ਮਮਤਾ ਦਿਵਸ ਤੇ ਸੀਸੀਪੀ ਸੈਸ਼ਨ ਕਰਵਾਇਆ ਸਿਹਤ ਵਿਭਾਗ ਭਰਤਗੜ੍ਹ ਵੱਲੋਂ ਮਮਤਾ ਦਿਵਸ ਅਤੇ ਸੀਸੀਪੀ ਸੈਸ਼ਨ ਦਾ ਆਯੋਜਨ ਕੀਤਾ
Publish Date: Thu, 12 Nov 2026 05:59 PM (IST)
Updated Date: Thu, 12 Nov 2026 06:00 PM (IST)
ਨਰਿੰਦਰ ਸੈਣੀ, ਪੰਜਾਬੀ ਜਾਗਰਣ, ਸ੍ਰੀ ਕੀਰਤਪੁਰ ਸਾਹਿਬ : ਸਿਹਤ ਵਿਭਾਗ ਦੇ ਕਮਿਊਨਟੀ ਹੈਲਥ ਸੈਂਟਰ ਭਰਤਗੜ ਵਿਖੇ ਅੱਜ ਮਮਤਾ ਦਿਵਸ ਤੇ ਕੇਪਰੀਹੈਂਸਿਵ ਕੇਅਰ ਪ੍ਰੋਗਰਾਮ ਸੈਸ਼ਨ ਦਾ ਸਫ਼ਲਤਾ ਪੂਰਵਕ ਆਯੋਜਨ ਕੀਤਾ ਗਿਆ। ਇਸ ਵਿਸ਼ੇਸ਼ ਸਿਹਤ ਮੁਹਿੰਮ ਦਾ ਪ੍ਰਬੰਧ ਕਮਿਊਨਿਟੀ ਹੈਲਥ ਸੈਂਟਰ ਭਾਰਤਗੜਹ ਦੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਆਨੰਦ ਘਈ ਦੀ ਸਿੱਧੀ ਦੇਖਰੇਖ ਤੇ ਅਗਵਾਈ ਹੇਠ ਕੀਤਾ ਗਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਸਥਾਨਕ ਲੋਕਾਂ ਨੂੰ ਮਾਂ ਬੱਚੇ ਦੀ ਸਿਹਤ ਸੰਭਾਲ ਨਿਯਮਤ ਟੀਕਾਕਰਨ ਤੇ ਵਿਆਪਕ ਸਿਹਤ ਜਾਂਚ ਵਰਗੀਆਂ ਜਰੂਰੀ ਸੇਵਾਵਾਂ ਪ੍ਰਦਾਨ ਕਰਨਾ ਸੀ। ਇਸ ਸੈਸ਼ਨ ਦੌਰਾਨ ਸਿਹਤ ਵਿਭਾਗ ਦੇ ਮੁੱਖ ਅਧਿਕਾਰੀ ਕਮਲਪ੍ਰੀਤ, ਸਤਵਿੰਦਰ ਕੌਰ ਤੇ ਨਵੀਨ ਕੁਮਾਰ ਹਾਜ਼ਰ ਸਨ ਜਿਨ੍ਹਾਂ ਨੇ ਇਲਾਜ ਤੇ ਜਾਗਰੂਕਤਾ ਗਤੀਵਿਧੀਆਂ ਨੂੰ ਸੰਚਾਰੂ ਢੰਗ ਨਾਲ ਚਲਾਇਆ। ਇਸ ਮੌਕੇ ਵੱਡੀ ਗਿਣਤੀ ’ਚ ਆਸ਼ਾ ਵਰਕਰਾਂ ਨੇ ਹਿੱਸਾ ਲਿਆ ਉਨਾਂ ਨੇ ਨੇੜਲੇ ਪਿੰਡਾਂ ਦੇ ਲਾਭਪਾਤਰੀਆਂ ਨੂੰ ਲਿਆਉਣ ’ਚ ਅਹਿਮ ਭੂਮਿਕਾ ਨਿਭਾਈ ਤਾਂ ਜੋ ਗਰਭਵਤੀ ਔਰਤਾਂ ਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਤੇ ਛੋਟੇ ਬੱਚਿਆਂ ਦਾ ਸਮੇਂ ਸਿਰ ਮੈਡੀਕਲ ਚੈੱਕ ਅਪ ਪੋਸਟਿਕ ਆਹਾਰ ਬਾਰੇ ਕੌਂਸਲਿੰਗ ਤੇ ਟੀਕਾਕਰਨ ਕੀਤਾ ਜਾ ਸਕੇ। ਇਸ ਕੈਂਪ ਦੌਰਾਨ ਵੱਡੀ ਗਿਣਤੀ ’ਚ ਇਲਾਕੇ ਦੀਆਂ ਗਰਭਵਤੀ ਔਰਤਾਂ ਤੇ ਨਵਜਾਤ ਬੱਚਿਆਂ ਤੇ ਮਾਵਾਂ ਨੂੰ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ ਤੇ ਉਹਨਾਂ ਦੇ ਸਮੇਂ ਸਿਰ ਇਲਾਜ ਲਈ ਪ੍ਰੇਰਿਤ ਕੀਤਾ ਗਿਆ। ਸਿਹਤ ਵਿਭਾਗ ਵੱਲੋਂ ਲਗਾਏ ਗਏ ਇਸ ਕੈਂਪ ’ਚ ਵੱਡੀ ਗਿਣਤੀ ’ਚ ਇਲਾਕਾ ਵਾਸੀਆਂ ਨੇ ਹਿੱਸਾ ਲਿਆ ਤੇ ਮਾਂ ਤੇ ਬੱਚਿਆਂ ਨੂੰ ਪੋਸਟਿਕ ਆਹਾਰ ਤੇ ਸਮੇਂ ਸਿਰ ਟੀਕਾਕਰਨ ਦੀ ਜਾਣਕਾਰੀ ਦਿੱਤੀ ਗਈ।