ਆਧੁਨਿਕ ਟਰੋਮਾ ਸੈਂਟਰ ਦਾ ਨੀਂਹ ਪੱਥਰ ਰੱਖਣਾ ਸ਼ਲਾਘਾਯੋਗ ਕਦਮ : ਡਾ ਸ਼ਮਸ਼ੇਰ ਸਿੰਘ ਸ੍ਰੀ ਅਨੰਦਪੁਰ ਸਾਹਿਬ ਵਿੱਚ ਆਧੁਨਿਕ ਟਰੋਮਾ ਸੈਂਟਰ ਦਾ ਨੀਂਹ ਪੱਥਰ ਰੱਖਣਾ ਬਹੁਤ ਹੀ ਸ਼ਲਾਂਗਾ ਯੋਗ ਕਦਮ: ਡਾ ਸ਼ਮਸ਼ੇਰ ਸਿੰਘ ਸ਼ੇਰਾ
Publish Date: Sat, 14 Nov 2026 05:05 PM (IST)
Updated Date: Sat, 14 Nov 2026 05:06 PM (IST)
ਨਰਿੰਦਰ ਸੈਣੀ, ਪੰਜਾਬੀ ਜਾਗਰਣ, ਸ੍ਰੀ ਕੀਰਤਪੁਰ ਸਾਹਿਬ : ਜਿੱਥੇ ਅੱਜ ਪੰਜਾਬ ਦੇ ਸਿੱਖਿਆ ਮੰਤਰੀ ਹਲਕਾ ਵਿਧਾਇਕ ਹਰਜੋਤ ਸਿੰਘ ਬੈਂਸ ਵੱਲੋਂ ਗੁਰੂ ਤੇਗ ਬਹਾਦਰ ਸਾਹਿਬ ਵੱਲੋਂ ਵਰੋਸਾਈ ਹੋਈ ਧਰਤੀ ਸ੍ਰੀ ਅਨੰਦਪੁਰ ਸਾਹਿਬ ’ਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ 6 ਕਰੋੜ ਦੀ ਲਾਗਤ ਨਾਲ ਅਤਿ ਆਧੁਨਿਕ ਟਰੋਮਾ ਸੈਂਟਰ ਦਾ ਨੀਂਹ ਪੱਥਰ ਰੱਖਿਆ ਗਿਆ। ਇਹ ਮਨੁੱਖੀ ਕੀਮਤੀ ਜਾਨਾਂ ਨੂੰ ਬਚਾਉਣ ਦਾ ਵਧੀਆ ਉਪਰਾਲਾ ਹੈ। ਅਤਿ ਆਧੁਨਿਕ ਟਰੋਮਾ ਸੈਂਟਰ ਬਣਨ ਦੇ ਨਾਲ ਹਿਮਾਚਲ ਪ੍ਰਦੇਸ਼ ਦਾ ਕੁਝ ਇਲਾਕਾ ਨੰਗਲ, ਨੂਰਪੁਰ ਬੇਦੀ ਦੀ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਕੀਰਤਪੁਰ ਸਾਹਿਬ, ਭਰਤਗੜ੍ਹ ,ਘਨੌਲੀ, ਰੂਪਨਗਰ ਤੱਕ ਦੇ ਇਲਾਕੇ ਨੂੰ ਵੱਡਾ ਫਾਇਦਾ ਹੋਵੇਗਾ ਕਿਉਂਕਿ ਜਖ਼ਮੀ ਹਾਲਤ ’ਚ ਮਰੀਜ਼ਾਂ ਨੂੰ ਲੈ ਕੇ ਪੀਜੀਆਈ ਚੰਡੀਗੜ੍ਹ ਪਹੁੰਚਣ ਤੱਕ ਜਿੱਥੇ ਬਹੁਤ ਸਮਾਂ ਲੱਗਦਾ ਸੀ ਕਈ ਵਾਰ ਕੀਮਤੀ ਜਾਨਾਂ ਨਹੀਂ ਬਚਾਈਆਂ ਜਾ ਸਕਦੀਆਂ ਸਨ ਕਿਉਂਕਿ ਨੰਗਲ ਤੋਂ ਪੀਜੀਆਈ ਚੰਡੀਗੜ੍ਹ ਦੀ ਦੂਰੀ ਲਗਭਗ 100 ਕਿਲੋਮੀਟਰ ਬਣ ਜਾਂਦੀ ਹੈ। ਨੈਸ਼ਨਲ ਹਾਈਵੇ 21 ਤੇ 205 ਉੱਤੇ ਟਰੈਫਿਕ ਬਹੁਤ ਜ਼ਿਆਦਾ ਹੋਣ ਕਾਰਨ ਅਕਸਰ ਹੀ ਹਾਦਸੇ ਵਾਪਰਦੇ ਰਹਿੰਦੇ ਹਨ ਕੀਮਤੀ ਜਾਨਾਂ ਨੂੰ ਬਚਾਉਣ ਦੇ ਲਈ ਅਜਿਹੇ ਟਰੋਮਾ ਸੈਂਟਰ ਦੀ ਮੁੱਖ ਲੋੜ ਸੀ। ਪੇਸ਼ੇ ਦੇ ਤੌਰ ’ਤੇ ਡਾਕਟਰ ਹੋਣ ਨਾਤੇ ਮੈਂ ਇਸ ਸਰਕਾਰ ਦੇ ਕਦਮ ਦੀ ਸ਼ਲਾਂਘਾ ਕਰਦਾ ਹਾਂ। ਪੰਜਾਬ ਸਰਕਾਰ ਤੇ ਸਿੱਖਿਆ ਮੰਤਰੀ ਤੋਂ ਉਮੀਦ ਵੀ ਕਰਦਾ ਹਾਂ ਕਿ ਇਸ ਟਰੋਮਾ ਸੈਂਟਰ ਨੂੰ ਜਲਦੀ ਤੋਂ ਜਲਦੀ ਤਿਆਰ ਕਰਵਾ ਕੇ ਇਸ ’ਚ ਲੋੜੀਂਦਾ ਸਾਜੋ ਸਮਾਨ ਤੇ ਨਵਾਂ ਸਟਾਫ ਵੀ ਭਰਤੀ ਕੀਤਾ ਜਾਵੇ ਤਾਂ ਜੋ ਇਲਾਕੇ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਮਿਲ ਸਕਣ। ਇਸ ਨਾਲ ਸੜਕੀ ਹਾਦਸਿਆਂ ’ਚ ਜ਼ਖਮੀ ਹੋਏ ਰਾਹਗੀਰਾਂ ਨੂੰ ਵੀ ਤੁਰੰਤ ਡਾਕਟਰੀ ਸਹਾਇਤਾ ਮਿਲ ਸਕੇਗੀ ਤੇ ਇਨ੍ਹਾਂ ਦੀਆਂ ਜਾਨਾਂ ਬਚਾਈਆਂ ਜਾ ਸਕਣਗੀਆਂ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਡਾਕਟਰ ਸ਼ਮਸ਼ੇਰ ਸਿੰਘ ਸ਼ੇਰਾਂ ਨੇ ਚੋਣਵੇਂ ਪੱਤਰਕਾਰਾਂ ਨਾਲ ਜਾਣਕਾਰੀ ਸਾਂਝੀ ਕੀਤੀ।