ਪਿੰਡ ਮਾਧੋਪੁਰ ਨੂੰ ਦਿਨੇਸ਼ ਚੱਢਾ ਵੱਲੋਂ 9 ਲੱਖ ਦੀ ਗ੍ਰਾਂਟ
ਪਿੰਡ ਮਾਧੋਪੁਰ ਦੇ ਵਿਕਾਸ ਕਾਰਜਾਂ ਲਈ ਵਿਧਾਇਕ ਦਿਨੇਸ਼ ਚੱਢਾ ਨੇ 9 ਲੱਖ ਰੁਪਏ ਦੀ ਗਰਾਂਟ ਦਾ ਚੈੱਕ ਕੀਤਾ ਭੇਟ
Publish Date: Thu, 12 Nov 2026 05:47 PM (IST)
Updated Date: Thu, 12 Nov 2026 05:48 PM (IST)
ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਪੰਜਾਬ ਸਰਕਾਰ ਵਚਨਬੱਧ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਮੁੱਖ ਤਰਜੀਹ ਦਿਨੇਸ਼ ਹੱਲਣ, ਪੰਜਾਬੀ ਜਾਗਰਣ, ਨੂਰਪੁਰਬੇਦੀ: ਹਲਕਾ ਰੂਪਨਗਰ ਦੇ ਪਿੰਡਾਂ ’ਚ ਵਿਕਾਸ ਕਾਰਜਾਂ ਨੂੰ ਹੁਲਾਰਾ ਦੇਣ ਦੀ ਲੜੀ ਤਹਿਤ ਹਲਕਾ ਵਿਧਾਇਕ ਦਿਨੇਸ਼ ਚੱਢਾ ਵੱਲੋਂ ਪਿੰਡ ਮਾਧੋਪੁਰ ਨੂੰ 9 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਭੇਟ ਕੀਤਾ ਗਿਆ। ਇਹ ਗ੍ਰਾਂਟ ਪਿੰਡ ’ਚ ਲੋੜ ਅਨੁਸਾਰ ਵੱਖ-ਵੱਖ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਨ ਲਈ ਖਰਚ ਕੀਤੀ ਜਾਵੇਗੀ। ਇਸ ਮੌਕੇ ਪਿੰਡ ਦੀ ਪੰਚਾਇਤ ਅਤੇ ਹੋਰ ਮੋਹਤਬਰ ਵਿਅਕਤੀ ਵੀ ਮੌਜੂਦ ਸਨ। ਇਸ ਮੌਕੇ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਪਿੰਡਾਂ ਦਾ ਵਿਕਾਸ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਹੈ ਅਤੇ ਇਸੇ ਉਦੇਸ਼ ਨਾਲ ਹਲਕੇ ਦੇ ਹਰ ਪਿੰਡ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜਾਂ ਲਈ ਗਰਾਂਟਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਦੀਆਂ ਬੁਨਿਆਦੀ ਸਮੱਸਿਆਵਾਂ ਦਾ ਹੱਲ ਕਰਨਾ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਦੇਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਇਸ ਮੌਕੇ ਜ਼ਿਲ੍ਹਾ ਪਰਿਸ਼ਦ ਮੈਂਬਰ ਜਰਨੈਲ ਸਿੰਘ ਲਾਲੀ, ਭਾਗ ਕੁਮਾਰ ਸੋਨੀ, ਸਮੂਹ ਪੰਚਾਇਤ ਮੈਂਬਰਾਂ ਤੋਂ ਇਲਾਵਾ ਪਿੰਡ ਦੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।