ਸ਼੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ’ਚ ਬਾਲ ਦਿਵਸ ਮਨਾਇਆ ਸ਼੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਕੀਰਤਪੁਰ ਸਾਹਿਬ ਵਿਖੇ ਬਾਲ ਦਿਵਸ ਮਨਾਇਆ
Publish Date: Sat, 14 Nov 2026 03:48 PM (IST)
Updated Date: Sat, 14 Nov 2026 03:51 PM (IST)
ਜੰਗ ਬਹਾਦਰ ਸਿੰਘ, ਪੰਜਾਬੀ ਜਾਗਰਣ, ਸ੍ਰੀ ਕੀਰਤਪੁਰ ਸਾਹਿਬ : ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਸ਼੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ (ਬੀਬੀ ਮੂਲਾ ਦੇਵੀ ਖਾਲਸਾ ਪਬਲਿਕ ਸਕੂਲ )ਕੀਰਤਪੁਰ ਸਾਹਿਬ ਵਿਖੇ ਬਾਲ ਦਿਵਸ ਬੜੇ ਉਤਸ਼ਾਹ ਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਵੱਖ-ਵੱਖ ਪੇਸ਼ਕਾਰੀਆਂ ਦਿੱਤੀਆਂ ਗਈਆਂ, ਜਿਨ੍ਹਾਂ ਰਾਹੀਂ ਉਨ੍ਹਾਂ ਨੇ ਆਪਣੀ ਕਲਾ ਅਤੇ ਪ੍ਰਤਿਭਾ ਦਾ ਪ੍ਰਗਟਾਵਾ ਕੀਤਾ। ਸਮਾਗਮ ਦੌਰਾਨ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਰਲ ਕੇ ਕੇਕ ਕੱਟਿਆ ਅਤੇ ਇਸ ਦਿਨ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ। ਸਕੂਲ ਵੱਲੋਂ ਵਿਦਿਆਰਥੀਆਂ ਨੂੰ ਰਿਫਰੈਸ਼ਮੈਂਟ ਵੀ ਦਿੱਤੀ ਗਈ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਆਸ਼ਾ ਰਾਣੀ ਨੇ ਵਿਦਿਆਰਥੀਆਂ ਨੂੰ ਬਾਲ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਅਤੇ ਸਮਾਜ ਦੀ ਅਨਮੋਲ ਪੂੰਜੀ ਹਨ। ਹਰ ਬੱਚੇ ਅੰਦਰ ਕੋਈ ਨਾ ਕੋਈ ਵਿਸ਼ੇਸ਼ ਪ੍ਰਤਿਭਾ ਹੁੰਦੀ ਹੈ, ਜਿਸ ਨੂੰ ਪਛਾਣ ਕੇ ਨਿਖਾਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਮਨ ਲਗਾ ਕੇ ਪੜ੍ਹਾਈ ਕਰਨ, ਚੰਗੇ ਸੰਸਕਾਰ ਅਪਣਾਉਣ ਅਤੇ ਆਪਣੇ ਮਾਪਿਆਂ ’ਤੇ ਅਧਿਆਪਕਾਂ ਦਾ ਸਤਿਕਾਰ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਅਜਿਹੇ ਮੌਕੇ ਮਿਲਣੇ ਚਾਹੀਦੇ ਹਨ, ਜਿੱਥੇ ਉਹ ਆਪਣੀਆਂ ਰੁਚੀਆਂ ਅਤੇ ਯੋਗਤਾਵਾਂ ਦਾ ਖੁੱਲ੍ਹ ਕੇ ਪ੍ਰਗਟਾਵਾ ਕਰ ਸਕਣ। ਇਸ ਮੌਕੇ ਰੰਜਨਾ ਦੇਵੀ, ਪਰਵੀਨ , ਮਨਜੀਤ ਕੌਰ, ਸ਼ਾਲੀਨੀ ਸ਼ਰਮਾ, ਪਰਵਿੰਦਰ ਕੌਰ, ਲਵਲੀਨ ਕੌਰ ਤੇ ਨੀਰਜ ਬਿੰਦਰਾ ਤੋਂ ਇਲਾਵਾ ਵਿਦਿਆਰਥੀ ਤੇ ਸਮੂਹ ਸਕੂਲ ਸਟਾਫ਼ ਹਾਜ਼ਰ ਸੀ।