ਸ਼੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ’ਚ ਬਾਲ ਦਿਵਸ ਮਨਾਇਆ ਸ਼੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਬਾਲ ਦਿਵਸ ਮਨਾਇਆ
Publish Date: Sat, 14 Nov 2026 04:03 PM (IST)
Updated Date: Sat, 14 Nov 2026 04:06 PM (IST)
ਸੁਖਵਿੰਦਰ ਸੁੱਖੂ, ਪੰਜਾਬੀ ਜਾਗਰਣ, ਸ੍ਰੀ ਅਨੰਦਪੁਰ ਸਾਹਿਬ : ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਸ਼੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਬਾਲ ਦਿਵਸ ਬੜੇ ਉਤਸ਼ਾਹ ਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਲਈ ਬਾਲ ਸਭਾ ਦਾ ਆਯੋਜਨ ਕੀਤਾ ਗਿਆ ਜਿਸ ’ਚ ਵਿਦਿਆਰਥੀਆਂ ਵੱਲੋਂ ਵੱਖ-ਵੱਖ ਪੇਸ਼ਕਾਰੀਆਂ ਕੀਤੀਆਂ ਗਈਆਂ, ਜਿਨ੍ਹਾਂ ਰਾਹੀਂ ਉਨ੍ਹਾਂ ਨੇ ਆਪਣੀ ਕਲਾ ਤੇ ਪ੍ਰਤਿਭਾ ਦਾ ਪ੍ਰਗਟਾਵਾ ਕੀਤਾ। ਸਮਾਗਮ ਦੌਰਾਨ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਰਲ ਕੇ ਬਾਲ ਦਿਵਸ ਮਨਾਇਆ ਤੇ ਇਸ ਦਿਨ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ। ਸਕੂਲ ਵੱਲੋਂ ਵਿਦਿਆਰਥੀਆਂ ਨੂੰ ਰਿਫਰੈਸ਼ਮੈਂਟ ਵੀ ਦਿੱਤੀ ਗਈ । ਇਸ ਮੌਕੇ ਸਕੂਲ ਮੁਖੀ ਪ੍ਰਿੰਸੀਪਲ ਗੁਰਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਬਾਲ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਤੇ ਸਮਾਜ ਦੀ ਅਨਮੋਲ ਪੂੰਜੀ ਹਨ। ਹਰ ਬੱਚੇ ਅੰਦਰ ਕੋਈ ਨਾ ਕੋਈ ਵਿਸ਼ੇਸ਼ ਪ੍ਰਤਿਭਾ ਹੁੰਦੀ ਹੈ, ਜਿਸ ਨੂੰ ਪਛਾਣ ਕੇ ਨਿਖਾਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਮਨ ਲਗਾ ਕੇ ਪੜ੍ਹਾਈ ਕਰਨ, ਚੰਗੇ ਸੰਸਕਾਰ ਅਪਣਾਉਣ ਤੇ ਆਪਣੇ ਮਾਪਿਆਂ ਤੇ ਅਧਿਆਪਕਾਂ ਦਾ ਸਤਿਕਾਰ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਅਜਿਹੇ ਮੌਕੇ ਮਿਲਣੇ ਚਾਹੀਦੇ ਹਨ, ਜਿੱਥੇ ਉਹ ਆਪਣੀਆਂ ਰੁਚੀਆਂ ਤੇ ਯੋਗਤਾਵਾਂ ਦਾ ਖੁੱਲ੍ਹ ਕੇ ਪ੍ਰਗਟਾਵਾ ਕਰ ਸਕਣ। ਇਸ ਮੌਕੇ ਰਣਜੋਧ ਸਿੰਘ ਡੀਪੀਈ, ਮੁਕੇਸ਼ ਕੁਮਾਰ, ਬਲਦੀਪ ਕੌਰ, ਸੰਦੀਪ ਕੌਰ, ਆਂਸ਼ੂ, ਮਮਤਾ ਦੇਵੀ, ਰਜਿੰਦਰ ਕੌਰ, ਸਤਿੰਦਰ ਕੌਰ, ਕੰਵਲਜੀਤ ਕੌਰ, ਜਸਪ੍ਰੀਤ ਕੌਰ, ਸਪਨਾ ਰਾਣੀ, ਦੀਪਾਂਜਲੀ ਸ਼ਰਮਾ, ਸ਼ਾਂਤੀ ਦੇਵੀ, ਨਰਿੰਦਰ ਕੌਰ, ਡੇਜੀ,ਅਮਰਜੀਤ ਕੌਰ, ਕਰਮਜੀਤ ਕੌਰ,ਮੋਨਿਕਾ, ਰਾਕੇਸ਼ ਬੇਦੀ ਤੋਂ ਇਲਾਵਾ ਸਮੂਹ ਵਿਦਿਆਰਥੀ ਹਾਜ਼ਰ ਸਨ।