ਖਾਲਸਾ ਸਕੂਲ ਵਿਖੇ ਬਾਲ ਦਿਵਸ ਮੌਕੇ ਮਨੋਰੰਜਕ ਖੇਡਾਂ ਕਰਵਾਈਆਂ ਖਾਲਸਾ ਸਕੂਲ ਵਿਖੇ ਬਾਲ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ
Publish Date: Sat, 14 Nov 2026 05:47 PM (IST)
Updated Date: Sat, 14 Nov 2026 05:48 PM (IST)
ਸੁਖਵਿੰਦਰ ਸੁੱਖੂ, ਪੰਜਾਬੀ ਜਾਗਰਣ, ਸ੍ਰੀ ਅਨੰਦਪੁਰ ਸਾਹਿਬ : ਚੀਫ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੀ ਇਲਾਕੇ ਦੀ ਸਭ ਤੋਂ ਪੁਰਾਤਨ ਵਿਦਿਅਕ ਸੰਸਥਾ ਐੱਸਜੀਐੱਸ ਖ਼ਾਲਸਾ ਸੀ. ਸੈ. ਸਕੂਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਬਾਲ ਦਿਵਸ ਧੂਮ ਧਾਮ ਨਾਲ ਮਨਾਇਆ ਗਿਆ। ਇਸ ਪ੍ਰੋਗਰਾਮ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਪ੍ਰਿੰਸੀਪਲ ਸੁਖਪਾਲ ਕੌਰ ਵਾਲੀਆ ਨੇ ਦੱਸਿਆ ਕਿ ਬਾਲ ਦਿਵਸ ਨੂੰ ਸਮਰਪਿਤ ਸਕੂਲ ’ਚ ਵਿਦਿਆਰਥੀਆਂ ਦੀਆਂ ਮਨੋਰੰਜਕ ਖੇਡਾਂ ਕਰਵਾਈਆਂ ਗਈਆਂ। ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ’ਚ ਨੰਬਰਦਾਰ ਕੁਲਦੀਪ ਸਿੰਘ ਸਕੂਲ ਦੇ ਪੱਤਰ ਵਿਹਾਰਕ ਤੇ ਡਾਇਰੈਕਟਰ ਐਜੂਕੇਸ਼ਨ ਗੁਰਮਿੰਦਰ ਸਿੰਘ ਭੁੱਲਰ ਉਚੇਚੇ ਤੌਰ ’ਤੇ ਸ਼ਾਮਿਲ ਹੋਏ । ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡਾਂ ਦਾ ਰਸਮੀ ਉਦਘਾਟਨ ਡਾਇਰੈਕਟਰ ਐਜੂਕੇਸ਼ਨ ਗੁਰਵਿੰਦਰ ਸਿੰਘ ਭੁੱਲਰ ਅਤੇ ਨੰਬਰਦਾਰ ਕੁਲਦੀਪ ਸਿੰਘ ਵੱਲੋਂ ਸਾਂਝੇ ਰੂਪ ’ਚ ਕੀਤਾ ਗਿਆ। ਇਸ ਮੌਕੇ ’ਤੇ ਬੋਲਦਿਆਂ ਗੁਰਮਿੰਦਰ ਸਿੰਘ ਭੁੱਲਰ ਨੇ ਕਿਹਾ ਕਿ ਖੇਡਾਂ ਵਿਅਕਤੀਤਵ ਦੇ ਵਿਕਾਸ ਦੇ ਲਈ ਬਹੁਤ ਜਰੂਰੀ ਹਨ। ਉਨ੍ਹਾਂ ਕਿਹਾ ਕਿ ਖੇਡਾਂ ਖੇਡਣ ਦੇ ਨਾਲ ਵਿਦਿਆਰਥੀਆਂ ਦੇ ’ਚ ਅਨੁਸ਼ਾਸਨ, ਸਵੈ ਵਿਸ਼ਵਾਸ ਤੇ ਮਿਲ ਕੇ ਕੰਮ ਕਰਨ ਦੀ ਭਾਵਨਾ ਪੈਦਾ ਹੁੰਦੀ ਹੈ। ਇਨ੍ਹਾਂ ਖੇਡਾਂ ’ਚ ਵਿਦਿਆਰਥੀਆਂ ਦੇ ਨਾਲ-ਨਾਲ ਉਨ੍ਹਾਂ ਦੇ ਮਾਤਾ-ਪਿਤਾ ਨੇ ਵੀ ਵੱਧ ਚੜ੍ਹ ਕੇ ਹਿੱਸਾ ਲਿਆ ਤੇ ਮਾਤਾ-ਪਿਤਾ ਦੀਆਂ ਵੀ ਖੇਡਾਂ ਕਰਵਾਈਆਂ ਗਈਆਂ। ਪ੍ਰਿੰਸੀਪਲ ਸੁਖਪਾਲ ਕੌਰ ਵਾਲੀਆ ਨੇ ਦੱਸਿਆ ਕਿ ਵਿਦਿਆਰਥੀਆਂ ਦੇ ਖਾਣ-ਪੀਣ ਲਈ ਅਲੱਗ-ਅਲੱਗ ਤਰ੍ਹਾਂ ਦੇ ਫੂਡ ਕਾਰਨਰ ਵੀ ਲਗਾਏ ਗਏ ਸਨ। ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਤਾ-ਪਿਤਾ ਨੇ ਵੱਖ-ਵੱਖ ਭੋਜਨਾਂ ਦਾ ਅਨੰਦ ਮਾਣਿਆ। ਇਸ ਮੌਕੇ ਉੱਤੇ ਸ਼੍ਰੀਮਤੀ ਬਲਵੀਰ ਕੌਰ, ਐੱਨਸੀਸੀ ਅਫ਼ਸਰ ਰਣਜੀਤ ਸਿੰਘ, ਜਸਪ੍ਰੀਤ ਸਿੰਘ, ਹਰਸ਼ਦੀਪ ਕੌਰ, ਵਨੀਤਾ ਸ਼ਰਮਾ, ਅਨੁਬਾਲਾ, ਸ਼ਿਵਾਨੀ, ਡਾ ਹਰਮਨਪ੍ਰੀਤ ਸਿੰਘ, ਕੁਲਦੀਪ ਕੌਰ, ਸ਼ੁਭਰਾ ਸ਼ਰਮਾ, ਪ੍ਰਭਜੋਤ ਕੌਰ, ਪਰਮਜੀਤ ਕੌਰ, ਦਲਜੀਤ ਕੌਰ, ਸਿਮਰਨਪ੍ਰੀਤ ਕੌਰ, ਜਤਿੰਦਰ ਕੌਰ ਹਰਕੀਰਤ ਕੌਰ, ਅਮਨਦੀਪ ਕੌਰ, ਪਰਮਿੰਦਰ ਕੌਰ, ਸ਼ਿਵਾਨੀ, ਹਰਵਿੰਦਰ ਕੌਰ ਸਮੇਤ ਸਮੂਹ ਸਟਾਫ ਹਾਜ਼ਰ ਸੀ।