ਦੁੱਧ ਉਤਪਾਦਕ ਸਹਿਕਾਰੀ ਸਭਾ ਧਮਾਣਾ ਨੇ ਦੁੱਧ ਉਤਪਾਦਕਾਂ ਨੂੰ ਮੁਨਾਫ਼ਾ ਵੰਡਿਆ ਦੁੱਧ ਉਤਪਾਦਕ ਸਹਿਕਾਰੀ ਸਭਾ ਧਮਾਣਾ ਨੇ ਦੁੱਧ ਉਤਪਾਦਕਾਂ ਨੂੰ ਮੁਨਾਫ਼ਾ ਵੰਡਿਆ
Publish Date: Wed, 11 Nov 2026 06:11 PM (IST)
Updated Date: Wed, 11 Nov 2026 06:12 PM (IST)
ਦਿਨੇਸ਼ ਹੱਲਣ, ਪੰਜਾਬੀ ਜਾਗਰਣ, ਨੂਰਪਰਬੇਦੀ : ਪਿੰਡ ਧਮਾਣਾ ਦੀ ਦੁੱਧ ਉਤਪਾਦਕ ਸਹਿਕਾਰੀ ਸਭਾ ਪਿੰਡ ਧਮਾਣਾ ਵਲੋਂ ਆਪਣੇ ਦੁੱਧ ਉਤਪਾਦਕਾਂ ਨੂੰ ਮੁਨਾਫ਼ਾ ਵੰਡਿਆ। ਇਸ ਮੌਕੇ ਕਰਵਾਏ ਸਾਦੇ ਸਮਾਗਮ ਦੌਰਾਨ ਵੇਰਕਾ ਮਿਲਕ ਪਲਾਟ ਦੇ ਡਿਪਟੀ ਮੈਨੇਜਰ ਨਰਿੰਦਰ ਸਿੰਘ ਨੇ ਸਭਾ ਦੇ ਅਹੁਦੇਦਾਰ ਤੇ ਮੈਬਰਾਂ ਨੂੰ ਨਾਲ ਲੈਕੇ ਸਭਾ ਦਾ ਕੁੱਲ 11ਲੱਖ 57 ਹਜ਼ਾਰ ਰੁਪਏ ਦੀ ਰਾਸ਼ੀ ਦਾ ਮੁਨਾਫ਼ਾ ਤੇ ਬੋਨਸ ਦੁੱਧ ਉਤਪਾਦਕਾਂ ਨੂੰ ਤਕਸੀਮ ਕੀਤਾ। ਇਸ ਮੌਕੇ ’ਤੇ ਨਰਿੰਦਰ ਸਿੰਘ ਨੇ ਵੇਰਕਾ ਮਿਲਕ ਪਲਾਟ ਵਲੋਂ ਪਸ਼ੂ ਪਾਲਕਾਂ ਲਈ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਸੰਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ, ਤੇ ਵੱਧ ਤੋਂ ਵੱਧ ਇਨ੍ਹਾਂ ਦਾ ਲਾਭ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਦੁੱਧ ਦਾ ਉਤਪਾਦਨ ਵਧਾਉਣ ਲਈ ਪਸੂਆਂ ਦੀ ਵਧੀਆ ਨਸ਼ਲ ’ਤੇ ਨਾਲ ਹੀ ਖੁਰਾਕ ਵੱਲ ਵਧੇਰੇ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਸ਼ੂਆਂ ਦੀ ਸਾਫ਼-ਸਫਾਈ ਤੇ ਚਾਰੇ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ ਤਾਂ ਜੋ ਦੁੱਧ ਉਤਪਾਦਕਾਂ ਨੂੰ ਦੁੱਧ ਦਾ ਵਧੀਆ ਭਾਅ ਮਿਲ ਸਕੇ। ਉਨ੍ਹਾਂ ਨੇ ਦੁੱਧ ਉਤਪਾਦਕਾਂ ਨੂੰ ਅਪੀਲ ਕੀਤੀ ਕਿ ਦੁੱਧ ਦੀਆਂ ਡੇਅਰੀਆਂ ’ਚ ਸਾਫ਼-ਸੁਥਰਾ ਦੁੱਧ ਪਾਉਣ। ਐੱਮਪੀਐੱਸ ਗੁਰਵੀਰ ਸਿੰਘ, ਐੱਮਪੀਏ ਮਹਿਕਪ੍ਰੀਤ ਸਿੰਘ ਨੇ ਵੀ ਭਲਾਈ ਸਕੀਮਾਂ ਸਬੰਧੀ ਦੱਸਿਆ। ਸਕੱਤਰ ਧਰਮਜੀਤ ਸਿੰਘ ਨੇ ਦੱਸਿਆ ਕਿ ਸਭ ਤੋਂ ਵੱਧ ਮੁਨਾਫ਼ਾ ਪ੍ਰਾਪਤ ਕਰਨ ’ਚ ਪਹਿਲਾਂ ਸਥਾਨ ਮਨਪ੍ਰੀਤ ਸਿੰਘ, ਦੂਸਰਾ ਜਗਤਾਰ ਸਿੰਘ, ਜਦਕਿ ਜਸਵੰਤ ਸਿੰਘ ਨੇ ਤੀਸਰਾ ਸਥਾਨ ਹਾਸਿਲ ਕੀਤਾ ਹੈ। ਜਿਨ੍ਹਾਂ ਨੂੰ ਡਿਪਟੀ ਮੈਨੇਜਰ ਨਰਿੰਦਰ ਸਿੰਘ ਨੇ ਮੁਨਾਫ਼ਾ ਰਾਸ਼ੀ ’ਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੱਤਰ ਧਰਮਜੀਤ ਸਿੰਘ, ਪ੍ਰਧਾਨ ਜਸਵੰਤ ਸਿੰਘ, ਮੀਤ ਪ੍ਰਧਾਨ ਜੋਤੀ ਰਾਮ, ਹਰਕੇਸ ਰਾਮ ,ਜਗਤ ਰਾਮ, ਪਰਮਜੀਤ ਕਾਲਾ, ਸ਼ੰਕਰ ਦਾਸ, ਖੁਸ਼ੀ ਰਾਮ, ਪੂਰਨ ਚੰਦ ਭੋਲਾ, ਮਦਨ ਲਾਲ ਸ਼ਾਮ ਲਾਲ ਸਮੇਤ ਦੁੱਧ ਉਤਪਾਦਕ ਹਾਜ਼ਰ ਸਨ।