ਤੀਰਥ ਯਾਤਰਾ ਤਹਿਤ ਬੱਢਲ ਲੋਅਰ ਤੋਂ ਬੱਸ ਰਵਾਨਾ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਢਲ ਲੋਅਰ ਤੋਂ ਬੱਸ ਰਵਾਨਾ
Publish Date: Sun, 15 Nov 2026 05:29 PM (IST)
Updated Date: Sun, 15 Nov 2026 05:30 PM (IST)
ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਮੁਫ਼ਤ ਦਰਸ਼ਨ ਕਰਵਾਉਣਾ ਸਰਕਾਰ ਦਾ ਸ਼ਲਾਘਾਯੋਗ ਉਪਰਾਲਾ : ਕੈਬਨਿਟ ਮੰਤਰੀ ਸੁਖਵਿੰਦਰ ਸੁੱਖੂ, ਪੰਜਾਬੀ ਜਾਗਰਣ, ਸ਼੍ਰੀ ਅਨੰਦਪੁਰ ਸਾਹਿਬ : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਦੇ ਪਿੰਡ ਬੱਢਲ ਲੋਅਰ ਤੋਂ ਸ਼ਰਧਾਲੂਆਂ ਦੀ ਬੱਸ ਨੂੰ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਨੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਬਜ਼ੁਰਗਾਂ ਤੇ ਹੋਰ ਸ਼ਰਧਾਲੂਆਂ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਇਹ ਵਿਸ਼ੇਸ਼ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਰਾਹੀਂ ਸ਼ਰਧਾਲੂਆਂ ਨੂੰ ਆਪਣੀ ਆਸਥਾ ਅਨੁਸਾਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰੀ ਮੌਕਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦੀ ਹੈ ਤੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਇਹ ਯੋਜਨਾ ਸਮਾਜ ਦੇ ਬਜ਼ੁਰਗ ਵਰਗ ਨੂੰ ਮਾਣ-ਸਤਿਕਾਰ ਦੇਣ ਤੇ ਉਨ੍ਹਾਂ ਦੀਆਂ ਧਾਰਮਿਕ ਇੱਛਾਵਾਂ ਪੂਰੀਆਂ ਕਰਨ ਵੱਲ ਇੱਕ ਅਹਿਮ ਕਦਮ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਹੈ ਕਿ ਸੂਬੇ ਦੇ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਮਿਲਣ ਤੇ ਉਹ ਬਿਨਾਂ ਕਿਸੇ ਆਰਥਿਕ ਬੋਝ ਦੇ ਆਪਣੀ ਸ਼ਰਧਾ ਅਨੁਸਾਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰ ਸਕਣ। ਇਸ ਮੌਕੇ ਪਿੰਡ ਵਾਸੀਆਂ ਤੇ ਯਾਤਰਾ ’ਤੇ ਜਾ ਰਹੇ ਸ਼ਰਧਾਲੂਆਂ ਨੇ ਪੰਜਾਬ ਸਰਕਾਰ ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦਾ ਧੰਨਵਾਦ ਕੀਤਾ। ਬੱਸ ਰਵਾਨਾ ਹੋਣ ਸਮੇਂ ਸ਼ਰਧਾਲੂਆਂ ’ਚ ਕਾਫ਼ੀ ਉਤਸ਼ਾਹ ਤੇ ਖੁਸ਼ੀ ਦੇਖਣ ਨੂੰ ਮਿਲੀ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਉਪਰਾਲੇ ਨਾਲ ਉਨ੍ਹਾਂ ਨੂੰ ਪਰਿਵਾਰਕ ਤੇ ਆਰਥਿਕ ਜ਼ਿੰਮੇਵਾਰੀਆਂ ਦੇ ਬਾਵਜੂਦ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ। ਇਸ ਮੌਕੇ ਟਰੱਕ ਯੂਨੀਅਨ ਪ੍ਰਧਾਨ ਰੋਹਿਤ ਕਾਲੀਆ,ਆਪ ਆਗੂ ਗੁਰਮੀਤ ਸਿੰਘ ਕਲੋਤਾ ,ਪੰਡਿਤ ਬਾਲ ਕ੍ਰਿਸ਼ਨ ਪਾਠਕ ,ਗਗਨ ਨੱਡਾ ,ਬਬਲੂ ਪੰਡਿਤ ,ਜਸਮੇਰ ਸਿੰਘ ਰਾਣਾ ,ਚੇਤ ਰਾਮ ,ਨਿਸ਼ਾਂਤ ਕਾਲੀਆ ,ਦੀਪਕ ਨੱਡਾ ,ਅੰਕੁਸ਼ ਪਾਠਕ ,ਤਿਲਕ ਰਾਜ ਪਾਠਕ,ਧਰਮਿੰਦਰ ਕਾਲੀਆ ਹਾਜ਼ਰ ਸਨ ।