ਸ਼ਿਵਾਸ਼ ਰਾਠੀ ਨੇ ਉਪ ਮੰਡਲ ਮੈਜਿਸਟਰੇਟ ਵਜੋਂ ਸੰਭਾਲਿਆ ਅਹੁੱਦਾ
ਸ਼ਿਵਾਸ਼ ਰਾਠੀ ਆਈ.ਏ.ਐੱਸ. ਨੇ ਉਪ ਮੰਡਲ ਮੈਜਿਸਟਰੇਟ ਨੰਗਲ ਵਜੋਂ ਸੰਭਾਲਿਆ ਅਹੁੱਦਾ
Publish Date: Thu, 12 Nov 2026 06:50 PM (IST)
Updated Date: Thu, 12 Nov 2026 06:51 PM (IST)
ਕੁਲਵਿੰਦਰ ਭਾਟੀਆ, ਪੰਜਾਬੀ ਜਾਗਰਣ, ਨੰਗਲ : ਸ਼ਿਵਾਸ਼ ਰਾਠੀ ਆਈਏਐੱਸ. ਨੇ ਅੱਜ ਨੰਗਲ ਵਿਖੇ ਉਪ ਮੰਡਲ ਮੈਜਿਸਟਰੇਟ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਦੇ ਅਹੁਦਾ ਸੰਭਾਲਣ ਨਾਲ ਨੰਗਲ ਸਬ ਡਵੀਜ਼ਨ ਦੇ ਪ੍ਰਸ਼ਾਸਨਿਕ ਕੰਮਕਾਜ ਦੀ ਜ਼ਿੰਮੇਵਾਰੀ ਹੁਣ ਉਨ੍ਹਾਂ ਦੇ ਮੋਢਿਆਂ ਤੇ ਹੋਵੇਗੀ। ਇਸ ਮੌਕੇ ਉਨ੍ਹਾਂ ਨੇ ਦਫ਼ਤਰ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਮੁਲਾਕਾਤ ਕਰਕੇ ਪ੍ਰਸ਼ਾਸਨਿਕ ਕੰਮਕਾਜ ਸਬੰਧੀ ਜਾਣਕਾਰੀ ਹਾਸਲ ਕੀਤੀ। ਸ਼ਿਵਾਸ਼ ਰਾਠੀ ਨੇ ਕਿਹਾ ਕਿ ਲੋਕਾਂ ਨੂੰ ਸਰਕਾਰੀ ਸੇਵਾਵਾਂ ਸਮੇਂ ਸਿਰ ਅਤੇ ਪਾਰਦਰਸ਼ੀ ਢੰਗ ਨਾਲ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਰਹੇਗੀ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਆਪਣੇ ਰੋਜ਼ਾਨਾ ਦੇ ਪ੍ਰਸ਼ਾਸਨਿਕ ਕੰਮਾਂ ਲਈ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ, ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਉਮੀਦਾਂ ਤੇ ਖਰਾ ਉਤਰਨਾ ਅਤੇ ਨੰਗਲ ਸਬ ਡਵੀਜ਼ਨ ਦੇ ਸਰਬਪੱਖੀ ਵਿਕਾਸ ਵਿੱਚ ਯੋਗਦਾਨ ਪਾਉਣਾ ਉਨ੍ਹਾਂ ਦਾ ਮੁੱਖ ਉਦੇਸ਼ ਰਹੇਗਾ।