ਮਾਸਟਰ ਕਾਡਰ ਦਾ ਨੋਟੀਫਿਕੇਸ਼ਨ ਜਾਰੀ ਕਰਵਾਉਣ ਨੂੰ ਲੈਕੇ ਸਿੱਖਿਆ ਮੰਤਰੀ ਦੇ ਪਿੰਡ ਧਰਨਾ ਮਾਸਟਰ ਕਾਡਰ ਦਾ ਨੋਟੀਫਿਕੇਸ਼ਨ ਜਾਰੀ ਕਰਵਾਉਣ ਨੂੰ ਲੈਕੇ ਸਿੱਖਿਆ ਮੰਤਰੀ ਦੇ ਪਿੰਡ ਲਾਇਆ ਧਰਨਾ
Publish Date: Sun, 15 Nov 2026 05:54 PM (IST)
Updated Date: Sun, 15 Nov 2026 05:57 PM (IST)
ਬੈਰੀਕੇਡ ਤੋੜ ਕੇ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਡਟੇ ਬੇਰੁਜ਼ਗਾਰ ਅਧਿਆਪਕ ਸੁਖਵਿੰਦਰ ਸੁੱਖੂ, ਪੰਜਾਬੀ ਜਾਗਰਣ, ਸ੍ਰੀ ਆਨੰਦਪੁਰ ਸਾਹਿਬ: ਮਾਸਟਰ ਕਾਡਰ ਦੀ ਭਰਤੀ ਦਾ ਨੋਟੀਫਿਕੇਸ਼ਨ ਜਾਰੀ ਕਰਵਾਉਣ ਦੀ ਮੰਗ ਨੂੰ ਲੈ ਕੇ ਯੂਨਾਈਟਿਡ ਫਿਜ਼ੀਕਲ ਐਜੂਕੇਸ਼ਨ ਪੰਜਾਬ ਦੀ ਅਗਵਾਈ ਹੇਠ ਬੇਰੁਜ਼ਗਾਰ ਅਧਿਆਪਕਾਂ ਨੇ ਪਿੰਡ ਗੰਭੀਰਪੁਰ ਸਥਿਤ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਕੋਠੀ ਵੱਲ ਰੋਸ ਮਾਰਚ ਕੀਤਾ। ਪ੍ਰਦਰਸ਼ਨਕਾਰੀਆਂ ਨੇ ਰਸਤੇ ’ਚ ਲਗਾਏ ਬੈਰੀਕੇਡ ਦੀਆਂ ਰੋਕਾਂ ਪਾਰ ਕੀਤੀਆਂ ’ਚ ਕੋਠੀ ਅੱਗੇ ਪੱਕਾ ਮੋਰਚਾ ਸ਼ੁਰੂ ਕਰ ਦਿੱਤਾ। ਸਿੱਖਿਆ ਮੰਤਰੀ ਦੇ ਜਨਮਦਿਨ ਮੌਕੇ ਪ੍ਰਦਰਸ਼ਨਕਾਰੀਆਂ ਨੇ ‘ਹਰਜੋਤ ਸਿੰਘ ਬੈਂਸ’ ’ਚ ‘ਸਿੱਖਿਆ ਕ੍ਰਾਂਤੀ ਫੇਲ੍ਹ’ ਲਿਖਿਆ ਕੇਕ ਕੱਟ ਕੇ ਸਰਕਾਰ ਵਿਰੁੱਧ ਰੋਸ ਜ਼ਾਹਰ ਕੀਤਾ। ਯੂਨੀਅਨ ਦੇ ਸੂਬਾ ਪ੍ਰਧਾਨ ਲਖਵੀਰ ਸਿੰਘ ਨੇ ਕਿਹਾ ਕਿ ਇੱਕ ਪਾਸੇ ਸਰਕਾਰ 81 ਹਜ਼ਾਰ ਨੌਕਰੀਆਂ ਦੇਣ ਦੇ ਦਾਅਵੇ ਕਰ ਰਹੀ ਹੈ, ਜਦਕਿ ਦੂਜੇ ਪਾਸੇ ਯੋਗਤਾ ਪ੍ਰਾਪਤ ਬੇਰੁਜ਼ਗਾਰ ਅਧਿਆਪਕ ਭਰਤੀ ਦੇ ਨੋਟੀਫਿਕੇਸ਼ਨ ਲਈ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੇ ਵਾਅਦਿਆਂ ’ਚ ਜ਼ਮੀਨੀ ਹਕੀਕਤ ’ਚ ਵੱਡਾ ਅੰਤਰ ਹੈ।ਇਸ ਮੌਕੇ ਮਨਦੀਪ ਸਿੰਘ, ਲਖਵੀਰ ਸਿੰਘ ਖੁੱਡੀ ਕਲਾਂ, ਗੁਰਿੰਦਰ ਸਿੰਘ ਲੁਧਿਆਣਾ, ਪ੍ਰਿਅੰਕਾ ਰਾਣੀ ’ਚ ਵੀਰਪਾਲ ਕੌਰ ਨੇ ਕਿਹਾ ਕਿ ਨੋਟੀਫਿਕੇਸ਼ਨ ਜਾਰੀ ਹੋਣ ਤੱਕ ਮੋਰਚਾ ਜਾਰੀ ਰਹੇਗਾ। ਪ੍ਰਦਰਸ਼ਨ ’ਚ ਜਸਵੰਤ ਘੁਬਾਇਆ, ਲਖਵੀਰ ਸਿੰਘ, ਗੁਰਵਿੰਦਰ ਸਿੰਘ, ਗੁਰਿੰਦਰ ਸਿੰਘ, ਪ੍ਰਿਅੰਕਾ ਰਾਣੀ, ਵੀਰਪਾਲ ਕੌਰ, ਅੰਕੁਸ਼, ਕੁਲਦੀਪ ਸਿੰਘ, ਸੁਖਵਿੰਦਰ ਸਿੰਘ, ਕੁਲਦੀਪ ਕੌਰ, ਰਣਜੀਤ ਕੌਰ, ਸਾਇਨਾ, ਮਨਜੀਤ ਕੌਰ, ਨਛੱਤਰ ਸਿੰਘ, ਮੰਗਤ ਸਿੰਘ, ਪ੍ਰਵੀਨ ਸਿੰਘ, ਅੰਮ੍ਰਿਤ ਸਿੰਘ ’ਚ ਪ੍ਰਵੀਨ ਕੁਮਾਰ ਹਾਜ਼ਰ ਸਨ। ਬੀਐੱਡ ਟੈੱਟ ਪਾਸ ਯੂਨੀਅਨ, ਸਰੀਰਕ ਸਿੱਖਿਆ ਟੈੱਟ ਪਾਸ ਯੂਨੀਅਨ ’ਚ 1067 ਲੈਕਚਰਾਰ ਯੂਨੀਅਨ ਨੇ ਵੀ ਸੰਘਰਸ਼ ਨੂੰ ਸਮਰਥਨ ਦਿੱਤਾ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਮੰਗ ਨਾ ਮੰਨੇ ਜਾਣ ’ਤੇ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।