ਭਾਜਪਾ ਆਗੂਆਂ ਵਲੋਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵਿਚਾਰਾਂ ਭਾਜਪਾ ਆਗੂਆਂ ਵਲੋਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੀਤੀ ਵਿਸ਼ੇਸ਼ ਮੀਟਿੰਗ
Publish Date: Sun, 15 Nov 2026 04:20 PM (IST)
Updated Date: Sun, 15 Nov 2026 04:21 PM (IST)
ਗੁਰਨਾਮ ਸਿੰਘ ਭੱਲੜੀ, ਪੰਜਾਬੀ ਜਾਗਰਣ, ਨੰਗਲ : ਸ੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ’ਚ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਦੀ ਚੋਣ ਰਣਨੀਤੀ ਤਿਆਰ ਕਰਨ, ਪਾਰਟੀ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਤੇ ਆਗੂਆਂ ਤੇ ਵਰਕਰਾਂ ਵਿਚਕਾਰ ਆਪਸੀ ਤਾਲਮੇਲ ਵਧਾਉਣ ਲਈ ਸੀਨੀਅਰ ਭਾਜਪਾ ਆਗੂ ਕ੍ਰਿਸ਼ਨ ਕੁਮਾਰ ਬੇਦੀ ਦੀ ਪ੍ਰਧਾਨਗੀ ਹੇਠ ਇੱਕ ਅਹਿਮ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦੌਰਾਨ ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ, ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ, ਬੂਥ ਪੱਧਰ ’ਤੇ ਸੰਗਠਨ ਨੂੰ ਮਜ਼ਬੂਤ ਕਰਨ ਤੇ ਸ੍ਰੀ ਅਨੰਦਪੁਰ ਸਾਹਿਬ ਹਲਕੇ ’ਚ ਭਾਜਪਾ ਦੀ ਜਿੱਤ ਯਕੀਨੀ ਬਣਾਉਣ ਸਬੰਧੀ ਵੱਖ-ਵੱਖ ਪਹਿਲੂਆਂ ’ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਸਾਰੇ ਆਗੂਆਂ ਨੇ ਆਪਸੀ ਏਕਤਾ ਤੇ ਤਾਲਮੇਲ ਨਾਲ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ’ਤੇ ਜ਼ੋਰ ਦਿੱਤਾ। ਇਸ ਮੌਕੇ ਭਾਜਪਾ ਰਾਜੇਸ਼ ਚੌਧਰੀ ਤੇ ਆਗੂ ਗੋਵਰਧਨ ਸੋਨੀ ਜੀ.ਡੀ. ਨੇ ਕਿਹਾ ਕਿ ਭਾਜਪਾ ਇੱਕ ਪਰਿਵਾਰ ਹੈ ਤੇ ਸੰਗਠਨ ਦੀ ਏਕਤਾ ਹੀ ਸਾਡੀ ਸਭ ਤੋਂ ਵੱਡੀ ਤਾਕਤ ਹੈ। ਸਾਡਾ ਸਾਰਿਆਂ ਦਾ ਇੱਕੋ-ਇੱਕ ਟੀਚਾ ਪਾਰਟੀ ਨੂੰ ਮਜ਼ਬੂਤ ਕਰਨਾ ਤੇ ਆਗਾਮੀ ਵਿਧਾਨ ਸਭਾ ਚੋਣਾਂ ’ਚ ਸ੍ਰੀ ਆਨੰਦਪੁਰ ਸਾਹਿਬ ਹਲਕੇ ਤੋਂ ਭਾਜਪਾ ਦੀ ਜਿੱਤ ਯਕੀਨੀ ਬਣਾਉਣਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਪਾਰਟੀ ਹਾਈਕਮਾਂਡ ਵੱਲੋਂ ਜਿਸ ਵੀ ਆਗੂ ਜਾਂ ਵਰਕਰ ਨੂੰ ਉਮੀਦਵਾਰ ਵਜੋਂ ਜਿੰਮੇਵਾਰੀ ਸੌਂਪੀ ਜਾਵੇਗੀ, ਸਮੂਹ ਆਗੂ ਤੇ ਵਰਕਰ ਪੂਰੀ ਇਕਜੁੱਟਤਾ, ਸਮਰਪਣ ਤੇ ਤਨਦੇਹੀ ਨਾਲ ਉਸ ਦੇ ਹੱਕ ’ਚ ਕੰਮ ਕਰਨਗੇ। ਪਾਰਟੀ ਦੀ ਜਿੱਤ ਲਈ ਸਾਰੇ ਮਿਲ ਕੇ ਸਾਂਝੇ ਯਤਨ ਕਰਨਗੇ। ਮੀਟਿੰਗ ’ਚ ਰਾਜੇਸ਼ ਚੌਧਰੀ, ਗੋਵਰਧਨ ਸੋਨੀ, ਬਲਰਾਮ ਪਰਾਸ਼ਰ, ਰਾਕੇਸ਼ ਪੰਮੀ, ਨਿਪੁਨ ਸੋਨੀ, ਸਤਵੀਰ ਰਾਣਾ, ਟਿੱਕਾ ਯਸ਼ਵੀਰ ਸਿੰਘ, ਰਾਕੇਸ਼ ਮਰਕਨ ਤੇ ਅਜੇ ਮਹਿੰਦਲੀ ਸਮੇਤ ਹੋਰ ਭਾਜਪਾ ਆਗੂ ਹਾਜ਼ਰ ਸਨ।