ਸਕੂਲ ਆਫ ਐਮੀਨੈਂਸ’ਚ ਉਤਸ਼ਾਹ ਨਾਲ ਮਨਾਇਆ ਬਾਲ ਦਿਵਸ ਸਕੂਲ ਆਫ ਐਮੀਨੈਂਸ, ਕੀਰਤਪੁਰ ਸਾਹਿਬ ਵਿਖੇ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਬਾਲ ਦਿਵਸ
Publish Date: Sat, 14 Nov 2026 06:07 PM (IST)
Updated Date: Sat, 14 Nov 2026 06:09 PM (IST)
ਨਰਿੰਦਰ ਸੈਣੀ, ਪੰਜਾਬੀ ਜਾਗਰਣ, ਸ੍ਰੀ ਕੀਰਤਪੁਰ ਸਾਹਿਬ: ਸਥਾਨਕ ਸਕੂਲ ਆਫ ਐਮੀਨੈਂਸ, ਕੀਰਤਪੁਰ ਸਾਹਿਬ ਵਿਖੇ ਅੱਜ ਬਾਲ ਦਿਵਸ (ਚਿਲਡਰਨ ਡੇ) ਬੜੀ ਧੂਮਧਾਮ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਸਮੂਹ ਸਟਾਫ਼ ਵੱਲੋਂ ਵਿਦਿਆਰਥੀਆਂ ਦੀ ਖੁਸ਼ੀ ਲਈ ਵਿਸ਼ੇਸ਼ ਤੌਰ ’ਤੇ ਦੁਪਹਿਰ ਦੇ ਭੋਜਨ ਦਾ ਪ੍ਰਬੰਧ ਕੀਤਾ ਗਿਆ, ਜਿਸ ਦਾ ਬੱਚਿਆਂ ਨੇ ਖੂਬ ਆਨੰਦ ਮਾਣਿਆ। ਸਮਾਗਮ ਦੌਰਾਨ ਵਿਦਿਆਰਥੀਆਂ ਵੱਲੋਂ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ, ਜਿਸ ’ਚ ਬੱਚਿਆਂ ਨੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਬੱਚਿਆਂ ਦਾ ਉਤਸ਼ਾਹ ਵਧਾਉਣ ਲਈ ਸਕੂਲ ਦੇ ਅਧਿਆਪਕਾਂ ਵੱਲੋਂ ਵੀ ਇਸ ਸੱਭਿਆਚਾਰਕ ਪ੍ਰੋਗਰਾਮ ’ਚ ਵਿਸ਼ੇਸ਼ ਤੌਰ ’ਤੇ ਹਿੱਸਾ ਲਿਆ ਗਿਆ, ਜਿਸ ਨੇ ਸਮਾਗਮ ਨੂੰ ਹੋਰ ਵੀ ਯਾਦਗਾਰ ਬਣਾ ਦਿੱਤਾ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ (ਇੰਚਾਰਜ) ਸ਼ਿਖਾ ਅਰੋੜਾ ਨੇ ਬੱਚਿਆਂ ਨੂੰ ਬਾਲ ਦਿਵਸ ਦੀ ਵਧਾਈ ਦਿੱਤੀ ਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਆਪਣਾ ਆਸ਼ੀਰਵਾਦ ਦਿੱਤਾ। ਉਨ੍ਹਾਂ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਕਰਨ ਤੇ ਜੀਵਨ ’ਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਇਸ ਸਮਾਗਮ ਦੌਰਾਨ ਸਕੂਲ ਆਫ ਐਮੀਨੈਂਸ ਦਾ ਸਮੂਹ ਸਟਾਫ਼ ਜਿਨ੍ਹਾਂ ’ਚ ਅਮਰਜੀਤ ਸਿੰਘ, ਤੇਜਿੰਦਰ ਕੌਰ, ਅੰਜੂ ਬਾਲਾ, ਕੁਲਵਿੰਦਰ ਕੌਰ, ਗੁਰਸੇਵਕ ਸਿੰਘ, ਪਰਮਿੰਦਰ ਸਿੰਘ, ਭੁਪਿੰਦਰ ਸਿੰਘ, ਪ੍ਰੇਮ ਸਿੰਘ, ਸਰਬਜੀਤ ਸਿੰਘ, ਵਿਪਨ ਕੁਮਾਰ, ਹਨੀ ਜੱਸਲ, ਮਨਜੀਤ ਕੌਰ, ਸੁਮਿਤਾ ਕੁਮਾਰੀ, ਜਸਵੰਤ ਕੌਰ, ਪ੍ਰੀਤੀ ਚੱਢਾ, ਰਵਿੰਦਰਜੀਤ ਕੌਰ, ਕਮਲਜੀਤ ਕੌਰ, ਜੋਤੀ ਬਾਲਾ ਤੇ ਕੈਂਪਸ ਮੈਨੇਜਰ ਗੁਰਮੀਤ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।