੇਤ ਹੋਰ ਪਤਵੰਤੇ ਹਾਜ਼ਰ ਸਨ।