- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਧਾਇਕ ਦਿਨੇਸ਼ ਚੱਢਾ ਵੱਲੋਂ ਪਿੰਡ ਭਟੋਲੀ ਦੀ ਪੰਚਾਇਤ ਨੂੰ 3 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਭੇਟ

ਪਿੰਡਾਂ ਦੀਆਂ ਬੁਨਿਆਦੀ ਸਹੂਲਤਾਂ ’ਚ ਸੁਧਾਰ ਲਿਆਉਣ ਲਈ ਸਰਕਾਰ ਵਚਨਬੱਧ : ਸੈਣੀ , ਕੂੰਨਰ
ਦਿਨੇਸ਼ ਹੱਲਣ, ਪੰਜਾਬੀ ਜਾਗਰਣ, ਨੂਰਪੁਰਬੇਦੀ: ਹਲਕਾ ਰੂਪਨਗਰ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਪਿੰਡਾਂ ’ਚ ਵਿਕਾਸ ਕਾਰਜਾਂ ਨੂੰ ਗਤੀ ਦੇਣ ਦੀ ਲੜੀ ਤਹਿਤ ਪਿੰਡ ਭਟੋਲੀ ਦੀ ਗ੍ਰਾਮ ਪੰਚਾਇਤ ਨੂੰ 3 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ। ਇਸ ਗ੍ਰਾਂਟ ਦਾ ਚੈੱਕ ਜ਼ਿਲ੍ਹਾ ਪਰਿਸ਼ਦ ਰੂਪਨਗਰ ਦੇ ਵਾਈਸ ਚੇਅਰਮੈਨ ਦੇਸਰਾਜ ਸੈਣੀ ਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਹਲਕਾ ਕੋਆਰਡੀਨੇਟਰ ਸਰਪੰਚ ਅਵਤਾਰ ਸਿੰਘ ਕੂੰਨਰ ਵੱਲੋਂ ਸਾਂਝੇ ਤੌਰ ’ਤੇ ਪਿੰਡ ਦੀ ਪੰਚਾਇਤ ਨੂੰ ਭੇਟ ਕੀਤਾ ਗਿਆ।
ਇਸ ਮੌਕੇ ਦੇਸਰਾਜ ਸੈਣੀ ਤੇ ਅਵਤਾਰ ਸਿੰਘ ਕੂੰਨਰ ਨੇ ਸਾਂਝੇ ਤੌਰ ’ਤੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਨੂੰ ਵਿਕਾਸ ਪੱਖੋਂ ਮਜ਼ਬੂਤ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਪਿੰਡਾਂ ਦੀਆਂ ਲੋੜਾਂ ਨੂੰ ਧਿਆਨ ’ਚ ਰੱਖਦਿਆਂ ਗਲੀਆਂ, ਨਾਲੀਆਂ, ਸੜਕਾਂ ਤੇ ਹੋਰ ਬੁਨਿਆਦੀ ਸਹੂਲਤਾਂ ਦੇ ਵਿਕਾਸ ਲਈ ਗ੍ਰਾਂਟਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਸਿਰਫ਼ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਜਾਰੀ ਕਰਨਾ ਹੀ ਨਹੀਂ, ਸਗੋਂ ਇਨ੍ਹਾਂ ਰਾਹੀਂ ਆਮ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨਾ ਵੀ ਹੈ। ਉਨ੍ਹਾਂ ਕਿਹਾ ਕਿ ਪਿੰਡ ਭਟੋਲੀ ਨੂੰ ਮਿਲੀ ਇਹ ਗ੍ਰਾਂਟ ਪਿੰਡ ਦੇ ਜ਼ਰੂਰੀ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਨ ’ਚ ਸਹਾਈ ਹੋਵੇਗੀ। ਉਨ੍ਹਾਂ ਪੰਚਾਇਤ ਨੂੰ ਅਪੀਲ ਕੀਤੀ ਕਿ ਗ੍ਰਾਂਟ ਦੀ ਵਰਤੋਂ ਪਿੰਡ ਦੀਆਂ ਤਰਜੀਹੀ ਲੋੜਾਂ ਅਨੁਸਾਰ ਪਾਰਦਰਸ਼ੀ ਢੰਗ ਨਾਲ ਕੀਤੀ ਜਾਵੇ।
ਇਸ ਮੌਕੇ ਸੰਦੀਪ ਬਜਰੂੜ, ਅਸ਼ੋਕ ਚੱਢਾ, ਸਾਬਕਾ ਸਰਪੰਚ ਅਵਤਾਰ ਸਿੰਘ, ਪਰਮਜੀਤ ਸਿੰਘ ਪੰਮਾ ਅਬਿਆਣਾ, ਮਨਮੋਹਨ ਚੰਦਨ ਸੰਮਤੀ ਮੈਂਬਰ, ਬਲਾਕ ਸੰਮਤੀ ਮੈਂਬਰ ਰਣਜੀਤ ਕੌਰ, ਧਨੀ ਰਾਮ ਸਰਪੰਚ ਲਾਲਪੁਰ, ਸਰਪੰਚ ਅਜੈਬ ਸਿੰਘ ਭਟੋਲੀ, ਸਰਪੰਚ ਮਦਨ ਚੋਂਤਾਂ, ਸਰਪੰਚ ਅਬਿਆਣਾ ਖੁਰਦ ਤੇ ਮੀਰਪੁਰ, ਡਾਇਰੈਕਟਰ ਦਿਲਬਾਗ ਸਿੰਘ ਮਾਧੋਪੁਰ, ਭਾਗ ਕੁਮਾਰ ਸੋਨੀ, ਲਾਲਾ ਸ਼ਿਵ ਕੁਮਾਰ, ਜਗਤ ਸਿੰਘ, ਜਗਤਾਰ ਸਿੰਘ, ਆੜ੍ਹਤੀ ਦਰਬਾਰਾ ਸਿੰਘ, ਸ਼ਿੰਗਾਰਾ ਸਿੰਘ ਸਮੇਤ ਹੋਰ ਪਤਵੰਤੇ ਤੇ ਪਿੰਡ ਵਾਸੀ ਹਾਜ਼ਰ ਸਨ।