ਪਿੰਡ ਮੀਰਪੁਰ ਨੂੰ ਦਿਨੇਸ਼ ਚੱਢਾ ਦੇ ਕੋਟੇ ’ਚੋਂ 5 ਲੱਖ ਦੀ ਗ੍ਰਾਂਟ ਪਿੰਡ ਮੀਰਪੁਰ ਦੀ ਪੰਚਾਇਤ ਨੂੰ ਵਿਧਾਇਕ ਦਿਨੇਸ਼ ਚੱਢਾ ਦੇ ਕੋਟੇ ਵਿੱਚੋਂ 5 ਲੱਖ ਰੁਪਏ ਦੀ ਗ੍ਰਾਂਟ ਭੇਟ
Publish Date: Sun, 15 Nov 2026 04:22 PM (IST)
Updated Date: Sun, 15 Nov 2026 04:24 PM (IST)
ਨੋਟ ਇਸ਼ਤਿਹਾਰ ਪਾਰਟੀ ਹੈ ਦੇਸਰਾਜ ਸੈਣੀ ਤੇ ਸਰਪੰਚ ਅਵਤਾਰ ਸਿੰਘ ਕੂੰਨਰ ਨੇ ਪੰਚਾਇਤ ਨੂੰ ਸੌਂਪਿਆ ਚੈੱਕ ਦਿਨੇਸ਼ ਹੱਲਣ, ਪੰਜਾਬੀ ਜਾਗਰਣ, ਨੂਰਪੁਰਬੇਦੀ : ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵੱਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਨੂੰ ਪਹਿਲ ਦੇਣ ਦੀ ਲੜੀ ਤਹਿਤ ਪਿੰਡ ਮੀਰਪੁਰ ਦੀ ਗ੍ਰਾਮ ਪੰਚਾਇਤ ਨੂੰ 5 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ। ਇਸ ਗ੍ਰਾਂਟ ਦਾ ਚੈੱਕ ਵਿਧਾਇਕ ਦਿਨੇਸ਼ ਚੱਢਾ ਦੀ ਟੀਮ ਦੇ ਮੈਂਬਰ ਤੇ ਜ਼ਿਲ੍ਹਾ ਪਰਿਸ਼ਦ ਦੇ ਵਾਈਸ ਚੇਅਰਮੈਨ ਦੇਸਰਾਜ ਸੈਣੀ ਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਵਿਧਾਨ ਸਭਾ ਹਲਕਾ ਰੋਪੜ ਦੇ ਕੋਆਰਡੀਨੇਟਰ ਸਰਪੰਚ ਅਵਤਾਰ ਸਿੰਘ ਕੂੰਨਰ ਵੱਲੋਂ ਪਿੰਡ ਮੀਰਪੁਰ ਦੀ ਸਰਪੰਚ ਰਿੰਕੂ ਮੀਰਪੁਰ ਤੇ ਸਮੁੱਚੇ ਪੰਚਾਇਤ ਮੈਂਬਰਾਂ ਨੂੰ ਸੌਂਪਿਆ ਗਿਆ। ਇਸ ਮੌਕੇ ਦੇਸਰਾਜ ਸੈਣੀ ਨੇ ਕਿਹਾ ਕਿ ਵਿਧਾਇਕ ਦਿਨੇਸ਼ ਚੱਢਾ ਵੱਲੋਂ ਹਲਕੇ ਦੇ ਪਿੰਡਾਂ ’ਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਤੇ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜ ਕਰਵਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਦਾ ਵਿਕਾਸ ਹੀ ਹਲਕੇ ਦੀ ਤਰੱਕੀ ਦਾ ਅਸਲ ਆਧਾਰ ਹੈ। ਇਸ ਲਈ ਗ੍ਰਾਂਟਾਂ ਜਾਰੀ ਕਰਨ ਸਮੇਂ ਪਿੰਡਾਂ ਦੀਆਂ ਜ਼ਰੂਰਤਾਂ ਨੂੰ ਧਿਆਨ ’ਚ ਰੱਖਿਆ ਜਾ ਰਿਹਾ ਹੈ। ਉਨ੍ਹਾਂ ਪੰਚਾਇਤ ਨੂੰ ਅਪੀਲ ਕੀਤੀ ਕਿ ਇਸ ਰਾਸ਼ੀ ਦੀ ਵਰਤੋਂ ਪਿੰਡ ਦੇ ਸਾਂਝੇ ਤੇ ਲੋਕ ਹਿੱਤ ਵਾਲੇ ਵਿਕਾਸ ਕਾਰਜਾਂ ਲਈ ਪੂਰੀ ਪਾਰਦਰਸ਼ਤਾ ਨਾਲ ਕੀਤੀ ਜਾਵੇ। ਇਸ ਮੌਕੇ ਸਰਪੰਚ ਅਵਤਾਰ ਸਿੰਘ ਕੂੰਨਰ ਨੇ ਕਿਹਾ ਕਿ ਵਿਧਾਇਕ ਦਿਨੇਸ਼ ਚੱਢਾ ਹਲਕੇ ਦੇ ਪਿੰਡਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਗੰਭੀਰਤਾ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਨੂੰ ਵਿਕਾਸ ਦੀਆਂ ਸਹੂਲਤਾਂ ਨਾਲ ਜੋੜਨਾ ਤੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਪਿੰਡ ਮੀਰਪੁਰ ਲਈ ਦਿੱਤੀ ਗਈ 5 ਲੱਖ ਰੁਪਏ ਦੀ ਗ੍ਰਾਂਟ ਨਾਲ ਪਿੰਡ ਦੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਮਿਲੇਗੀ। ਇਸ ਮੌਕੇ ਸਰਪੰਚ ਰਿੰਕੂ ਮੀਰਪੁਰ ਤੇ ਸਮੁੱਚੇ ਪੰਚਾਇਤ ਮੈਂਬਰਾਂ ਨੇ ਵਿਧਾਇਕ ਦਿਨੇਸ਼ ਚੱਢਾ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਗ੍ਰਾਂਟ ਦੀ ਰਾਸ਼ੀ ਪਿੰਡ ਦੇ ਵਿਕਾਸ ਕਾਰਜਾਂ ਲਈ ਸਹੀ ਢੰਗ ਨਾਲ ਖਰਚ ਕੀਤੀ ਜਾਵੇਗੀ।