ਪ੍ਰੇਮ ਸਿੰਘ ਠਾਕੁਰ ਨੇ ਸਕੂਲ ਆਫ ਐਮੀਨੈਂਸ ’ਚ ਬਤੌਰ ਇੰਗਲਿਸ਼ ਮਾਸਟਰ ਸੰਭਾਲਿਆ ਅਹੁਦਾ ਪ੍ਰਮੋਸ਼ਨ ਤੋਂ ਬਾਅਦ ਪ੍ਰੇਮ ਸਿੰਘ ਠਾਕੁਰ ਨੇ ਸਕੂਲ ਆਫ ਐਮੀਨੈਂਸ ਕੀਰਤਪੁਰ ਸਾਹਿਬ ਵਿਖੇ ਬਤੌਰ ਇੰਗਲਿਸ਼ ਮਾਸਟਰ ਸੰਭਾਲਿਆ ਅਹੁਦਾ
Publish Date: Thu, 12 Nov 2026 06:49 PM (IST)
Updated Date: Thu, 12 Nov 2026 06:51 PM (IST)
ਨਰਿੰਦਰ ਸੈਣੀ, ਪੰਜਾਬੀ ਜਾਗਰਣ, ਸ੍ਰੀ ਕੀਰਤਪੁਰ ਸਾਹਿਬ : ਈਟੀਟੀ ਤੋਂ ਮਾਸਟਰ ਕੇਡਰ ’ਚ ਤਰੱਕੀ ਪ੍ਰਾਪਤ ਕਰਨ ਵਾਲੇ ਪ੍ਰੇਮ ਸਿੰਘ ਠਾਕੁਰ ਨੇ ਵਿਭਾਗ ਵੱਲੋਂ ਕੀਤੀ ਗਈ ਐਡਜਸਟਮੈਂਟ ਉਪਰੰਤ ਸਕੂਲ ਆਫ ਐਮੀਨੈਂਸ ਕੀਰਤਪੁਰ ਸਾਹਿਬ ਵਿਖੇ ਬਤੌਰ ਇੰਗਲਿਸ਼ ਮਾਸਟਰ ਆਪਣਾ ਅਹੁਦਾ ਸੰਭਾਲ ਲਿਆ ਹੈ। ਜ਼ਿਕਰਯੋਗ ਹੈ ਕਿ ਤਰੱਕੀ ਮਿਲਣ ਤੋਂ ਬਾਅਦ ਪ੍ਰੇਮ ਸਿੰਘ ਠਾਕੁਰ ਨੇ ਜ਼ਿਲ੍ਹਾ ਅੰਮ੍ਰਿਤਸਰ ਦੇ ਮਿਡਲ ਸਕੂਲ ਰਈਆ ਵਿਖੇ ਆਪਣੀ ਡਿਊਟੀ ਜੁਆਇਨ ਕੀਤੀ ਸੀ। ਇਸ ਉਪਰੰਤ ਸਿੱਖਿਆ ਵਿਭਾਗ ਵੱਲੋਂ ਕੀਤੀ ਗਈ ਐਡਜਸਟਮੈਂਟ ਤਹਿਤ ਉਨ੍ਹਾਂ ਨੂੰ ਬਲਾਕ ਕੀਰਤਪੁਰ ਸਾਹਿਬ ਦੇ ਸਕੂਲ ਆਫ ਐਮੀਨੈਂਸ ਵਿਖੇ ਤਾਇਨਾਤ ਕੀਤਾ ਗਿਆ ਹੈ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸ਼ਿਖਾ ਅਰੋੜਾ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਮਨਜੀਤ ਸਿੰਘ ਮਾਵੀ ਤੇ ਐੱਸਡੀਐੱਮ ਦਫ਼ਤਰ ਸ੍ਰੀ ਅਨੰਦਪੁਰ ਸਾਹਿਬ ਤੋਂ ਜਤਿੰਦਰ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਆਪਣਾ ਅਹੁਦਾ ਸੰਭਾਲਣ ਉਪਰੰਤ ਪ੍ਰੇਮ ਸਿੰਘ ਠਾਕੁਰ ਨੇ ਪੰਜਾਬ ਸਰਕਾਰ ਤੇ ਖ਼ਾਸ ਤੌਰ ’ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਵਿਸ਼ੇਸ਼ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਤੇ ਸਿੱਖਿਆ ਵਿਭਾਗ ਵੱਲੋਂ ਉਨ੍ਹਾਂ ਨੂੰ ਸੌਂਪੀ ਗਈ ਨਵੀਂ ਜ਼ਿੰਮੇਵਾਰੀ ਨੂੰ ਉਹ ਪੂਰੀ ਮਿਹਨਤ, ਲਗਨ ਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਤੇ ਅੰਗਰੇਜ਼ੀ ਵਿਸ਼ੇ ’ਚ ਉਨ੍ਹਾਂ ਦੀ ਮੁਹਾਰਤ ਨੂੰ ਹੋਰ ਬਿਹਤਰ ਬਣਾਉਣਾ ਹੋਵੇਗਾ। ਇਸ ਦੇ ਨਾਲ ਹੀ ਉਹ ਬੱਚਿਆਂ ਦੇ ਵਿੱਦਿਅਕ ਪੱਧਰ ਨੂੰ ਉੱਚਾ ਚੁੱਕਣ ਲਈ ਵਿਸ਼ੇਸ਼ ਯਤਨ ਕਰਨਗੇ। ਇਸ ਮੌਕੇ ਬੀਪੀਓ ਦਫ਼ਤਰ ਸ੍ਰੀ ਅਨੰਦਪੁਰ ਸਾਹਿਬ ਤੋਂ ਸੁਰਿੰਦਰ ਸਿੰਘ ਭਟਨਾਗਰ, ਬਲਵਿੰਦਰ ਸਿੰਘ ਲੋਦੀਪੁਰ, ਲੈਕਚਰਾਰ ਅਮਰਜੀਤ ਸਿੰਘ, ਓਮ ਪ੍ਰਕਾਸ਼ ਓਮੀ ,ਸੀਐਚਟੀ ਹਰਮੀਤ ਸਿੰਘ ਤੇ ਮਨਿੰਦਰ ਸਿੰਘ ਤੋਂ ਇਲਾਵਾ ਤੇਜਿੰਦਰ ਕੌਰ, ਅੰਜੂ ਬਾਲਾ, ਕੁਲਵਿੰਦਰ ਕੌਰ, ਗੁਰਸੇਵਕ ਸਿੰਘ, ਪਰਮਿੰਦਰ ਸਿੰਘ, ਭੁਪਿੰਦਰ ਸਿੰਘ, ਸਰਬਜੀਤ ਸਿੰਘ, ਵਿਪਨ ਕੁਮਾਰ, ਹਨੀ ਜੱਸਲ, ਮਨਜੀਤ ਕੌਰ, ਸੁਮਿਤਾ ਕੁਮਾਰੀ, ਜਸਵੰਤ ਕੌਰ, ਪ੍ਰੀਤੀ ਚੱਢਾ, ਰਵਿੰਦਰਜੀਤ ਕੌਰ, ਕਮਲਜੀਤ ਕੌਰ, ਜੋਤੀ ਬਾਲਾ ਤੇ ਕੈਂਪਸ ਮੈਨੇਜਰ ਗੁਰਮੀਤ ਸਿੰਘ ਵੀ ਮੌਜੂਦ ਸਨ।