- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਰੂਵਾਲ ਨੇੜੇ ਭਿਆਨਕ ਸੜਕ ਹਾਦਸੇ ਵਿੱਚ ਦੋ ਦੀ ਮੌਤ ਸਬੰਧੀ ਮ੍ਰਿਤਕ ਦੇ ਪਰਿਵਾਰ ਵਾਲਿਆਂ ਵਲੋਂ ਮੁੱਖ ਮਾਰਗ ਤੇ ਥਾਣੇ ਅੱਗੇ ਧਰਨਾ

ਡੇਢ ਘੰਟਾ ਜਾਮ ਤੋਂ ਬਾਅਦ ਪੁਲਿਸ ਵੱਲੋਂ ਥਾਰ ਚਾਲਕ ਨੂੰ ਫੜਿਆ
ਨਰਿੰਦਰ ਸੈਣੀ, ਪੰਜਾਬੀ ਜਾਗਰਣ, ਸ੍ਰੀ ਕੀਰਤਪੁਰ ਸਾਹਿਬ : ਬੀਤੀ ਸ਼ਾਮ ਸ਼੍ਰੀ ਕੀਰਤਪੁਰ ਸਾਹਿਬ ਮੰਡੀ ਮੁੱਖ ਮਾਰਗ ਤੇ ਪਿੰਡ ਬਰੂਵਾਲ ਨਜ਼ਦੀਕ ਹੋਏ ਭਿਆਨਕ ਸੜਕ ਹਾਦਸੇ ਸਬੰਧੀ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਥਾਣਾ ਸ਼੍ਰੀ ਕੀਰਤਪੁਰ ਸਾਹਿਬ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਸ੍ਰੀ ਕੀਰਤਪੁਰ ਸਾਹਿਬ ਮੰਡੀ ਮੁੱਖ ਮਾਰਗ ਨੂੰ ਕਰੀਬ ਡੇਢ ਘੰਟਾ ਜਾਮ ਕਰਕੇ ਰੱਖਿਆ। ਪਰਿਵਾਰਿਕ ਮੈਂਬਰਾਂ ਦੀ ਮੰਗ ਸੀ ਕਿ ਥਾਰ ਚਾਲਕ ਉਕਤ ਦੋਸ਼ੀ ਨੂੰ ਫੜ ਕੇ ਉਸ ਤੇ ਮੁਕਦਮਾ ਦਰਜ ਕੀਤਾ ਜਾਵੇ ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਦੱਸਣ ਯੋਗ ਹੈ ਕੀ ਕੀਰਤਪੁਰ ਸਾਹਿਬ: ਕੁੱਲੂ-ਮਨਾਲੀ-ਚੰਡੀਗੜ੍ਹ ਮੁੱਖ ਮਾਰਗ ’ਤੇ ਪੈਂਦੇ ਪਿੰਡ ਬਰੂਵਾਲ ਨੇੜੇ ਸਾਮੀ ਕਰੀਬ 5 ਵਜੇ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ ਸੀ। ਹਿਮਾਚਲ ਪ੍ਰਦੇਸ਼ ਵੱਲੋਂ ਸ੍ਰੀ ਕੀਰਤਪੁਰ ਸਾਹਿਬ ਨੂੰ ਆ ਰਹੀ ਇੱਕ ਤੇਜ਼ ਰਫ਼ਤਾਰ ਥਾਰ ਗੱਡੀ ਨੇ ਸੜਕ ਕਿਨਾਰੇ ਖੜ੍ਹੇ ਦੋ ਵਿਅਕਤੀਆਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋਵਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦੋਂ ਕਿ ਇੱਕ ਵਿਅਕਤੀ ਗੰਭੀਰ ਰੂਪ ’ਚ ਜਖ਼ਮੀ ਹੋ ਗਿਆ ਸੀ।
ਹਾਦਸੇ ਤੋਂ ਬਾਅਦ ਥਾਰ ਚਾਲਕ ਗੱਡੀ ਸਮੇਤ ਮੌਕੇ ਤੋਂ ਫ਼ਰਾਰ ਹੋ ਗਿਆ ਸੀ। ਉਧਰ, ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਰੋਸ ਪ੍ਰਗਟ ਕਰਦਿਆਂ ਮੰਗ ਕੀਤੀ ਗਈ ਕਿ ਜਦੋਂ ਤੱਕ ਹਾਦਸੇ ਲਈ ਜ਼ਿੰਮੇਵਾਰ ਥਾਰ ਗੱਡੀ ਤੇ ਉਸ ਦੇ ਚਾਲਕ ਨੂੰ ਕਾਬੂ ਨਹੀਂ ਕੀਤਾ ਜਾਂਦਾ, ਉਦੋਂ ਤੱਕ ਉਹ ਲਾਸ਼ਾਂ ਨੂੰ ਸੜਕ ਤੋਂ ਨਹੀਂ ਚੁੱਕਣ ਦੇਣਗੇ।
ਸਥਾਨਕ ਲੋਕਾਂ ਦੇ ਸਹਿਯੋਗ ਨਾਲ ਮੁੱਖ ਮਾਰਗ ਜਾਮ ਕੀਤਾ ਗਿਆ ਤੇ ਸੜਕ ਤੇ ਲੰਮੀਆਂ ਲਾਈਨਾਂ ਤੇ ਲੋਕ ਪਰੇਸ਼ਾਨ ਹੋ ਰਹੇ ਸਨ। ਕਰੀਬ ਡੇਢ ਘੰਟੇ ਬਾਅਦ ਪੁਲਿਸ ਵੱਲੋਂ ਥਾਰ ਚਾਲਕ ਨੂੰ ਲੋਕਾਂ ਅੱਗੇ ਪੇਸ਼ ਕਰਨ ਤੋਂ ਬਾਅਦ ਮਾਮਲਾ ਸ਼ਾਂਤ ਹੋਇਆ ਤੇ ਪੁਲਿਸ ਵੱਲੋਂ ਮ੍ਰਿਤਕ ਦੇਹਾਂ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਸਹਾਇਕ ਥਾਣੇਦਾਰ ਸੋਹਣ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਰਾਤ ਤੋਂ ਹੀ ਟੀਮਾਂ ਗਠਿਤ ਕਰਕੇ ਦੋਸ਼ੀ ਨੂੰ ਫੜਨ ਲਈ ਛਾਪੇਮਾਰੀ ਜਾਰੀ ਸੀ। ਪੁਲਿਸ ਵੱਲੋਂ ਅਗਲੀ ਕਾਨੂੰਨੀ ਕਾਰਵਾਈ ਜਾਰੀ ਹੈ। ਇਸ ਮੌਕੇ ਸੁੱਚਾ ਸਿੰਘ ਬਰੂਵਾਲ, ਬਲਦੇਵ ਸਿੰਘ, ਡਾਕਟਰ ਖੁਸ਼ਹਾਲ ਸਿੰਘ ਬਰੂਆਲ, ਐਡਵੋਕੇਟ ਵਿਸ਼ਾਲ ਸੈਣੀ, ਸਰਵਣ ਸਿੰਘ, ਸੁਰਿੰਦਰ ਪਾਲ ਕੌੜਾ, ਜਗਤਾਰ ਸਿੰਘ ਗੁਰਦੇਵ ਸਿੰਘ ਤੇ ਦਰਸ਼ਨ ਸਿੰਘ ਸਮੇਤ ਵੱਡੀ ਗਿਣਤੀ ’ਚ ਇਲਾਕਾ ਨਿਵਾਸੀ ਹਾਜ਼ਰ ਸਨ।