ਸ਼੍ਰੀ ਅਨੰਦਪੁਰ ਸਾਹਿਬ ਨੂੰ ਮਿਲਿਆ ਸੂਬੇ ਦੇ ਪਹਿਲੇ ਸਵੱਛ ਸ਼ਹਿਰ ਦਾ ਐਵਾਰਡ
ਸ਼੍ਰੀ ਅਨੰਦਪੁਰ ਸਾਹਿਬ ਨੂੰ ਮਿਲਿਆ ਸੂਬੇ ਦੇ ਪਹਿਲੇ ਸਵੱਛ ਸ਼ਹਿਰ ਦਾ ਐਵਾਰਡ
Publish Date: Wed, 11 Nov 2026 06:38 PM (IST)
Updated Date: Wed, 11 Nov 2026 06:39 PM (IST)
ਸੁਰਿੰਦਰ ਸਿੰਘ ਸੋਨੀ, ਪੰਜਾਬੀ ਜਾਗਰਣ, ਸ਼੍ਰੀ ਅਨੰਦਪੁਰ ਸਾਹਿਬ: ਖਾਲਸੇ ਦੀ ਜਨਮ ਭੂਮੀ ਸ਼੍ਰੀ ਅਨੰਦਪੁਰ ਸਾਹਿਬ ਲਈ ਇਹ ਬੇਹੱਦ ਮਾਣ ਤੇ ਖੁਸ਼ੀ ਵਾਲੀ ਗੱਲ ਹੈ ਕਿ ਸ਼ਹਿਰ ਨੇ ਸਵੱਛਤਾ ਦੇ ਖੇਤਰ ’ਚ ਵੱਡੀ ਪ੍ਰਾਪਤੀ ਕਰਦਿਆਂ ਪੰਜਾਬ ਦੇ ਪਹਿਲੇ ਸਵੱਛ ਸ਼ਹਿਰ ਦਾ ਐਵਾਰਡ ਹਾਸਲ ਕੀਤਾ ਹੈ। ਇਸ ਪ੍ਰਾਪਤੀ ਨਾਲ ਨਾ ਸਿਰਫ਼ ਸ਼ਹਿਰ ਵਾਸੀਆਂ ’ਚ ਖੁਸ਼ੀ ਦੀ ਲਹਿਰ ਹੈ, ਸਗੋਂ ਸਮੁੱਚੇ ਇਲਾਕੇ ਦਾ ਮਾਣ ਵੀ ਵਧਿਆ ਹੈ। ਇਸ ਵੱਕਾਰੀ ਐਵਾਰਡ ਨੂੰ ਦੇਸ਼ ਦੇ ਮਾਨਯੋਗ ਰਾਸ਼ਟਰਪਤੀ ਵੱਲੋਂ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਤੇ ਨਗਰ ਕੌਂਸਲ ਸ੍ਰੀ ਅਨੰਦਪੁਰ ਸਾਹਿਬ ਦੇ ਪ੍ਰਧਾਨ ਹਰਜੀਤ ਸਿੰਘ ਜੀਤਾ ਨੇ ਪ੍ਰਾਪਤ ਕੀਤਾ। ਇਹ ਪ੍ਰਾਪਤੀ ਸ਼ਹਿਰ ਨੂੰ ਸਾਫ਼-ਸੁਥਰਾ ਤੇ ਸੁੰਦਰ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਦਾ ਨਤੀਜਾ ਹੈ। ਸਵੱਛਤਾ ਦੇ ਖੇਤਰ ’ਚ ਮਿਲਿਆ ਇਹ ਸਨਮਾਨ ਸ਼ਹਿਰ ਦੇ ਵਿਕਾਸ ਤੇ ਸਾਫ਼-ਸਫ਼ਾਈ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਇਸ ਐਵਾਰਡ ਨਾਲ ਸ੍ਰੀ ਅਨੰਦਪੁਰ ਸਾਹਿਬ ਦਾ ਨਾਮ ਸੂਬੇ ਭਰ ’ਚ ਰੌਸ਼ਨ ਹੋਇਆ ਹੈ। ਸ਼ਹਿਰ ਵਾਸੀਆਂ ਨੇ ਇਸ ਪ੍ਰਾਪਤੀ ਨੂੰ ਇਤਿਹਾਸਕ ਤੇ ਮਾਣਮੱਤੀ ਪ੍ਰਾਪਤੀ ਕਰਾਰ ਦਿੱਤਾ ਹੈ।